19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

5ਵਾਂ ਆਲ ਇੰਡੀਆ ਬਾਬਾ ਫ਼ਤਹਿ ਸਿੰਘ ਫੁੱਟਬਾਲ ਕੱਪ 10 ਤੋਂ • ਫੁੱਟਬਾਲ ਕੱਪ 'ਚ ਆਲ ਇੰਡੀਆ ਦੀਆਂ 16 ਟੀਮਾਂ ਹਿੱਸਾ ਲੈਣਗੀਆਂ- ਮਨਵੀਰ ਆਸਟੇ੍ਰਲੀਆ

ਅਜੀਤ ਡੈਸਕ 09-12-2025
ਫ਼ਤਹਿਗੜ੍ਹ ਸਾਹਿਬ, 8 ਦਸੰਬਰ (ਬਲਜਿੰਦਰ ਸਿੰਘ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਫ਼ਤਹਿ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਬਾਬਾ ਫ਼ਤਹਿ ਸਿੰਘ ਫੁੱਟਬਾਲ ਅਕੈਡਮੀ ਵਲੋਂ 10 ਤੋਂ 14 ਦਸੰਬਰ ਤੱਕ ਕਰਵਾਏ ਜਾ ਰਹੇ 5ਵੇਂ ਆਲ ਇੰਡੀਆ ਬਾਬਾ ਫ਼ਤਹਿ ਸਿੰਘ ਫੁੱਟਬਾਲ ਕੱਪ ਦੀਆਂ ਤਿਆਰੀਆਂ ਨੂੰ ਲੈ ਕੇ ਇਕ ਮੀਟਿੰਗ ਮਾਤਾ ਸੁੰਦਰੀ ਸਕੂਲ ਅੱਤੇਵਾਲੀ ਫ਼ਤਹਿਗੜ੍ਹ ਸਾਹਿਬ ਵਿਖੇ ਅਕੈਡਮੀ ਦੇ ਸਰਪ੍ਰਸਤ ਕਰਮਜੀਤ ਸਿੰਘ ਢਿੱਲੋਂ ਅਤੇ ਪ੍ਰਧਾਨ ਕਰਮਜੀਤ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਮਨਵੀਰ ਆਸਟੇ੍ਰਲੀਆ ਤੇ ਜਗਦੀਪ ਸਿੰਘ ਗੁਰਾਇਆ ਨੇ ਦੱਸਿਆ ਕਿ 5ਵਾਂ ਆਲ ਇੰਡੀਆ ਬਾਬਾ ਫਤਹਿ ਸਿੰਘ ਅੰਡਰ 17 ਸਾਲ ਫੁੱਟਬਾਲ ਕੱਪ 2025 ਮਾਤਾ ਸੁੰਦਰੀ ਸਕੂਲ ਅੱਤੇਵਾਲੀ ਵਿਖੇ 10 ਤੋਂ 14 ਦਸੰਬਰ ਤਕ ਕਰਵਾਇਆ ਜਾ ਰਿਹਾ ਹੈ, ਇਸ ਵਿਚ ਪੂਰੇ ਭਾਰਤ 'ਚੋਂ 16 ਟੀਮਾਂ ਦੇ 500 ਕਰੀਬ ਖਿਡਾਰੀ ਭਾਗ ਲੈ ਰਹੇ ਹਨ,ਜਿਸ ਵਿਚ ਫ਼ਤਹਿਗੜ੍ਹ ਸਾਹਿਬ, ਪੰਜਾਬ ਅਤੇ ਪੂਰੇ ਸੰਸਾਰ ਵਿਚ ਰਹਿੰਦੇ ਐੱਨ. ਆਰ. ਆਈ ਜੋ ਫੁੱਟਬਾਲ ਖੇਡ ਨੂੰ ਪਿਆਰ ਕਰਦੇ ਹਨ, ਉਨ੍ਹਾਂ ਦੇ ਸਹਿਯੋਗ ਨਾਲ ਅਕੈਡਮੀ ਵਲੋਂ 1 ਲੱਖ ਗਿਆਰਾਂ ਹਜ਼ਾਰ ਰੁਪਏ ਦਾ ਪਹਿਲਾ ਇਨਾਮ, 71 ਹਜ਼ਾਰ ਦਾ ਦੂਜਾ ਇਨਾਮ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਜਾ ਰਿਹਾ ਹੈ, ਇਸ ਤੋਂ ਇਲਾਵਾ ਅਕੈਡਮੀ ਵਲੋਂ ਲੜਕੀਆਂ ਦੇ ਅੰਡਰ-19 ਸਾਲ ਦੇ ਮੁਕਾਬਲੇ, ਅੰਡਰ-14 ਅਤੇ 40 ਪਲੱਸ ਫੁੱਟਬਾਲ ਦੇ ਮੈਚ ਵੀ ਕਰਵਾਏ ਜਾਣਗੇ | ਬਜ਼ੁਰਗਾਂ ਦੀਆਂ ਦੌੜਾਂ ਅਤੇ ਨੌਜਵਾਨਾਂ ਦੇ ਡੰਡ ਬੈਠਕਾਂ ਦੇ ਮੁਕਾਬਲੇ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿੱਖੀ ਸਰੂਪ ਨਾਲ ਜੋੜਨ ਲਈ ਦਸਤਾਰਬੰਦੀ ਮੁਕਾਬਲੇ ਵੀ ਕਰਵਾਏ ਜਾਣਗੇ ਤਾਂ ਜੋ ਖੇਡਾਂ ਦੇ ਨਾਲ-ਨਾਲ ਆਪਣੇ ਧਰਮ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਨੌਜਵਾਨਾਂ ਨੂੰ ਪ੍ਰੇਰਿਆ ਜਾ ਸਕੇ | ਇਸ ਮੌਕੇ ਕੋਚ ਸਤਵੀਰ ਸਿੰਘ, ਸਹਾਇਕ ਥਾਣੇਦਾਰ ਨਿਰਮਲ ਸਿੰਘ ਗੋਲਡੀ, ਕਸ਼ਮੀਰ ਸਿੰਘ ਬੱਗਾ, ਰਣਜੀਤ ਸਿੰਘ, ਹੈੱਡਮਾਸਟਰ ਜਗਦੀਪ ਸਿੰਘ, ਅਮਰਜੀਤ ਸਿੰਘ ਸੋਨੰੂ, ਮੈਨੇਜਰ ਹਰਪ੍ਰੀਤ ਕੰਗ, ਸੱਜਣ ਸਿੰਘ ਖਮਾਣੋਂ, ਜਗਦੀਪ ਗੁਰਾਇਆ, ਬਿਕਰਮ ਸ਼ੈਰੀ, ਪ੍ਰਭਜੋਤ ਸਰਹਿੰਦ, ਐਡਵੋਕੇਟ ਬਿਕਰਮ ਸਿੰਘ, ਗੁਰਵਿੰਦਰ ਸਿੰਘ, ਹਰਿੰਦਰ ਕੁਮਾਰ, ਮਨਵੀਰ ਆਸਟ੍ਰੇਲੀਆ, ਮਨਿੰਦਰ ਚੀਮਾ, ਗੌਰਵ ਭਲਵਾਨ, ਦੀਪਕ ਸਰਹਿੰਦ, ਜਸ਼ਨ ਕੰਗ ਕੈਨੇਡਾ, ਸੁਖਵੀਰ ਸ਼ਰਮਾ, ਫੈਰੀ ਇੰਗਲੈਂਡ, ਕਰਮਜੀਤ ਢਿੱਲੋਂ ਤੇ ਗੁਰਬਚਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਫ਼ਤਹਿਗੜ੍ਹ ਸਾਹਿਬ 'ਚ ਕਰਮਚਾਰੀ ਦਲ ਪੰਜਾਬ ਭਗੜਾਣਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਡੀ. ਸੀ. ਵਲੋਂ ਸ਼ਹੀਦੀ ਸਭਾ ਦੇ ਪ੍ਰਬੰਧਾਂ ਦੀਆਂ ਚੱਲ ਰਹੀਆਂ ਤਿਆਰੀਆਂ ਬਾਰੇ ਵਿਸਤਰਿਤ ਸਮੀਖਿਆ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।