ਅਮਲੋਹ, 8 ਦਸੰਬਰ (ਕੇਵਲ ਸਿੰਘ)-ਸ੍ਰੀ ਸੰਗਮੇਸ਼ਵਰ ਗਊਸ਼ਾਲਾ ਅਮਲੋਹ ਵਿਚ ਗਊ ਸੇਵਾ ਸਮਿਤੀ ਦੇ ਪ੍ਰਧਾਨ ਭੂਸ਼ਨ ਸੂਦ, ਸਰਪਰਸਤ ਪ੍ਰੇਮ ਚੰਦ ਸ਼ਰਮਾ ਅਤੇ ਗਊਸ਼ਾਲਾ ਦੇ ਪ੍ਰਧਾਨ ਸ਼ਿਵ ਕੁਮਾਰ ਗਰਗ ਦੀ ਅਗਵਾਈ ਹੇਠ ਪੂਰਨਮਾਸ਼ੀ ਦਾ ਦਿਹਾੜਾ ਗਊ ਪੂਜਾ ਨਾਲ ਮਨਾਇਆ ਗਿਆ | ਇਸ ਮੌਕੇ ਪੰਡਿਤ ਰਵਿੰਦਰ ਰਵੀ ਸ਼ਰਮਾ ਨੇ ਮੰਤਰਾਂ ਦਾ ਉਚਾਰਣ ਕੀਤਾ ਜਦੋਂਕਿ ਰਿਟ. ਸੀ.ਡੀ.ਪੀ.ਓ. ਮੰਜੂ ਸੂਦ ਤੇ ਡਾ. ਰੂਪਲ ਸੂਦ ਨੇ ਪੂਜਾ ਦੀ ਰਸਮ ਕਰਵਾਈ | ਇਸ ਮੌਕੇ ਪ੍ਰੇਮ ਚੰਦ ਸ਼ਰਮਾ ਨੇ ਦੱਸਿਆ ਕਿ ਸਮਿਤੀ ਵਲੋਂ ਹਰ ਮਹੀਨੇ ਦੀ ਪੂਰਨਮਾਸ਼ੀ ਅਤੇ ਮੱਸਿਆ ਨੂੰ ਗਊ ਪੂਜਾ ਕਰਵਾ ਕੇ ਸ਼ਹਿਰ ਅਤੇ ਨਗਰ ਖੇੜੇ ਦੀ ਖ਼ੁਸ਼ੀ ਤੇ ਤੰਦਰੁਸਤੀ ਦੀ ਅਰਦਾਸ ਕੀਤੀ ਜਾਂਦੀ ਹੈ | ਉਨ੍ਹਾਂ ਲੋਕਾਂ ਨੂੰ ਇਸ ਮੌਕੇ ਵੱਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਮਾਨਵ ਭਲਾਈ ਮੰਚ ਦੇ ਪ੍ਰਧਾਨ ਮਾਸਟਰ ਮਨੋਹਰ ਲਾਲ, ਸਮਿਤੀ ਦੇ ਉਪ ਪ੍ਰਧਾਨ ਸੰਜੀਵ ਧੀਰ, ਜੁਆਇੰਟ ਸਕੱਤਰ ਸੁੰਦਰ ਲਾਲ ਝੱਟਾ, ਪ੍ਰਧਾਨ ਦਿਨੇਸ਼ ਗੋਇਲ, ਰਾਮ ਮੰਦਰ ਦੇ ਖ਼ਜ਼ਾਨਚੀ ਮਾਸਟਰ ਸੁਭਾਸ਼ ਚੰਦ ਜਿੰਦਲ, ਜੁਗਲ ਕਿਸ਼ੋਰ, ਅਸ਼ੋਕ ਗੁਪਤਾ ਮੁਕਤਸਰ ਵਾਲੇ ਅਤੇ ਡਾ. ਮਨਜੀਤ ਸਿੰਘ ਵੀ ਮੌਜੂਦ ਸਨ |