18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜ਼ਿਲ੍ਹੇ ਦੇ ਸੀਨੀਅਰ ਅਕਾਲੀ ਆਗੂਆਂ ਨੇ ਸੁਖਬੀਰ ਨਾਲ ਚੋਣਾਂ ਸੰਬੰਧੀ ਕੀਤੀ ਮੁਲਾਕਾਤ

ਅਜੀਤ ਡੈਸਕ 04-12-2025
ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਗਰਮ ਆਗੂ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਅਤੇ ਜਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ਅਤੇ ਵੱਖ-ਵੱਖ ਜ਼ੋਨਾਂ ਤੋਂ ਐਲਾਨੇ ਜਾਣ ਵਾਲੇ ਉਮੀਦਵਾਰਾਂ ਬਾਰੇ ਵਿਚਾਰ ਚਰਚਾ ਕੀਤੀ | ਮੁਲਾਕਾਤ ਉਪਰੰਤ ਜਾਣਕਾਰੀ ਦਿੰਦਿਆਂ ਜਥੇ. ਮਕਾਰੋਂਪੁਰ ਤੇ ਜਥੇਦਾਰ ਰਿਆ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਾਨਦਾਰ ਜਿੱਤ ਹਾਸਲ ਕਰਨਗੇ, ਕਿਉਂਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੀ ਹੈ ਅਤੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ 'ਆਪ' ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਜੋ ਸਰਕਾਰ ਬਣਨ ਤੋਂ ਬਾਅਦ ਵੀ ਪੂਰੇ ਨਹੀਂ ਕੀਤੇ ਗਏ, ਜਿਸ ਕਰਕੇ ਸੂਬੇ ਦੇ ਲੋਕ 'ਆਪ' ਦੇ ਉਮੀਦਵਾਰਾਂ ਨੂੰ ਕਰਾਰੀ ਹਾਰ ਦੇ ਕੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਫ਼ੈਸਲਾ ਦੇਣਗੇ | ਉਕਤ ਆਗੂਆਂ ਨੇ ਦਾਅਵਾ ਕੀਤਾ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਬਹੁ ਗਿਣਤੀ ਸੀਟਾਂ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ਵਿਚ ਪਾਈਆਂ ਜਾਣਗੀਆਂ ਅਤੇ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮੁੱਢ ਬੰਨਿ੍ਹਆ ਜਾਵੇਗਾ | ਇਸ ਮੌਕੇ ਜ਼ੈਲਦਾਰ ਸੁਖਵਿੰਦਰ ਸਿੰਘ ਘਮੰਡਗੜ੍ਹ, ਜਸਵੰਤ ਸਿੰਘ ਮੰਡੋਫਲ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਹਰਵੇਲ ਸਿੰਘ ਮਾਧੋਪੁਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਮੋਮਬੱਤੀ ਮਾਰਚ ਕੱਢ ਕੇ ਦੋਸ਼ੀ ਨੂੰ ਮੌਤ ਦੀ ਸਜ਼ਾ ਦੇਣ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।