ਮੰਡੀ ਗੋਬਿੰਦਗੜ੍ਹ, 8 ਦਸੰਬਰ (ਇਕਬਾਲਦੀਪ ਸੰਧੂ)-ਲੋਕਾਂ ਨਾਲ ਵੱਡੇ-ਵੱਡੇ ਦਾਅਵੇ ਕਰਕੇ ਸੱਤਾ ਵਿਚ ਆਈ 'ਆਪ' ਸਰਕਾਰ ਦੇ ਲੋਕ ਵਿਰੋਧੀ ਫ਼ੈਸਲਿਆਂ ਕਾਰਨ ਅੱਜ ਹਰ ਵਰਗ 'ਆਪ' ਸਰਕਾਰ ਦੀਆਂ ਜੜ੍ਹਾਂ ਪੁੱਟਣ ਲਈ ਉਤਾਵਲਾ ਹੈ, ਜਿਸ ਕਰਕੇ ਜਿਥੇ ਸਰਕਾਰ ਖ਼ਿਲਾਫ਼ ਵੱਡੇ ਪ੍ਰਦਰਸ਼ਨ ਹੋ ਰਹੇ ਹਨ, ਉੱਥੇ ਹੀ ਵੱਡੀ ਗਿਣਤੀ ਲੋਕ 'ਆਪ' ਤੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੀ ਉਮੀਦਵਾਰ ਬੀਬੀ ਰਵਿੰਦਰ ਕੌਰ ਬਡਾਲੀ ਤੇ ਵੱਖ-ਵੱਖ ਬਲਾਕ ਸੰਮਤੀ ਜ਼ੋਨ ਤੋਂ ਚੋਣ ਮੈਦਾਨ ਵਿਚ ਉੱਤਰੇ ਉਮੀਦਵਾਰਾਂ ਦੇ ਹੱਕ ਵਿਚ ਵੱਖ-ਵੱਖ ਪਿੰਡਾਂ ਵਿਚ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ | ਰਾਜੂ ਖੰਨਾ ਨੇ ਕਿਹਾ ਕਿ ਅੱਜ ਇਸ ਝੂਠੀ ਸਰਕਾਰ ਨੂੰ ਚੱਲਦਾ ਕਰਨ ਦਾ ਸੁਨਹਿਰੀ ਮੌਕਾ ਇਹ ਚੋਣਾਂ ਹਨ | ਜਿਨ੍ਹਾਂ ਵਿਚ ਵੋਟਰ ਆਪਣੀਆਂ ਵੋਟਾਂ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਪਾ ਕੇ ਮਜ਼ਬੂਤ ਕਰ ਸਕਦੇ ਹਨ | ਇਨ੍ਹਾਂ ਮੀਟਿੰਗਾਂ ਨੂੰ ਪਲਵਿੰਦਰ ਸਿੰਘ ਤਲਵਾੜਾ, ਜਥੇ. ਕੁਲਦੀਪ ਸਿੰਘ ਮੁੱਢੜੀਆ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਹਰਮਿੰਦਰ ਸਿੰਘ ਕੁੰਭੜਾ, ਹਰਬੰਸ ਸਿੰਘ ਬਡਾਲੀ, ਜਰਨੈਲ ਸਿੰਘ ਮਾਜਰੀ, ਭਿੰਦਰ ਸਿੰਘ, ਕੁਲਦੀਪ ਸਿੰਘ ਮਛਰਾਈ, ਇੰਦਰਜੀਤ ਸਿੰਘ ਚਤੁਰਪੁਰਾ, ਬਲਜਿੰਦਰ ਸਿੰਘ ਸੇਖੋਂ, ਡਾ ਅਰੁਜਨ ਸਿੰਘ ਅਮਲੋਹ, ਹਰਮੀਤ ਸਿੰਘ ਖ਼ਾਲਸਾ, ਫੋਰਮੈਨ ਬਲਵੀਰ ਸਿੰਘ ਸਿੱਧੂ ਤੇ ਵੱਖ ਵੱਖ ਸੰਮਤੀ ਜ਼ੋਨਾਂ ਦੇ ਉਮੀਦਵਾਰਾਂ ਨੇ ਵੀ ਸੰਬੋਧਨ ਕੀਤਾ | ਇਨ੍ਹਾਂ ਮੀਟਿੰਗਾਂ ਵਿਚ ਦਵਿੰਦਰ ਸਿੰਘ ਨਿਊਆਂ ਉਮੀਦਵਾਰ ਜ਼ੋਨ ਫ਼ਤਹਿਗੜ੍ਹ ਨਿਊਆਂ, ਡਾ. ਬਲਵੀਰ ਸਿੰਘ ਡਡਹੇੜੀ, ਉਮੀਦਵਾਰ ਸੰਮਤੀ ਜ਼ੋਨ ਡਡਹੇੜੀ ਗਿਆਨ ਸਿੰਘ ਕੁੰਭੜਾ, ਉਮੀਦਵਾਰ ਜ਼ੋਨ ਕੁੰਭ ਸੁਖਵਿੰਦਰ ਸਿੰਘ ਸੁੱਖੀ, ਉਮੀਦਵਾਰ ਜ਼ੋਨ ਸਲਾਣੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ |