24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਵਿਸ਼ਵ ਯੂਨੀਵਰਸਿਟੀ ਦੀ ਗਤਕਾ ਟੀਮ ਨੇ ਯੁਵਕ ਮੇਲੇ 'ਚ ਪਹਿਲਾ ਸਥਾਨ ਕੀਤਾ ਹਾਸਿਲ

ਅਜੀਤ ਡੈਸਕ 05-12-2025
ਫ਼ਤਹਿਗੜ੍ਹ ਸਾਹਿਬ, 4 ਦਸੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਗਤਕਾ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਖੇ 30 ਨਵੰਬਰ ਤੋਂ 3 ਦਸੰਬਰ ਤੱਕ ਹੋਏ ਪੰਜਾਬ ਰਾਜ ਇੰਟਰ-ਯੂਨੀਵਰਸਿਟੀ ਯੁਵਕ ਮੇਲੇ ਵਿਚ ਪਹਿਲਾ ਸਥਾਨ ਜਿੱਤ ਕੇ ਯੂਨੀਵਰਸਿਟੀ ਦਾ ਨਾਂਅ ਰੌਸ਼ਨ ਕੀਤਾ ਹੈ | ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ ਨੇ ਟੀਮ ਦੀ ਅਨੁਸ਼ਾਸਨ ਤੇ ਨਿਰੰਤਰ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ | ਉਨ੍ਹਾਂ ਯੂਨੀਵਰਸਿਟੀ ਵਲੋਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਪੱਧਰ 'ਤੇ ਮੁੰਡਿਆਂ ਅਤੇ ਕੁੜੀਆਂ ਦੋਹਾਂ ਵਰਗਾਂ ਵਿਚ ਮਿਲੀਆਂ ਵਿਸ਼ੇਸ਼ ਪ੍ਰਾਪਤੀਆਂ ਤੇ ਕਈ ਰਾਸ਼ਟਰੀ ਅਤੇ ਰਾਜ ਪੱਧਰੀ ਖ਼ਿਤਾਬਾਂ ਦਾ ਵੀ ਜ਼ਿਕਰ ਕੀਤਾ | ਗਤਕਾ ਕੋਚ ਤਲਵਿੰਦਰ ਸਿੰਘ ਵਲੋਂ ਦਿੱਤੀ ਸਿਖਲਾਈ ਤੇ ਮਾਰਗਦਰਸ਼ਨ ਲਈ ਧੰਨਵਾਦ ਕੀਤਾ | ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਵਿਦਿਆਰਥੀਆਂ ਦੀ ਲਗਨ ਤੇ ਦਿ੍ੜ੍ਹਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਜਿੱਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਚ ਕਾਇਮ ਉੱਚ ਵਿੱਦਿਅਕ ਤੇ ਖੇਡ ਪੱਧਰੀ ਮਾਪਦੰਡਾਂ ਦਾ ਸਪੱਸ਼ਟ ਪ੍ਰਤੀਬਿੰਬ ਹੈ | ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਨੇ ਟੀਮ ਨੂੰ ਵਧਾਈ ਦਿੰਦਿਆਂ ਯੁੱਧ ਕਲਾਵਾਂ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਯੂਨੀਵਰਸਿਟੀ ਦੀ ਅਟੱਲ ਵਚਨਬੱਧਤਾ ਦੁਹਰਾਈ | ਉਨ੍ਹਾਂ ਇਸ ਸਫਲਤਾ ਨੂੰ ਮਜ਼ਬੂਤ ਵਿਦਿਆਰਥੀ ਭਾਗੀਦਾਰੀ ਤੇ ਸੰਸਥਾਗਤ ਸਹਿਯੋਗ ਦਾ ਸਿੱਧਾ ਨਤੀਜਾ ਦੱਸਿਆ | ਸਰੀਰਕ ਸਿੱਖਿਆ ਤੇ ਖੇਡ ਤਕਨਾਲੋਜੀ ਵਿਭਾਗ ਦੇ ਮੁਖੀ ਡਾ. ਵਰਿੰਦਰ ਸਿੰਘ ਭੁੱਲਰ ਨੇ ਖਿਡਾਰੀਆਂ ਅਤੇ ਕੋਚਿੰਗ ਸਟਾਫ਼ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਰਿਮਟ ਯੂਨੀਵਰਸਿਟੀ ਨੇ ਅੰਤਰਰਾਸ਼ਟਰੀ ਕਾਨਫ਼ਰੰਸ ਦੀ ਸਫਲਤਾਪੂਰਵਕ ਮੇਜ਼ਬਾਨੀ ਕੀਤੀ ਅਗਲੀ ਖ਼ਬਰ ਦੋ ਰੋਜ਼ਾ ਰਾਜ ਪੱਧਰੀ ਬੈਂਡ ਮੁਕਾਬਲੇ ਡਾਇਟ ਫ਼ਤਹਿਗੜ੍ਹ ਸਾਹਿਬ ਵਿਖੇ ਸਮਾਪਤ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।