ਫ਼ਤਹਿਗੜ੍ਹ ਸਾਹਿਬ, 4 ਦਸੰਬਰ (ਬਲਜਿੰਦਰ ਸਿੰਘ)-ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਸੇਵਾਦਾਰ ਚਰਨਜੀਤ ਸਿੰਘ ਆਪਣੀ 31 ਸਾਲ ਦੀ ਨਿਰੰਤਰ ਤੇ ਬੇਦਾਗ਼ ਸੇਵਾ ਤੋਂ ਬਾਅਦ ਸੇਵਾ ਮੁਕਤ ਹੋ ਗਏ ਹਨ | ਇਸ ਮੌਕੇ ਸੇਵਾਦਾਰ ਚਰਨਜੀਤ ਸਿੰਘ ਦੀ ਨਿਰੰਤਰ ਸੇਵਾ ਬਦਲੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਮੀਤ ਮੈਨੇਜਰ ਕੁਲਵਿੰਦਰ ਸਿੰਘ ਚੀਮਾ, ਹੈੱਡ ਗ੍ਰੰਥੀ ਗਿਆਨੀ ਅਤਰ ਸਿੰਘ ਦਲੇਰ ਅਤੇ ਬਾਬਾ ਬਲਵਿੰਦਰ ਸਿੰਘ ਵਲੋਂ ਉਨ੍ਹਾਂ ਨੂੰ ਸਿਰੋਪਾਓ ਤੇ ਕਿਰਪਾਨ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸਨਮਾਨ ਸਮਾਰੋਹ ਮੌਕੇ ਸੇਵਾ ਮੁਕਤ ਹੋਏ ਸੇਵਾਦਾਰ ਚਰਨਜੀਤ ਸਿੰਘ ਦੇ ਨਜ਼ਦੀਕੀ ਪਰਿਵਾਰਕ ਮੈਂਬਰ ਤੇ ਸੰਗਤ ਵੱਡੀ ਗਿਣਤੀ ਵਿਚ ਮੌਜੂਦ ਰਹੀ | ਇਸ ਮੌਕੇ ਮੀਤ ਮੈਨੇਜਰ ਕੁਲਵਿੰਦਰ ਸਿੰਘ ਚੀਮਾ ਨੇ ਚਰਨਜੀਤ ਸਿੰਘ ਵਲੋਂ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਈ ਡਿਊਟੀ ਤੇ ਸੇਵਾਵਾਂ ਦੀ ਪ੍ਰਸੰਸਾ ਕੀਤੀ | ਇਸ ਮੌਕੇ ਦਰਸ਼ਨ ਸਿੰਘ, ਸੁਖਵਿੰਦਰ ਸਿੰਘ, ਕੁਲਵਿੰਦਰ ਸਿੰਘ, ਬਚਨ ਸਿੰਘ, ਮਨਮੋਹੀਤ ਸਿੰਘ ਪੰਜੋਲੀ, ਬਲਵਿੰਦਰ ਸਿੰਘ ਅਲੂਣਾ, ਗੁਲਜਾਰ ਸਿੰਘ, ਚਰਨਜੀਤ ਸਿੰਘ ਭੰਗੂ, ਗੁਰਸੇਵਕ ਸਿੰਘ, ਇਸ਼ਮੀਤ ਸਿੰਘ, ਗੁਰਵਿੰਦਰ ਕੌਰ, ਗੁਰਪ੍ਰੀਤ ਕੌਰ, ਚਰਨਜੀਤ ਕੌਰ, ਹਰਜੱਸ ਸਿੰਘ ਵੀ ਹਾਜ਼ਰ ਸਨ |