25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਭੱਟੀ ਦੀ ਅਗਵਾਈ 'ਚ ਭਾਜਪਾ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਅਜੀਤ ਡੈਸਕ 05-12-2025
ਫ਼ਤਹਿਗੜ੍ਹ ਸਾਹਿਬ, 4 ਦਸੰਬਰ (ਬਲਜਿੰਦਰ ਸਿੰਘ)- ਅਗਾਮੀ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਅੰਤਿਮ ਦਿਨ ਅੱਜ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਹਲਕੇ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਜੋਨਾਂ ਤੋਂ ਪਾਰਟੀ ਦੁਆਰਾ ਐਲਾਨੇ ਗਏ ਉਮੀਦਵਾਰਾਂ ਵਲੋਂ ਆਪਣੇ ਕਾਗ਼ਜ਼ ਰਿਟਰਨਿੰਗ ਅਫ਼ਸਰ ਕੋਲ ਦਾਖ਼ਲ ਕਰਵਾਏ ਗਏ | ਇਸ ਮੌਕੇ ਸ. ਭੱਟੀ ਨੇ ਕਿਹਾ ਕਿ ਭਾਜਪਾ ਨੂੰ ਪਿੰਡਾਂ ਵਿਚ ਵੋਟਰਾਂ ਪਾਸੋਂ ਭਰਵਾਂ ਹੁੰਗਾਰਾ ਤੇ ਸਮਰਥਨ ਮਿਲ ਰਿਹਾ ਹੈ, ਜਿਸ ਕਰਕੇ ਪਾਰਟੀ ਵਲੋਂ ਸਾਰੇ ਬਲਾਕ ਸੰਮਤੀ ਜੋਨਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਜੋਨਾਂ ਤੋਂ ਪਾਰਟੀ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਗਏ ਹਨ | ਉਨ੍ਹਾਂ ਕਿਹਾ ਕਿ ਕੇਵਲ ਭਾਜਪਾ ਹੀ ਧਰਾਤਲ ਪੱਧਰ 'ਤੇ ਵਿਕਾਸ ਕਰਵਾਉਣ ਦੀ ਸਮਰੱਥਾ ਰੱਖਦੀ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਹਰੇਕ ਵਰਗ ਦਾ ਖ਼ਿਆਲ ਰੱਖ ਕੇ ਲੋਕ ਭਲਾਈ ਯੋਜਨਾਵਾਂ ਉਲੀਕਦੀ ਹੈ | ਉਨ੍ਹਾਂ ਕਿਹਾ ਕਿ ਭਾਵੇਂ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ 'ਤੇ ਆਪਣਾ ਠੱਪਾ ਲਗਾ ਕੇ ਝੂਠ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ, ਪਰ ਸੂਬੇ ਦੇ ਲੋਕ ਭਲੀਭਾਂਤ ਜਾਣੂ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਿਸ ਕਰਕੇ ਉਹ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਫ਼ੈਸਲਾ ਦੇ ਕੇ 'ਆਪ' ਦੇ ਉਮੀਦਵਾਰਾਂ ਨੂੰ ਕਰਾਰੀ ਹਾਰ ਦੇਣਗੇ | ਇਸ ਮੌਕੇ ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਚੋਣ ਪ੍ਰਚਾਰ ਵਿਚ ਡਟਣ ਦਾ ਸੱਦਾ ਵੀ ਦਿੱਤਾ | ਇਸ ਮੌਕੇ ਐਡਵੋਕੇਟ ਰਾਜਵੀਰ ਸਿੰਘ ਗਰੇਵਾਲ, ਅਜਾਇਬ ਸਿੰਘ ਜਖਵਾਲੀ, ਪਰਵਿੰਦਰ ਸਿੰਘ ਦਿਓਲ ਤੋਂ ਇਲਾਵਾ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਆਪਣੇ ਸਮਰਥਕਾਂ ਸਮੇਤ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੇ ਵਾਰਿਸ ਪੰਜਾਬ ਦੇ ਜਥੇਬੰਦੀ ਨੇ ਸਾਂਝੇ ਉਮੀਦਵਾਰ ਐਲਾਨੇ ਅਗਲੀ ਖ਼ਬਰ ਭੱੁਟਾ ਦੀ ਅਗਵਾਈ ਹੇਠ ਅਕਾਲੀ ਉਮੀਦਵਾਰਾਂ ਨੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।