19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਤਿੰਬਰਪੁਰ 'ਚ ਅਕਾਲੀ ਦਲ ਪੁਨਰ ਸੁਰਜੀਤ ਤੇ ਵਾਰਿਸ ਪੰਜਾਬ ਦਾ ਚੋਣ ਪ੍ਰਚਾਰ ਸਿਖ਼ਰਾਂ 'ਤੇ • ਜ਼ਿਲ੍ਹਾ ਪ੍ਰੀਸ਼ਦ ਦੇ ਸਾਂਝੇ ਉਮੀਦਵਾਰ ਜਸਪਾਲ ਸਿੰਘ ਦਾਦੂਮਾਜਰਾ ਲਈ ਭਾਰੀ ਸਮਰਥਨ

ਅਜੀਤ ਡੈਸਕ 09-12-2025
ਫ਼ਤਹਿਗੜ੍ਹ ਸਾਹਿਬ, 8 ਦਸੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੰ.4 ਖੇੜਾ (ਜਨਰਲ) ਤੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਸਾਂਝੇ ਉਮੀਦਵਾਰ ਜਸਪਾਲ ਸਿੰਘ ਦਾਦੂਮਾਜਰਾ ਦੇ ਹੱਕ ਵਿਚ ਚੋਣ ਪ੍ਰਚਾਰ ਸਿਖ਼ਰਾਂ 'ਤੇ ਹੈ ਅਤੇ ਚੋਣ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਸੀਨੀਅਰ ਲੀਡਰਸ਼ਿਪ ਵਲੋਂ ਉਮੀਦਵਾਰ ਜਸਪਾਲ ਸਿੰਘ ਦਾਦੂਮਾਜਰਾ ਦੇ ਹੱਕ 'ਚ ਪਿੰਡ ਤਿੰਬਰਪੁਰ ਵਿਚ ਵੱਡਾ ਚੋਣ ਜਲਸਾ ਕੀਤਾ ਗਿਆ, ਜਿਸ ਦੌਰਾਨ ਪਿੰਡਾਂ ਦੇ ਵੋਟਰਾਂ ਤੇ ਪਾਰਟੀਆਂ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦੇ ਦਾਦੂਮਾਜਰਾ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ | ਇਸ ਮੌਕੇ ਪਾਰਟੀ ਦੀ ਵਰਕਿੰਗ ਕਮੇਟੀ ਦੇ ਮੈਂਬਰ ਰਣਵੀਰ ਸਿੰਘ ਪੂਨੀਆਂ ਨੇ ਕਿਹਾ ਕਿ ਅਕਾਲੀ ਦਲ ਪੁਨਰ ਸੁਰਜੀਤ ਅਤੇ ਵਾਰਿਸ ਪੰਜਾਬ ਪਾਰਟੀ ਦੇ ਗੱਠਜੋੜ ਨੂੰ ਪਿੰਡਾਂ ਵਿਚ ਉਮੀਦ ਤੋਂ ਵੀ ਵੱਧ ਸਮਰਥਨ ਮਿਲ ਰਿਹਾ ਹੈ | ਪਿੰਡ ਦੇ ਆਗੂਆਂ ਨੇ ਵੀ ਯਕੀਨ ਦਿਵਾਇਆ ਕਿ ਉਹ ਦਾਦੂਮਾਜਰਾ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਪੂਰਾ ਯਤਨ ਕਰਨਗੇ | ਪਿੰਡ ਵਾਸੀਆਂ ਨੇ ਉਮੀਦਵਾਰ ਜਸਪਾਲ ਸਿੰਘ ਦਾਦੂਮਾਜਰਾ ਨਾਲ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਉਮੀਦਵਾਰ ਨੇ ਭਰੋਸਾ ਦਵਾਇਆ ਕਿ ਜੇਕਰ ਉਹ ਚੋਣ ਜਿੱਤਦੇ ਹਨ ਤਾਂ ਪਿੰਡ ਦੀਆਂ ਲੰਬੇ ਸਮੇਂ ਤੋਂ ਬਕਾਇਆ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣਗੇ | ਇਸ ਮੌਕੇ ਗੁਰਮੇਲ ਸਿੰਘ ਭਗੜਾਣਾ, ਦਿਲਵਰ ਸਿੰਘ ਤਿੰਬਰਪੁਰ, ਨਛੱਤਰ ਸਿੰਘ, ਦਰਸ਼ਨ ਸਿੰਘ, ਜਸਵੀਰ ਸਿੰਘ, ਕੇਸਰ ਸਿੰਘ, ਬਲਵਿੰਦਰ ਸਿੰਘ, ਗੁਰਜੀਤ ਸਿੰਘ, ਗੁਰਧਰਮ ਸਿੰਘ, ਮਨਪ੍ਰੀਤ ਸਿੰਘ, ਸੁਖਦਰਸ਼ਨ ਸਿੰਘ ਅਤੇ ਗੁਰਦੀਪ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਵਿਦਾਇਗੀ ਪਾਰਟੀ ਸਮਾਗਮ ਕਰਵਾਇਆ ਅਗਲੀ ਖ਼ਬਰ ਲੋਕ ਵਿਰੋਧੀ 'ਆਪ' ਸਰਕਾਰ ਦੀਆਂ ਜੜ੍ਹਾਂ ਪੁੱਟਣ ਲਈ ਹਰ ਵਰਗ ਉਤਾਵਲਾ- ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।