24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਗੀਤਾ ਜੈਅੰਤੀ ਮਨਾਈ

ਅਜੀਤ ਡੈਸਕ 05-12-2025
ਖਮਾਣੋਂ, 4 ਦਸੰਬਰ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਗੀਤਾ ਜੈਅੰਤੀ ਸ਼ਰਧਾ ਭਾਵਨਾ ਨਾਲ ਮਨਾਈ ਗਈ | ਇਸ ਮੌਕੇ ਵਿਦਿਆਰਥੀਆਂ ਦਾ ਭਾਸ਼ਨ ਮੁਕਾਬਲਾ ਵੀ ਕਰਵਾਇਆ | ਸਕੂਲੀ ਵਿਦਿਆਰਥੀਆਂ ਨੇ ਭਗਵਦ ਗੀਤਾ ਦੇ ਸ਼ਬਦ ਵੀ ਸੁਣਾਏ ਤੇ ਉਨ੍ਹਾਂ ਦੇ ਅਰਥ ਪੇਸ਼ ਕੀਤੇ, ਜਿਸ ਦੀ ਸਾਰਿਆਂ ਨੇ ਪ੍ਰਸ਼ੰਸਾ ਕੀਤੀ | ਇਸ ਮੌਕੇ ਸਕੂਲ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਗੀਤਾ ਜੈਅੰਤੀ ਦੇ ਮਹੱਤਵ ਬਾਰੇ ਪ੍ਰੇਰਨਾਦਾਇਕ ਜਾਣਕਾਰੀ ਪ੍ਰਦਾਨ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਭਗਵਦ ਗੀਤਾ ਦਾ ਸੰਖੇਪ ਸਾਰ ਸੁਣਾਇਆ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਗੀਤਾ ਦੀਆਂ ਸਿੱਖਿਆਵਾਂ ਸਾਡੇ ਜੀਵਨ ਲਈ ਸਹੀ ਦਿਸ਼ਾ ਪ੍ਰਦਾਨ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਨਾ ਸਿਰਫ਼ ਗੀਤਾ ਦੇ ਸ਼ਬਦ ਪੜ੍ਹਨੇ ਚਾਹੀਦੇ ਹਨ, ਸਗੋਂ ਉਨ੍ਹਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਕੋਸ਼ਿਸ਼ ਵੀ ਕਰਨੀ ਚਾਹੀਦੀ ਹੈ, ਕਿਉਂਕਿ ਗੀਤਾ ਦੇ ਆਦਰਸ਼ ਅੱਜ ਦੇ ਸਮੇਂ ਵਿਚ ਬਹੁਤ ਮਹੱਤਵਪੂਰਨ ਤੇ ਮਾਰਗ ਦਰਸ਼ਕ ਹਨ |
ਪਿਛਲੀ ਖ਼ਬਰ ਨਿਹੰਗ ਸਿੰਘਾਂ ਵਲੋਂ ਸਜਾਏ ਜਾ ਰਹੇ ਮਹੱਲੇ ਸੰਬੰਧੀ ਮੇਅਰ ਅਤੇ ਸੈਂਟਰਲ ਹਲਕਾ ਇੰਚਾਰਜ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ 'ਚ ਵਿਸ਼ਵ ਏਡਜ਼ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।