ਫ਼ਤਹਿਗੜ੍ਹ ਸਾਹਿਬ, 4 ਦਸੰਬਰ (ਮਨਪ੍ਰੀਤ ਸਿੰਘ)-ਪੰਜਾਬ ਰਾਜ ਚੋਣ ਕਮਿਸ਼ਨ ਨੇ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਸ਼ਾਂਤੀਪੂਰਨ, ਸੁਤੰਤਰ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜ ਭਰ ਵਿਚ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਅਬਜ਼ਰਵਰ ਵਜੋਂ ਤਾਇਨਾਤ ਕਰ ਦਿੱਤਾ ਹੈ | ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਇਨ੍ਹਾਂ ਚੋਣਾਂ ਲਈ ਜਗਜੀਤ ਸਿੰਘ ਨੂੰ ਅਬਜ਼ਰਵਰ ਤਾਇਨਾਤ ਕੀਤਾ ਗਿਆ ਹੈ | ਚੋਣ ਅਬਜ਼ਰਵਰ ਜਗਜੀਤ ਸਿੰਘ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 117 ਵਿਖੇ 6 ਦਸੰਬਰ ਤੱਕ ਆਮ ਲੋਕਾਂ ਦੀਆਂ ਇਨ੍ਹਾਂ ਚੋਣਾਂ ਨਾਲ ਸਬੰਧਿਤ ਸਮੱਸਿਆਵਾਂ ਸੁਣਨਗੇ | ਕੋਈ ਵੀ ਉਮੀਦਵਾਰ ਜਾਂ ਨਾਗਰਿਕ ਚੋਣਾਂ ਸਬੰਧੀ ਉਨ੍ਹਾਂ ਨਾਲ ਮੁਲਾਕਾਤ ਕਰ ਸਕਦਾ ਹੈ | ਮਨਿੰਦਰ ਸਿੰਘ ਨੂੰ ਅਬਜ਼ਰਵਰ ਦੇ ਤਾਲਮੇਲ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ | ਇਨ੍ਹਾਂ ਨਾਲ ਵੀ ਚੋਣਾਂ ਸਬੰਧੀ ਸਮੱਸਿਆ ਜਾਂ ਸੁਝਾਅ ਸਾਂਝਾ ਕੀਤਾ ਜਾ ਸਕਦਾ ਹੈ |