25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

'ਆਪ' ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਵੱਡੀ ਜਿੱਤ ਹਾਸਿਲ ਕਰੇਗੀ-ਲਿਬੜਾ, ਹੈਪੀ, ਗੈਰੀ ਬੜਿੰਗ

ਅਜੀਤ ਡੈਸਕ 05-12-2025
ਫ਼ਤਹਿਗੜ੍ਹ ਸਾਹਿਬ, 4 ਦਸੰਬਰ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਤੇ ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਵਾਏ ਗਏ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੂਬੇ ਭਰ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਲੜੀਆਂ ਜਾ ਰਹੀਆਂ ਹਨ, ਜਿਸ 'ਚ ਪਾਰਟੀ ਦੁਆਰਾ ਆਮ ਵਰਕਰਾਂ ਨੂੰ ਹੀ ਉਮੀਦਵਾਰ ਬਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ, ਕਿਉਂਕਿ ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਇਕ-ਇਕ ਕਰ ਪੂਰਾ ਕੀਤਾ ਗਿਆ ਹੈ, ਜਿਸ 'ਚ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ, ਸਿਹਤ ਤੇ ਸਿੱਖਿਆ ਸਹੂਲਤਾਂ 'ਚ ਇਤਿਹਾਸਿਕ ਸੁਧਾਰ, ਔਰਤਾਂ ਨੂੰ ਮੁਫ਼ਤ ਬੱਸਾਂ ਦੀ ਸਹੂਲਤ, ਭਿ੍ਸ਼ਟਾਚਾਰ ਤੇ ਨਸ਼ਿਆਂ ਦਾ ਖ਼ਾਤਮਾ, ਕਿਸਾਨਾਂ ਨੂੰ ਸਿੰਚਾਈ ਲਈ ਨਹਿਰਾਂ ਦਾ ਪਾਣੀ ਆਦਿ ਸਹੂਲਤਾਂ ਵੱਡੀ ਪੱਧਰ ਤੇ ਮੁਹੱਈਆ ਕਰਵਾਈਆਂ ਗਈਆਂ ਹਨ ਤੇ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ 'ਚ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਸੂਬੇ ਦੀ ਦਿੱਖ ਨੂੰ ਬਦਲਿਆ ਜਾ ਸਕੇ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ 'ਆਪ' ਦੁਆਰਾ ਕੀਤੇ, ਵਿਕਾਸ ਕਾਰਜਾਂ 'ਤੇ ਮੋਹਰ ਲਗਾਉਣਗੇ ਤੇ ਵਿਰੋਧੀ ਪਾਰਟੀਆਂ ਨੂੰ ਮੂੰਹ ਦੀ ਖਾਣੀ ਪਵੇਗੀ | ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਸਮੇਂ ਸੱਤਾਧਾਰੀ ਪਾਰਟੀਆਂ ਵਲੋਂ ਵੱਡੀ ਪੱਧਰ ਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਪੁਲਿਸ ਬਲਾਂ ਦਾ ਸਹਾਰਾ ਲਿਆ ਜਾਂਦਾ ਸੀ, ਪਰ ਅੱਜ 'ਆਪ' ਵਲੋਂ ਨਾਮਜ਼ਦਗੀ ਪੱਤਰਾਂ ਦੀ ਦਾਖ਼ਲੇ ਸਮੇਂ ਸਿਰਫ਼ ਨਾ ਦੇ ਬਰਾਬਰ ਪੁਲਿਸ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ ਤੇ ਲੋਕ ਆਪਣੇ ਲੋਕਤੰਤਰੀ ਹੱਕ ਦੀ ਵਰਤੋਂ ਲਈ ਕਾਗ਼ਜ਼ ਦਾਖ਼ਲ ਕਰ ਰਹੇ ਹਨ, ਜਿਸ ਤੋਂ 'ਆਪ' ਦੇ ਸਾਫ਼ ਸੁਥਰੇ ਪ੍ਰਸ਼ਾਸਨ ਸਬੰਧੀ ਸਹਿਜੇ ਹੀ ਪਤਾ ਲਗਾਇਆ ਜਾ ਸਕਦਾ ਹੈ |
ਪਿਛਲੀ ਖ਼ਬਰ ਅਕਾਲੀ ਦਲ ਦਾ ਹਰ ਵਰਕਰ ਤੇ ਆਗੂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਜਿੱਤਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਵੇ-ਰਾਜ... ਅਗਲੀ ਖ਼ਬਰ ਪੰਚਾਇਤ ਸੰਮਤੀ ਅਮਲੋਹ ਦੇ 17 ਜ਼ੋਨਾਂ ਲਈ ਕੁਲ 91 ਨਾਮਜ਼ਦਗੀਆਂ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।