19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਡਿਵਾਈਨ ਲਾਈਟ ਸਕੂਲ ਨੇ ਬਾਸਕਟਬਾਲ ਮੁਕਾਬਲੇ 'ਚ ਜਿੱਤੇ ਸੋਨੇ ਦੇ ਤਗਮੇ

ਅਜੀਤ ਡੈਸਕ 09-12-2025
ਫ਼ਤਹਿਗੜ੍ਹ ਸਾਹਿਬ, 8 ਦਸੰਬਰ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਨੇ 'ਫਤਿਹ ਸਹੋਦਿਆ ਸਕੂਲ ਸੋਸਾਇਟੀ' ਫ਼ਤਹਿਗੜ੍ਹ ਸਾਹਿਬ ਸੀ.ਬੀ.ਐੱਸ.ਈ. ਇੰਟਰ ਸਕੂਲ ਬਾਸਕਟਬਾਲ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕੀਤਾ | ਇਸ ਮੁਕਾਬਲੇ ਵਿਚ ਵੱਖ-ਵੱਖ ਸਕੂਲ ਦੀਆਂ ਟੀਮਾਂ ਨੇ ਭਾਗ ਲਿਆ ਜਿਸ ਦੌਰਾਨ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਦੇ ਮੁੰਡਿਆਂ ਤੇ ਕੁੜੀਆਂ ਦੀ ਬਾਸਕਟਬਾਲ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ, ਜਿਸ ਵਿਚ ਵਰਗ-17 ਮੁੰਡਿਆਂ ਦੀ ਟੀਮ ਸੋਨੰੂ ਸ਼ਰਮਾ, ਸੁਖਮਨ ਸਿੰਘ, ਮਨਦੀਪ ਸਿੰਘ, ਹਰਪ੍ਰੀਤ ਸਿੰਘ, ਸਹਿਜਦੀਪ ਸਿੰਘ, ਸਾਹਿਬਜੋਤ ਸਿੰਘ, ਮਨਦੀਪ ਸਿੰਘ, ਇਸ਼ਨਮ, ਜਪਤੇਸ਼ਵਰ ਸਿੰਘ, ਲਕਸ਼ਦੀਪ ਸਿੰਘ, ਅਭੈ ਕੁੰਤਲ, ਹਰਸ਼ਿਤ ਵਰਮਾ ਤੇ ਹਰਜੋਤ ਸਿੰਘ ਨੇ ਆਪਣੀ ਖੇਡ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਸੋਨ ਤਗਮਾ ਜਿੱਤਿਆ | ਇਸੇ ਤਰ੍ਹਾਂ ਵਰਗ 17 ਦੀ ਟੀਮ ਮਿਨਰਲਪ੍ਰੀਤ ਕੌਰ, ਇਸ਼ਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਜੀਆ ਖ਼ਾਨ, ਮਨਮੀਤ ਕੌਰ, ਸੁਖਮਨ ਕੌਰ, ਵਾਹਿਨੂਰ ਕੌਰ, ਆਸੀਆਂ ਖਿਡਾਰਨਾਂ ਨੇ ਆਪਣੇ ਆਤਮ-ਵਿਸ਼ਵਾਸ ਤੇ ਨਿਰੰਤਰ ਅਭਿਆਸ ਸਦਕਾ ਪਹਿਲਾ ਸਥਾਨ ਹਾਸਿਲ ਕਰਕੇ ਸੋਨੇ ਦਾ ਤਗਮਾ ਪ੍ਰਾਪਤ ਕੀਤਾ | ਸਕੂਲ ਦੇ ਸੈਕਟਰੀ ਕਮ ਖ਼ਜ਼ਾਨਚੀ ਪਿ੍ਆ ਅਰੋੜਾ ਨੇ ਖਿਡਾਰੀਆਂ ਦੀ ਵੱਡੀ ਜਿੱਤ ਦੀ ਸਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਪ੍ਰਾਪਤੀ ਸਕੂਲ ਲਈ ਮਾਣ ਵਾਲੀ ਗੱਲ ਹੈ | ਸਕੂਲ ਦੇ ਪਿ੍ੰਸੀਪਲ ਡਾ. ਬਬੀਤਾ ਚੋਪੜਾ ਨੇ ਮੈਡਲ ਜਿੱਤ ਕੇ ਆਏ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਹੋ ਜਿਹੇ ਮੁਕਾਬਲਿਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ | ਸਕੂਲ ਦੇ ਡੀ. ਪੀ. ਈ ਅਧਿਆਪਕ ਅੰਮਿ੍ਤਪਾਲ ਸਿੰਘ ਨੇ ਖਿਡਾਰੀਆਂ ਦੀ ਸਮੇਂ-ਸਮੇਂ 'ਤੇ ਅਗਵਾਈ ਕੀਤੀ |
ਪਿਛਲੀ ਖ਼ਬਰ ਸ਼ਹੀਦੀ ਸਭਾ ਦੌਰਾਨ ਸੰਗਤਾਂ ਨੂੰ 24 ਘੰਟੇ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ- ਸਿਵਲ ਸਰਜਨ ਅਗਲੀ ਖ਼ਬਰ ਫ਼ਤਹਿਗੜ੍ਹ ਸਾਹਿਬ 'ਚ ਕਰਮਚਾਰੀ ਦਲ ਪੰਜਾਬ ਭਗੜਾਣਾ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।