19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

'ਆਪ' ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ- ਵਿਧਾਇਕ ਗੈਰੀ ਬੜਿੰਗ

ਅਜੀਤ ਡੈਸਕ 09-12-2025
ਅਮਲੋਹ, 8 ਦਸੰਬਰ (ਕੇਵਲ ਸਿੰਘ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬੁੱਗਾ ਕਲਾਂ ਤੋਂ ਉਮੀਦਵਾਰ ਸ਼ਿੰਗਾਰਾ ਸਿੰਘ ਸਲਾਣਾ ਅਤੇ ਬਲਾਕ ਸੰਮਤੀ ਜ਼ੋਨਾਂ ਤੋਂ ਵੱਖ-ਵੱਖ ਉਮੀਦਵਾਰਾਂ ਦੇ ਹੱਕ ਵਿਚ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਵੋਟਰਾਂ ਨੂੰ ਸ਼ਿੰਗਾਰਾ ਸਿੰਘ ਸਲਾਣਾ ਤੇ ਬਲਾਕ ਸੰਮਤੀ ਜ਼ੋਨਾਂ ਤੋਂ 'ਆਪ' ਦੇ ਉਮੀਦਵਾਰਾਂ ਨੂੰ ਜਿੱਤਾਂ ਦਰਜ ਕਰਵਾਉਣ ਦੀ ਅਪੀਲ ਵੀ ਕੀਤੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿਚ ਵੱਡੀ ਗਿਣਤੀ ਲੋਕ ਇਕੱਠੇ ਹੋ ਰਹੇ ਹਨ ਜਿਹੜਾ 'ਆਪ' ਉਮੀਦਵਾਰਾਂ ਦੀ ਜਿੱਤ ਦੇ ਸੰਕੇਤ ਹਨ ਅਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ 'ਆਪ' ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਨਗੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਜਿੱਥੇ ਸੂਬੇ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਉੱਥੇ ਹੀ ਪਿੰਡਾਂ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਬਿਨਾਂ ਪੱਖਪਾਤ ਵਿਕਾਸ ਕਰਵਾਉਣ ਨੂੰ ਪਹਿਲ ਕੀਤੀ ਗਈ ਹੈ | ਇਸ ਮੌਕੇ ਪਾਰਟੀ ਆਗੂ, ਵਰਕਰ ਤੇ ਪਿੰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਭਾਜਪਾ ਉਮੀਦਵਾਰਾਂ ਨੂੰ ਪਿੰਡਾਂ ਦੇ ਲੋਕ ਵੋਟਾਂ ਪਾਉਣ ਲਈ ਪੱਬਾਂ ਭਾਰ- ਸਿੱਧੂਪੁਰ, ਡਾ. ਲਾਲ ਅਗਲੀ ਖ਼ਬਰ ਆਊਟ ਸੋਰਸ ਸਿਹਤ ਵਿਭਾਗ ਮੁਲਾਜ਼ਮ ਜਥੇਬੰਦੀ ਦੀ ਚੋਣ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।