19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਆਊਟ ਸੋਰਸ ਸਿਹਤ ਵਿਭਾਗ ਮੁਲਾਜ਼ਮ ਜਥੇਬੰਦੀ ਦੀ ਚੋਣ ਹੋਈ

ਅਜੀਤ ਡੈਸਕ 09-12-2025
ਫ਼ਤਹਿਗੜ੍ਹ ਸਾਹਿਬ, 8 ਦਸੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸਿਹਤ ਵਿਭਾਗ ਦੀ ਆਊਟ ਸੋਰਸ ਜਥੇਬੰਦੀ ਵਲੋਂ ਸਿਹਤ ਵਿਭਾਗ ਵਿਚ ਵੱਖ-ਵੱਖ ਕੈਟਾਗਰੀਆਂ ਵਿਚ ਕੰਮ ਕਰਨ ਵਾਲੇ ਆਊਟ ਸੋਰਸ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ, ਜਿਸ 'ਚ ਜ਼ਿਲੇ੍ਹ ਦੇ ਕਾਮਿਆਂ ਸਬੰਧੀ ਵਿਚਾਰ ਵਟਾਦਰਾਂ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਜ਼ਿਲੇ੍ਹ ਦੇ ਸਿਹਤ ਵਿਭਾਗ ਦੇ ਕੁੱਲ ਮੁਲਾਜ਼ਮਾਂ ਦਾ ਅੱਧਾ ਹਿੱਸਾ ਆਊਟਸੋਰਸ ਕਾਮਿਆਂ ਦੇ ਤੌਰ ਤੇ ਕੰਮ ਕਰ ਰਿਹਾ ਹੈ, ਜਿਹੜੇ ਬਹੁਤ ਹੀ ਨਿਗੂਣੀਆਂ ਤਨਖ਼ਾਹਾਂ ਤੇ ਕੰਮ ਕਰ ਰਹੇ ਹਨ | ਜਿਨ੍ਹਾਂ ਵਿਚੋਂ ਬਹੁਤ ਸਾਰੇ ਕਾਮੇ ਲਗਭਗ 15-20 ਸਾਲਾਂ ਤੋਂ ਕੰਮ ਕਰਦੇ ਹਨ, ਉਨ੍ਹਾਂ ਕਾਮਿਆਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਰੈਗੂਲਰ ਕਰਨ ਸਬੰਧੀ ਕੋਈ ਵੀ ਨੀਤੀ ਪਾਲਿਸੀ ਨਹੀਂ ਬਣਾਈ | ਇਨ੍ਹਾਂ ਕਾਮਿਆਂ ਦੀ ਕੰਪਨੀਆਂ ਦੁਆਰਾ ਵੱਖ-ਵੱਖ ਤਰੀਕੇ ਨਾਲ ਲੁੱਟ ਘਸੁੱਟ ਕੀਤੀ ਜਾ ਰਹੀ ਹੈ, ਜਿਸ ਕਰਕੇ ਇਨ੍ਹਾਂ ਆਊਟਸੋਰਸ ਕਾਮਿਆਂ ਵਿਚ ਹੁਣ ਵੱਡੀ ਪੱਧਰ ਤੇ ਰੋਸ ਜਾਗਣਾ ਸ਼ੁਰੂ ਹੋਇਆ ਹੈ, ਜਿਸ ਕਰਕੇ ਉਨ੍ਹਾਂ ਆਪਣੀਆਂ ਹੱਕੀ ਮੰਗਾਂ ਨੂੰ ਮਨਵਾਉਣ ਲਈ ਵੱਡੀ ਪੱਧਰ ਤੇ ਲਾਮਬੰਦੀ ਸ਼ੁਰੂ ਕਰਕੇ ਆਊਟ ਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਜ਼ਿਲ੍ਹਾ ਪੱਧਰੀ ਚੋਣ ਕੀਤੀ ਗਈ, ਜਿਸ ਵਿਚ ਬਲਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ, ਗਗਨਦੀਪ ਸਿੰਘ ਜਨਰਲ ਸਕੱਤਰ, ਅਮਨਦੀਪ ਕੌਰ ਸੀਨੀਅਰ ਮੀਤ ਪ੍ਰਧਾਨ, ਹਰਦੇਵ ਸਿੰਘ ਮੀਤ ਪ੍ਰਧਾਨ, ਅਵਤਾਰ ਸਿੰਘ ਖ਼ਜ਼ਾਨਚੀ ਤੇ ਅਮਨੀਤ ਸਿੰਘ ਸਹਾਇਕ ਖ਼ਜ਼ਾਨਚੀ, ਮਨਪ੍ਰੀਤ ਕੌਰ ਜੁਆਇੰਟ ਸਕੱਤਰ, ਰਾਕੇਸ਼ ਕੁਮਾਰ, ਦਵਿੰਦਰ ਸ਼ਰਮਾ ਮੁੱਖ ਸਲਾਹਕਾਰ, ਪਰਮਿੰਦਰ ਸਿੰਘ ਬੱਸੀ ਆਰਗੇਨਾਈਜ਼ਰ, ਮਨਜੀਤ ਕੌਰ, ਅਮਨਦੀਪ ਸਿੰਘ ਫਾਰਮਾਸਿਸਟ, ਕੁਲਵਿੰਦਰ ਕੌਰ ਸਲਾਹਕਾਰ, ਸੁਖਜਿੰਦਰ ਸਿੰਘ ਮੰਡੀ ਗੋਬਿੰਦਗੜ੍ਹ ਦਫ਼ਤਰ ਸਕੱਤਰ, ਮਨਿੰਦਰ ਸਿੰਘ, ਮਨਜੀਤ ਸਿੰਘ ਖਮਾਣੋਂ, ਜਸਪ੍ਰੀਤ ਕੌਰ, ਅਮਨਦੀਪ ਸਿੰਘ ਚਨਾਰਥਲ ਤੇ ਰਣਜੀਤ ਸਿੰਘ ਆਦਿ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਅੱਜ ਦੀ ਇਹ ਚੋਣ ਗਗਨਦੀਪ ਸਿੰਘ ਭੁੱਲਰ ਸੂਬਾ ਪ੍ਰਧਾਨ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਿਕ) ਅਤੇ ਗੁਰਜਿੰਦਰ ਸਿੰਘ ਅÏਲਖ ਸੂਬਾ ਪ੍ਰਧਾਨ ਆਊਟ ਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਦੀ ਦੇਖ ਰੇਖ ਹੇਠ ਸੂਬਾ ਜਥੇਬੰਦਕ ਸਕੱਤਰ ਹਰਪਾਲ ਸਿੰਘ, ਅਤਿੰਦਰ ਸਿੰਘ ਤੇ ਗੁਰਧਿਆਨ ਸਿੰਘ ਪਟਿਆਲਾ ਦੀ ਅਗਵਾਈ ਵਿਚ ਹੋਈ | ਇਸ ਮੀਟਿੰਗ ਵਿਚ ਹਰਪਾਲ ਸਿੰਘ ਸੋਢੀ ਪ੍ਰਧਾਨ ਐੱਨ.ਐੱਚ.ਐੱਮ. ਯੂਨੀਅਨ, ਅਮਰਜੀਤ ਸਿੰਘ ਜਨਰਲ ਸਕੱਤਰ ਤੇ ਸੰਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 'ਆਪ' ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ- ਵਿਧਾਇਕ ਗੈਰੀ ਬੜਿੰਗ ਅਗਲੀ ਖ਼ਬਰ ਪੰਚਾਇਤ ਅਫ਼ਸਰ ਬਲਵਿੰਦਰ ਸਿੰਘ ਦਾ ਤਬਾਦਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।