ਫ਼ਤਹਿਗੜ੍ਹ ਸਾਹਿਬ, 4 ਦਸੰਬਰ (ਬਲਜਿੰਦਰ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਸੱਦੇ ਤਹਿਤ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਯੂਨੀਅਨ ਦੀ ਅਗਵਾਈ ਹੇਠ ਕਾਮਿਆਂ ਦੁਆਰਾ ਸ਼ੁਰੂ ਕੀਤੀ ਗਈ ਹੜਤਾਲ ਤੀਜੇ ਦਿਨ ਵੀ ਸਰਹਿੰਦ ਸ਼ਹਿਰ 'ਚ ਵੱਖ-ਵੱਖ ਸਟੇਸ਼ਨਾਂ 'ਤੇ ਜਾਰੀ ਰਹੀ | ਬੁਲਾਰਿਆਂ ਨੇ ਮੰਗ ਕੀਤੀ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਠੇਕੇਦਾਰਾਂ, ਕੰਪਨੀਆਂ ਤੇ ਸੁਸਾਇਟੀਆਂ ਰਾਹੀਂ ਕੰਮ ਕਰਦੇ ਠੇਕਾ ਆਧਾਰਿਤ ਕਾਮਿਆਂ ਨੂੰ ਵਿਭਾਗ ਵਿਚ ਮਰਜ਼ ਕਰਕੇ ਰੈਗੂਲਰ ਕੀਤਾ ਜਾਵੇ | ਇਸ ਮੌਕੇ ਆਗੂਆਂ ਨੇ ਕਿਹਾ ਕਿ ਇਹ ਹੜਤਾਲ 2 ਤੋਂ 4 ਦਸੰਬਰ ਤੱਕ ਰੱਖੀ ਗਈ ਸੀ ਅਤੇ ਜੇਕਰ ਫਿਰ ਵੀ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾ ਦਾ ਹੱਲ ਨਾ ਕੀਤਾ ਗਿਆ ਤਾਂ ਇਹ ਧਰਨੇ ਇਸੇ ਤਰ੍ਹਾਂ ਜਾਰੀ ਰਹਿਣਗੇ | ਇਸ ਮੌਕੇ ਕੁਲਦੀਪ ਸਿੰਘ, ਕਰਨੈਲ ਸਿੰਘ, ਭੁਪਿੰਦਰ ਸਿੰਘ, ਸੁਖਵਿੰਦਰ ਸਿੰਘ, ਇਕਬਾਲਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਹਰਦੀਪ ਸਿੰਘ ਮਾਨਸਾ ਵੀ ਹਾਜ਼ਰ ਸਨ |