19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਾਂਗਰਸ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਅਜੀਤ ਡੈਸਕ 09-12-2025
ਅਮਲੋਹ, 8 ਦਸੰਬਰ (ਕੇਵਲ ਸਿੰਘ)-ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵਲੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬੁੱਗਾ ਕਲਾਂ ਤੋਂ ਉਮੀਦਵਾਰ ਰਾਜਵਿੰਦਰ ਸਿੰਘ ਘੁਟੀਂਡ ਅਤੇ ਬਲਾਕ ਸੰਮਤੀ ਜ਼ੋਨ ਪਹੇੜੀ ਤੋਂ ਉਮੀਦਵਾਰ ਬਲਜੀਤ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਸ. ਨਾਭਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਕੀਤੀਆਂ ਜਾ ਰਹੀਆਂ ਚੋਣ ਮੀਟਿੰਗਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਚਾਹੁੰਦੇ ਹਨ ਕਾਂਗਰਸ ਪਾਰਟੀ ਦੇ ਉਮੀਦਵਾਰ ਜਿੱਤਣ ਕਿਉਂਕਿ ਅੱਜ ਪੰਜਾਬ ਦੀ 'ਆਪ' ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ ਤੇ ਲੋਕ ਕਾਂਗਰਸ ਨੂੰ ਯਾਦ ਕਰਨ ਲੱਗੇ ਹਨ | ਉਨ੍ਹਾਂ ਇਕੱਤਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿੱਤਾਂ ਦਰਜ ਕਰਵਾਉਣ | ਇਸ ਮੌਕੇ ਤੇ ਪਾਰਟੀ ਆਗੂ, ਵਰਕਰ ਤੇ ਵੱਖ-ਵੱਖ ਪਿੰਡਾਂ ਦੇ ਲੋਕ ਮੌਜੂਦ ਸਨ |

ਪਿਛਲੀ ਖ਼ਬਰ ਪੰਚਾਇਤ ਅਫ਼ਸਰ ਬਲਵਿੰਦਰ ਸਿੰਘ ਦਾ ਤਬਾਦਲਾ ਅਗਲੀ ਖ਼ਬਰ ਮਾਤਾ ਗੁਜਰੀ ਸਕੂਲ 'ਚ ਸਾਲਾਨਾ ਸਪੋਰਟਸ ਮੀਟ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।