25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਅਕਾਲੀ ਦਲ ਚੋਣਾਂ 'ਚ ਕਿਸੇ ਕਿਸਮ ਦੀ ਧੱਕੇਸ਼ਾਹੀ ਸਹਿਣ ਨਹੀਂ ਕਰੇਗਾ-ਰਾਜੂ ਖੰਨਾ

ਅਜੀਤ ਡੈਸਕ 05-12-2025
ਅਮਲੋਹ, 4 ਦਸੰਬਰ (ਹਰਪ੍ਰੀਤ ਸਿੰਘ ਗਿੱਲ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਆ ਰਹੀਆਂ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਪਾਰਟੀ ਉਮੀਦਵਾਰਾਂ ਵਲੋਂ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕੀਤੇ ਗਏ | ਇਸ ਦੌਰਾਨ ਬਲਾਕ ਸੰਮਤੀ ਅਮਲੋਹ ਦੇ ਵੱਖ-ਵੱਖ 17 ਜ਼ੋਨਾਂ ਤੋਂ ਉਮੀਦਵਾਰਾਂ ਨੇ ਐਸ. ਡੀ. ਐਮ. ਅਮਲੋਹ ਚੇਤਨ ਬੰਗੜ ਕੋਲ ਆਪਣੇ ਕਾਗ਼ਜ਼ ਦਾਖ਼ਲ ਕਰਵਾਏ | ਇਸ ਮੌਕੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਅਮਨ ਪਸੰਦ ਪਾਰਟੀ ਹੈ, ਜੋ ਕਦੇ ਵੀ ਧੱਕੇਸ਼ਾਹੀ ਲਈ ਪਹਿਲਕਦਮੀ ਨਹੀਂ ਕਰਦੀ, ਪਰ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਚੋਣਾਂ ਵਿਚ ਕਿਸੇ ਨੇ ਵੀ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਤੇ ਆਗੂ ਇਸ ਦਾ ਮੂੰਹ ਤੋੜਵਾਂ ਜਵਾਬ ਦੇਣਗੇ | ਰਾਜੂ ਖੰਨਾ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਨੂੰ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਨਿਭਾਉਣ ਤਾਂ ਜੋ ਹਲਕਾ ਅਮਲੋਹ ਅੰਦਰ ਅਮਨ-ਸ਼ਾਂਤੀ ਬਣੀ ਰਹਿ ਸਕੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਮੈਦਾਨ ਵਿਚ ਉਤਾਰੇ ਗਏ ਸਾਰੇ ਉਮੀਦਵਾਰ ਇਮਾਨਦਾਰੀ ਤੇ ਸੇਵਾ ਨੂੰ ਸਮਰਪਿਤ ਹਨ | ਇਸ ਲਈ ਉਨ੍ਹਾਂ ਹਲਕੇ ਦੇ ਵੋਟਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਫ਼ਤਵਾ ਦੇਣ ਦੀ ਅਪੀਲ ਕੀਤੀ | ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਕੈਪਟਨ ਜਸਵੰਤ ਸਿੰਘ ਬਾਜਵਾ, ਕੁਲਦੀਪ ਸਿੰਘ ਮਛਰਾਈ, ਰਣਜੀਤ ਸਿੰਘ ਘੋਲਾ ਰੁੜਕੀ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਜਥੇ. ਹਰਬੰਸ ਸਿੰਘ ਬਡਾਲੀ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਤੇ ਆਗੂ ਮੌਜੂਦ ਸਨ |
ਪਿਛਲੀ ਖ਼ਬਰ ਦੇਸ਼ ਭਗਤ 'ਵਰਸਿਟੀ ਵਿਖੇ ਮਨਾਇਆ ਰਾਸ਼ਟਰੀ ਫਾਰਮੇਸੀ ਹਫ਼ਤਾ ਅਗਲੀ ਖ਼ਬਰ ਏ. ਐਨ. ਗੁਜਰਾਲ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।