19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਬਲਾਕ ਸੰਮਤੀ ਭੜੀ ਤੋਂ ਮਾਤਾ ਹਰਬੰਸ ਕੌਰ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ- ਗੁਰਿੰਦਰ ਮਿੰਟੂ

ਅਜੀਤ ਡੈਸਕ 09-12-2025
ਸੰਘੋਲ, 8 ਦਸੰਬਰ (ਗੁਰਨਾਮ ਸਿੰਘ ਚੀਨਾ)-ਬਲਾਕ ਸੰਮਤੀ ਭੜੀ ਤੋਂ ਸਾਬਕਾ ਸਰਪੰਚ ਗੁਰਿੰਦਰ ਸਿੰਘ ਮਿੰਟੂ ਦੇ ਮਾਤਾ ਤੇ ਅਕਾਲੀ ਦਲ ਵਾਰਿਸ ਪੰਜਾਬ ਅਤੇ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਾਂਝੇ ਉਮੀਦਵਾਰ ਮਾਤਾ ਹਰਬੰਸ ਕੌਰ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਗੁਰਿੰਦਰ ਸਿੰਘ ਮਿੰਟੂ ਨੇ ਦੱਸਿਆ ਕਿ ਉਨ੍ਹਾਂ ਵਲੋਂ ਭੜੀ, ਅਜਨੇਰ, ਕੋਟਲਾ ਅਜਮੇਰ ਪਿੰਡਾਂ ਦੇ ਦੌਰੇ ਕੀਤੇ ਗਏ | ਜਿੱਥੇ ਉਨ੍ਹਾਂ ਨੂੰ ਪਿੰਡ ਵਾਸੀਆਂ ਵਲੋਂ ਪੂਰਨ ਸਮਰਥਨ ਦਿੱਤਾ ਗਿਆ ਤੇ ਮਾਤਾ ਹਰਬੰਸ ਕੌਰ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਭਰੋਸਾ ਦਿਵਾਇਆ ਗਿਆ | ਉਨ੍ਹਾਂ ਕਿਹਾ ਕਿ ਲੋਕ ਭਾਈ ਅੰਮਿ੍ਤਪਾਲ ਸਿੰਘ ਨੂੰ ਸਮਰਥਨ ਦੇਣ ਦੇ ਰੌਂਅ 'ਚ ਹਨ ਤੇ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਦੁਆਰਾ ਇਲਾਕੇ ਅੰਦਰ ਕੀਤੇ ਗਏ ਵਿਕਾਸ ਕਾਰਜਾਂ ਸਦਕਾ ਉਨ੍ਹਾਂ ਨੂੰ ਯਾਦ ਕਰਦੇ ਹਨ | ਉਨ੍ਹਾਂ ਕਿਹਾ ਕਿ ਬੀਬੀ ਹਰਬੰਸ ਕੌਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਕੁਲਵਿੰਦਰ ਸਿੰਘ ਬਿੱਟੂ, ਮਨਿੰਦਰ ਸਿੰਘ, ਸੁਖਦੇਵ ਸਿੰਘ, ਰਾਜਾ, ਪ੍ਰਗਟ ਸਿੰਘ ਅਜਨੇਰ, ਬਲਵੀਰ ਸਿੰਘ ਤੇ ਅਰਸ਼ਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਲੋਕ ਵਿਰੋਧੀ 'ਆਪ' ਸਰਕਾਰ ਦੀਆਂ ਜੜ੍ਹਾਂ ਪੁੱਟਣ ਲਈ ਹਰ ਵਰਗ ਉਤਾਵਲਾ- ਰਾਜੂ ਖੰਨਾ ਅਗਲੀ ਖ਼ਬਰ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।