25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਪਿੰਡਾਂ ਦੇ ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਡੱਟ ਕੇ ਖੜ੍ਹੇ-ਗੋਰਖਾ

ਅਜੀਤ ਡੈਸਕ 05-12-2025
ਜਖਵਾਲੀ, 4 ਦਸੰਬਰ (ਨਿਰਭੈ ਸਿੰਘ)-ਪਿੰਡਾਂ ਦੇ ਲੋਕ ਵੱਡੀ ਗਿਣਤੀ 'ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਭੁਗਤਣ ਲਈ ਤਿਆਰ ਬੈਠੇ ਹਨ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਡੱਟ ਕੇ ਖੜ੍ਹੇ ਹਨ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਵਲੋਂ ਜ਼ੋਨ ਮੂਲੇਪੁਰ ਬਲਾਕ ਸੰਮਤੀ ਦੇ ਉਮੀਦਵਾਰ ਧਰਮਿੰਦਰ ਸਿੰਘ ਗੋਰਖਾ ਨੇ ਆਪਣੇ ਗ੍ਰਹਿ ਪਿੰਡ ਜਖਵਾਲੀ ਵਿਖੇ ਕਾਗ਼ਜ਼ ਦਾਖਲ ਕਰਨ ਲਈ ਜਾਣ ਸਮੇਂ ਕੀਤਾ | ਗੋਰਖਾ ਨੇ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਨੂੰ ਕਰਜ਼ੇ ਤੋਂ ਸਵਾਏ ਕੁਝ ਨਹੀਂ ਦਿੱਤਾ, ਜਿਸ ਦਾ ਖ਼ਮਿਆਜ਼ਾ 'ਆਪ' ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਵੋਟਾਂ 'ਚ ਭੁਗਤਣਾ ਪਵੇਗਾ | ਇਸ ਮੌਕੇ ਹਰਮਨ ਸਿੰਘ, ਕਮਲਪੀ੍ਰਤ ਸਿੰਘ, ਨੰਬਰਦਾਰ ਜਸਪਾਲ ਸਿੰਘ, ਅਮਰਜੀਤ ਸਿੰਘ ਕਾਲਾ, ਅਵਤਾਰ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਮਨਿੰਦਰ ਸਿੰਘ, ਦਿਲਪ੍ਰੀਤ ਸਿੰਘ, ਮੇਜਰ ਸਿੰਘ, ਸੁਖਵਿੰਦਰ ਸਿੰਘ, ਸੁਰਿੰਦਰ ਖ਼ਾਨ, ਰਾਜ ਖ਼ਾਨ, ਸੈਕਟਰੀ ਹਰਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਕਿਯੂ ਏਕਤਾ ਸਿੱਧੂਪੁਰ ਨੇ ਕੂੜੇ ਦੇ ਡੰਪ ਦੇ ਵਿਰੋਧ 'ਚ ਐਸ. ਡੀ. ਐਮ. ਬਸੀ ਪਠਾਣਾਂ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਸੀਵਰੇਜ ਬੋਰਡ ਦੇ ਠੇਕਾ ਮੁਲਾਜ਼ਮਾਂ ਨੇ ਤੀਜੇ ਦਿਨ ਵੀ ਹੜਤਾਲ ਜਾਰੀ ਰੱਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।