25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੇ ਵਾਰਿਸ ਪੰਜਾਬ ਦੇ ਜਥੇਬੰਦੀ ਨੇ ਸਾਂਝੇ ਉਮੀਦਵਾਰ ਐਲਾਨੇ

ਅਜੀਤ ਡੈਸਕ 05-12-2025
ਫ਼ਤਹਿਗੜ੍ਹ ਸਾਹਿਬ, 4 ਦਸੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਅੰਤਿਮ ਦਿਨ ਫ਼ਤਹਿਗੜ੍ਹ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੇ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਸਾਂਝੇ ਤੌਰ 'ਤੇ ਐਲਾਨੇ ਉਮੀਦਵਾਰਾਂ ਵਲੋਂ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਵਿਚ ਰਿਟਰਨਿੰਗ ਅਫ਼ਸਰ ਕੋਲ ਆਪਣੇ ਕਾਗ਼ਜ਼ ਦਾਖ਼ਲ ਕਰਵਾਏ ਗਏ |
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ, ਅਮਰਇੰਦਰ ਸਿੰਘ ਲਿਬੜਾ, ਰਣਬੀਰ ਸਿੰਘ ਪੂਨੀਆ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਕਿਹਾ ਕਿ ਇਹ ਗੱਠਜੋੜ ਪੰਜਾਬ ਦੀ ਰਾਜਨੀਤੀ 'ਚ ਇਕ ਨਵਾਂ ਸੁਨੇਹਾ ਦੇਵੇਗਾ ਜੋ ਲੋਕ-ਹਿੱਤ, ਵਿਕਾਸ ਤੇ ਇਮਾਨਦਾਰੀ 'ਤੇ ਆਧਾਰਿਤ ਹੋਵੇਗਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਖੇੜਾ ਤੋਂ ਜਸਪਾਲ ਸਿੰਘ ਦਾਦੂਮਾਜਰਾ ਅਤੇ ਮਾਧੋਪੁਰ ਜ਼ੋਨ ਤੋਂ ਗੁਰਮੀਤ ਕੌਰ ਪਤਨੀ ਲਖਵਿੰਦਰ ਸਿੰਘ ਨੇ ਸਾਂਝੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕੀਤੇ ਹਨ | ਇਸੇ ਤਰ੍ਹਾਂ ਹਰਜਿੰਦਰ ਸਿੰਘ ਨੇ ਬਲਾਕ ਸੰਮਤੀ ਜ਼ੋਨ ਦਾਦੂਮਾਜਰਾ ਲਈ ਆਪਣੇ ਕਾਗ਼ਜ਼ ਦਾਖ਼ਲ ਕੀਤੇ ਹਨ | ਆਗੂਆਂ ਨੇ ਕਿਹਾ ਕਿ ਲੋਕਾਂ ਵਿਚ ਪੁਰਾਣੀਆਂ ਪਾਰਟੀਆਂ ਦੁਆਰਾ ਕੀਤੇ ਗਏ ਝੂਠੇ ਵਾਅਦਿਆਂ ਤੇ ਧੋਖਿਆਂ ਤੋਂ ਨਾਰਾਜ਼ਗੀ ਹੈ | ਇਸੇ ਕਾਰਨ ਹੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਨੇ ਇਹ ਨਿਰਣਾ ਕੀਤਾ ਹੈ ਕਿ ਉਹ ਲੋਕਾਂ ਅੱਗੇ ਸਾਫ਼ ਨੀਤੀਆਂ ਤੇ ਪਾਰਦਰਸ਼ਤਾ ਨੂੰ ਪਹਿਲ ਦੇਣਗੇ | ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਲੋਕਾਂ ਦਾ ਸਹਿਯੋਗ ਮਿਲਣ ਨਾਲ ਗੱਠਜੋੜ ਮਜ਼ਬੂਤ ਜਿੱਤ ਦਰਜ ਕਰੇਗਾ ਅਤੇ ਪੰਜਾਬ 'ਚ ਪਿੰਡ ਪੱਧਰ 'ਤੇ ਵਾਸਤਵਿਕ ਤਬਦੀਲੀਆਂ ਲਿਆਉਣ ਵਿਚ ਸਫਲ ਰਹੇਗਾ | ਇਸ ਮੌਕੇ ਸੁਰਿੰਦਰ ਸਿੰਘ ਸੁਹਾਗੜੀ, ਦਰਬਾਰਾ ਸਿੰਘ ਰੰਧਾਵਾ, ਸੁਰਜੀਤ ਸਿੰਘ ਚਨਾਰਥਲ, ਮਾਸਟਰ ਅਜੀਤ ਸਿੰਘ, ਸ਼ੇਰ ਸਿੰਘ ਸਾਬਕਾ ਕੌਂਸਲ ਪ੍ਰਧਾਨ, ਕੁਲਦੀਪ ਸਿੰਘ ਸੈਣੀ, ਜਰਨੈਲ ਸਿੰਘ ਨਬੀਪੁਰ, ਬਚਿੱਤਰ ਸਿੰਘ ਪੰਜੋਲਾ, ਬਿਕਰਮਜੀਤ ਸਿੰਘ ਨਾਗਰਾ, ਗੁਰਧਰਮ ਸਿੰਘ ਦਾਦੂਮਜਰਾ ਸਮੇਤ ਵੱਡੀ ਗਿਣਤੀ 'ਚ ਸਮਰਥਕ ਹਾਸਿਲ ਸਨ |
ਪਿਛਲੀ ਖ਼ਬਰ ਚੋਣ ਅਬਜ਼ਰਵਰ ਜਗਜੀਤ ਸਿੰਘ ਵਲੋਂ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਦਾ ਅਚਨਚੇਤ ਦੌਰਾ ਅਗਲੀ ਖ਼ਬਰ ਭੱਟੀ ਦੀ ਅਗਵਾਈ 'ਚ ਭਾਜਪਾ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।