ਫ਼ਤਹਿਗੜ੍ਹ ਸਾਹਿਬ, 8 ਦਸੰਬਰ (ਬਲਜਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਤਰਖਾਣ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ ਅਤੇ ਮੰਚ ਸੰਚਾਲਨ ਦੀ ਜਿੰਮੇਵਾਰੀ ਧਰਮ ਪਾਲ ਅਜਾਦ ਨੇ ਨਿਭਾਈ | ਮੀਟਿੰਗ 'ਚ ਆਏ ਨਵੇਂ ਮੈਂਬਰਾਂ ਦਾ ਸਵਾਗਤ ਕੀਤਾ ਗਿਆ | ਮੀਟਿੰਗ ਵਿਚ ਵਿੱਛੜੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨਾਲੋਂ 16 ਫ਼ੀਸਦੀ ਡੀ.ਏ ਘੱਟ ਦੇ ਰਹੀ ਹੈ, ਜੋ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਬਹੁਤ ਧੱਕਾ ਹੈ ਅਤੇ ਇਹ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ | ਆਗੂਆਂ ਨੇ ਦੱਸਿਆ ਕਿ 17 ਦਸੰਬਰ ਨੂੰ ਜੁਗਨੂੰ ਪੈਲੇਸ ਸਰਹਿੰਦ ਵਿਚ ਪੈਨਸ਼ਨਰਜ਼ ਦਿਵਸ ਮਨਾਇਆ ਜਾ ਰਿਹਾ ਹੈ, ਉਨ੍ਹਾਂ ਮੈਂਬਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਅੰਤ ਵਿਚ ਹਰਜੀਤ ਸਿੰਘ ਤਰਖ਼ਾਣ ਮਾਜਰਾ ਨੇ ਦੱਸਿਆ ਕਿ ਸਰਦੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਅਗਲੀ ਮੀਟਿੰਗ ਦਾ ਸਮਾਂ ਤਬਦੀਲ ਕੀਤਾ ਗਿਆ ਹੈ | ਮੀਟਿੰਗ ਵਿਚ ਪ੍ਰੀਤਮ ਸਿੰਘ ਨਾਗਰਾ ਨੇ ਪਿਛਲੇ ਮਹੀਨੇ ਦਾ ਹਿਸਾਬ ਕਿਤਾਬ ਦੱਸਿਆ | ਮੀਟਿੰਗ 'ਚ ਜਸਵਿੰਦਰ ਸਿੰਘ ਆਹਲੂਵਾਲੀਆ, ਹਰਚੰਦ ਸਿੰਘ ਪੰਜੋਲੀ, ਕਰਨੈਲ ਸਿੰਘ ਬਸੀ ਪਠਾਣਾਂ, ਬਲਵਿੰਦਰ ਸਿੰਘ ਸੋਹੀ, ਕੁਲਵੰਤ ਸਿੰਘ ਢਿੱਲੋਂ, ਰਾਮ ਮੂਰਤੀ ਖਮਾਣੋਂ, ਰਾਮ ਰਾਜ ਬਸੀ ਪਠਾਣਾਂ, ਸੁੱਚਾ ਸਿੰਘ ਨਬੀਪੁਰ, ਪ੍ਰੇਮ ਸਿੰਘ ਨਲੀਨਾ, ਪਰਮਜੀਤ ਸਿੰਘ ਅਮਲੋਹ, ਮੱਘਰ ਸਿੰਘ, ਕਰਨੈਲ ਸਿੰਘ ਵਜ਼ੀਰਾਬਾਦ, ਜੋਧ ਸਿੰਘ, ਪ੍ਰੇਮ ਸਿੰਘ ਖ਼ਾਲਸਾ, ਓਮ ਪ੍ਰਕਾਸ਼, ਤਰਸੇਮ ਸਿੰਘ ਬਧੌਛੀ, ਹਰਪਾਲ ਸਿੰਘ, ਅਵਤਾਰ ਸਿੰਘ ਫ਼ਤਹਿਗੜ੍ਹ ਸਾਹਿਬ, ਸ਼ਿੰਗਾਰਾ ਸਿੰਘ ਭੜੀ, ਜਗੀਰ ਸਿੰਘ ਤਰਖ਼ਾਣ ਮਾਜਰਾ, ਗੁਰਮੁਖ ਸਿੰਘ, ਬਲਜੀਤ ਸਿੰਘ, ਨਛੱਤਰ ਸਿੰਘ ਵੀ ਹਾਜ਼ਰ ਸਨ | ਇਹ ਜਾਣਕਾਰੀ ਪੈੱ੍ਰਸ ਸਕੱਤਰ ਜਸਵਿੰਦਰ ਸਿੰਘ ਆਹਲੂਵਾਲੀਆ ਨੇ ਦਿੱਤੀ |