19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸੀਨੀਅਰ ਸਿਟੀਜ਼ਨ ਅਤੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਅਜੀਤ ਡੈਸਕ 09-12-2025
ਅਮਲੋਹ, 8 ਦਸੰਬਰ (ਕੇਵਲ ਸਿੰਘ)-ਸੀਨੀਅਰ ਸਿਟੀਜ਼ਨ ਅਤੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਅਮਲੋਹ ਵਿਖੇ ਰੌਸ਼ਨ ਲਾਲ ਸੂਦ ਦੀ ਪ੍ਰਧਾਨਗੀ ਹੇਠ ਹੋਈ | ਜਗਦੀਸ਼ ਮੋਦੀ ਨੇ ਸਭਾ ਦੀ ਸ਼ੁਰੂਆਤ ਕਰਦਿਆਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਭੇਟ ਕੀਤੀ | ਇਸ ਮਹੀਨੇ ਦੇ ਹੋਰ ਤਿਉਹਾਰਾਂ ਅਤੇ ਦਿਵਸਾਂ ਅਤੇ ਉਨ੍ਹਾਂ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ | ਮਾਂਗੇ ਰਾਮ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕਾਂ ਬਾਰੇ ਲਾਰਾ ਲੱਪਾ ਨੀਤੀ ਦੀ ਆਲੋਚਨਾ ਕਰਦੇ ਹੋਏ ਜਲਦ ਸਾਰੇ ਬਕਾਇਆ ਦਾ ਭੁਗਤਾਨ ਕਰਨ ਦੀ ਅਪੀਲ ਕੀਤੀ | ਅਮਰ ਸਿੰਘ ਨੇ ਜਿੱਥੇ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ ਉੱਥੇ ਇਹ ਆਸ ਵੀ ਕੀਤੀ ਕਿ ਪੰਜਾਬ ਸਰਕਾਰ ਨਵੇਂ ਸਾਲ ਦੇ ਤੋਹਫ਼ੇ ਦੇ ਤੌਰ ਤੇ ਪੰਜਾਬੀਆਂ ਦਾ ਮਾਣ ਰੱਖ ਕੇ ਵੱਖ-ਵੱਖ ਵਰਗਾਂ ਦੀਆਂ ਮੰਗਾਂ ਪੂਰੀਆਂ ਕਰੇ | ਪੰਜਾਬ ਸਰਕਾਰ ਵਲੋਂ ਲਏ ਜਾਂਦੇ ਵੱਡੇ ਕਰਜ਼ਿਆਂ ਲਈ ਨਿਖੇਧੀ ਕੀਤੀ | ਬੰਤ ਸਿੰਘ ਵਲੋਂ ਪੰਜਾਬੀਆਂ ਨੂੰ ਦਿੱਤੀਆਂ ਜਾਂਦੀਆਂ ਮੁਫ਼ਤ ਸਹੂਲਤਾਂ ਨੂੰ ਤਰਕ ਸੰਗਤ ਬਣਾਉਣ ਦੀ ਬੇਨਤੀ ਕੀਤੀ ਤਾਂ ਜੋ ਸਰਕਾਰੀ ਵਿਭਾਗਾਂ ਦੇ ਪਤਨ ਨੂੰ ਰੋਕਿਆ ਜਾ ਸਕੇ | ਅਮਰਜੀਤ ਸਿੰਘ ਵਲੋਂ ਮਹੀਨਾਵਾਰ ਆਮਦਨ ਖ਼ਰਚ ਦਾ ਵੇਰਵਾ ਪੇਸ਼ ਕੀਤਾ ਗਿਆ | ਪ੍ਰਧਾਨ ਰੌਸ਼ਨ ਸੂਦ ਨੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਕਿ ਕੱਚੇ ਮੁਲਾਜ਼ਮਾਂ ਤੇ ਲਾਠੀਚਾਰਜ ਕਰਨ ਦੀ ਬਜਾਏ ਹਰ ਵਿਭਾਗ ਦੀਆਂ ਖ਼ਾਲੀ ਅਸਾਮੀਆਂ ਭਰਨ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਬੇਰੁਜ਼ਗਾਰੀ ਨੂੰ ਠੱਲ੍ਹ ਪਾਈ ਜਾ ਸਕੇ | ਅੰਤ ਵਿਚ ਸਰਪ੍ਰਸਤ ਰਾਮ ਸਰਨ ਸੂਦ ਨੇ ਹਾਜ਼ਰ ਮੈਂਬਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਮੱਘਰ ਸਿੰਘ ਸਲਾਣਾ, ਬਲਵੀਰ ਸਿੰਘ ਘੁੰਮਣ, ਭੂਸ਼ਨ ਸੂਦ, ਜੋਰਾ ਸਿੰਘ, ਗੁਰਮੇਲ ਸਿੰਘ, ਮਹਿੰਦਰ ਸਿੰਘ, ਜਤਿੰਦਰ ਕੁਮਾਰ, ਨਰਿੰਦਰ ਸਿੰਘ, ਕੇਸਰ ਸਿੰਘ, ਰਾਕੇਸ਼ ਗਾਂਧੀ, ਭੀਮ ਸਿੰਘ, ਜਤਿੰਦਰਪਾਲ, ਦੇਵ ਰਾਜ, ਇੰਦਰਜੀਤ, ਜੱਗਾ ਸਿੰਘ, ਬਲਵੀਰ ਮੁੱਲਾਂਪੁਰੀ, ਗੁਰਮਿੰਦਰ ਸਿੰਘ, ਵੀਰ ਸਿੰਘ, ਇੰਦਰਜੀਤ, ਸੁਰਜੀਤ ਸਿੰਘ, ਚਰਨਜੀਤ ਸਿੰਘ, ਅਜਮੇਰ ਸਿੰਘ, ਤਾਰਾ ਚੰਦ ਤੇ ਲਛਮਣ ਸਿੰਘ ਮੌਜੂਦ ਸਨ |
ਪਿਛਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਬਿਜਲੀ ਸੋਧ ਬਿੱਲ-2025 ਦੀਆਂ ਕਾਪੀਆਂ ਸਾੜੀਆਂ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।