19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਭਾਜਪਾ ਉਮੀਦਵਾਰਾਂ ਨੂੰ ਪਿੰਡਾਂ ਦੇ ਲੋਕ ਵੋਟਾਂ ਪਾਉਣ ਲਈ ਪੱਬਾਂ ਭਾਰ- ਸਿੱਧੂਪੁਰ, ਡਾ. ਲਾਲ

ਅਜੀਤ ਡੈਸਕ 09-12-2025
ਬਸੀ ਪਠਾਣਾਂ, 8 ਦਸਬੰਰ (ਐਚ.ਐਸ. ਗੌਤਮ)-ਭਾਜਪਾ ਵਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਐਲਾਨੇ ਉਮੀਦਵਾਰਾਂ ਦੇ ਹੱਕ 'ਚ ਹਲਕਾ ਬਸੀ ਪਠਾਣਾਂ ਦੇ ਵੱਖ-ਵੱਖ ਪਿੰਡਾਂ ਧੂੰਦਾ, ਬਹਿਰਾਮਪੁਰ, ਭੂਚੀ, ਲੁਹਾਰੀ ਕਲਾਂ, ਹਾਜੀਪੁਰ, ਸੰਘੋਲ ਵਿਚ ਭਾਜਪਾ ਆਗੂ ਕੁਲਦੀਪ ਸਿੰਘ ਸਿੱਧੂਪੁਰ ਅਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਚੋਣ ਪ੍ਰਚਾਰ ਕੀਤਾ | ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਪੰਚਾਇਤ ਸੰਮਤੀ ਚੋਣਾਂ 2027 ਵਿਧਾਨ ਸਭਾ ਦੀਆਂ ਚੋਣਾਂ ਦਾ ਨੀਹ ਪੱਥਰ ਸਾਬਤ ਹੋਣਗੀਆਂ | ਇਸ ਮੌਕੇ ਮੰਡਲ ਪ੍ਰਧਾਨ ਬਸੀ ਪਠਾਣਾਂ ਓਮ ਪ੍ਰਕਾਸ਼ ਗੋਤਮ ਨੇ ਕਿਹਾ ਕਿ ਪੰਚਾਇਤ ਸੰਮਤੀ ਦੇ ਉਮੀਦਵਾਰ ਚੋਣ ਜਿੱਤਣ ਮਗਰੋਂ ਵੀ ਹਰ ਵੇਲੇ ਉਨ੍ਹਾਂ ਦੀ ਸੇਵਾ ਵਿਚ ਹਾਜ਼ਰ ਰਹਿਣਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਭਾਜਪਾ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਲਈ ਵੋਟਾਂ ਪਾਉਣ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਹਰਜੀਤ ਕੌਰ ਮੈੜਾਂ, ਬਲਾਕ ਸੰਮਤੀ ਉਮੀਦਵਾਰ ਕਰਨੈਲ ਸਿੰਘ ਧੂੰਦਾ, ਵਜੀਦਪੁਰ ਬਲਾਕ ਸੰਮਤੀ ਉਮੀਦਵਾਰ ਦਲਬੀਰ ਸਿੰਘ ਫ਼ਤਹਿਪੁਰ ਜੱਟਾਂ ਅਤੇ ਭਾਜਪਾ ਆਗੂ ਰਜੀਵ ਮਲਹੋਤਰਾ, ਮਾਸਟਰ ਪ੍ਰਕਾਸ਼ ਸਿੰਘ, ਨਰਵੀਰ ਜੋਨੀ ਜਨਰਲ ਸਕੱਤਰ, ਸਾਬਕਾ ਸਰਪੰਚ ਗੁਰਮੀਤ ਸਿੰਘ, ਕਰਮ ਸਿੰਘ ਮੈੜਾਂ, ਬਲਾਕ ਸੰਮਤੀ ਉਮੀਦਵਾਰ ਗੁਰਮੇਲ ਸਿੰਘ ਮਹਿਮੂਦਪੁਰ ਸੌਢੀਆਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਤੇ ਲੋਕ
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੀ ਬਲਾਕ ਸੰਮਤੀ ਉਮੀਦਵਾਰ ਰਣਜੀਤ ਕੌਰ ਮਾਨ ਨੇ ਡੋਰ-ਟੂ-ਡੋਰ ਕੀਤਾ ਪ੍ਰਚਾਰ ਅਗਲੀ ਖ਼ਬਰ 'ਆਪ' ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ- ਵਿਧਾਇਕ ਗੈਰੀ ਬੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।