19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸ਼ੋ੍ਰਮਣੀ ਅਕਾਲੀ ਦਲ ਦੀ ਬਲਾਕ ਸੰਮਤੀ ਉਮੀਦਵਾਰ ਰਣਜੀਤ ਕੌਰ ਮਾਨ ਨੇ ਡੋਰ-ਟੂ-ਡੋਰ ਕੀਤਾ ਪ੍ਰਚਾਰ

ਅਜੀਤ ਡੈਸਕ 09-12-2025
ਬਸੀ ਪਠਾਣਾਂ, 8 ਦਸਬੰਰ (ਐਚ.ਐਸ. ਗੌਤਮ)-ਪੰਜਾਬ ਵਿਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਪ੍ਰਚਾਰ ਭਖਦਾ ਨਜ਼ਰ ਆ ਰਿਹਾ ਹੈ ਇਸ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਰਣਜੀਤ ਕੌਰ ਮਾਨ ਵਲੋਂ ਆਪਣੇ ਪਿੰਡ ਸਹਿਜ਼ਾਦਪੁਰ ਵਿਖੇ ਘਰ-ਘਰ ਜਾ ਕੇ ਵੋਟਾਂ ਮੰਗੀਆਂ ਗਈਆਂ | ਇਸ ਮੌਕੇ ਸੀਨੀਅਰ ਅਕਾਲੀ ਆਗੂ ਸਵਰਨ ਸਿੰਘ ਸ਼ਿਵਦਾਸਪੁਰ ਤੇ ਹੋਰ ਆਗੂ ਵੀ ਹਾਜ਼ਰ ਸਨ | ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੇ ਲੋਕ ਪੰਜਾਬ ਦਾ ਵਿਕਾਸ ਚਾਹੁੰਦੇ ਹਨ ਤਾਂ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਲਿਆਉਣਾ ਪਵੇਗਾ | ਉਨ੍ਹਾਂ ਵੋਟਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਵੀ ਕੀਤੀ | ਇਸ ਮੌਕੇ ਹਰਮੀਤ ਸਿੰਘ ਮਾਨ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਮਨਪ੍ਰੀਤ ਸਿੰਘ ਮਾਨ, ਬਰਿੰਦਰ ਸਿੰਘ ਮਾਨ, ਹਰਜੀਤ ਸਿੰਘ ਸਕੱਤਰ, ਅਰਸ਼ਪ੍ਰੀਤ ਸਿੰਘ, ਅਮਨਦੀਪ ਸਿੰਘ, ਮਨਪ੍ਰੀਤ ਸਿੰਘ, ਬਲਜਿੰਦਰ ਸਿੰਘ, ਮਨਜੀਤ ਕੌਰ, ਬਲਜਿੰਦਰ ਕੌਰ, ਸੁਖਦੇਵ ਕੌਰ ਤੇ ਗੁਰਮੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਭਾਜਪਾ ਉਮੀਦਵਾਰਾਂ ਨੂੰ ਪਿੰਡਾਂ ਦੇ ਲੋਕ ਵੋਟਾਂ ਪਾਉਣ ਲਈ ਪੱਬਾਂ ਭਾਰ- ਸਿੱਧੂਪੁਰ, ਡਾ. ਲਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।