28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਡਾਇਟ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹੇ ਦੇ ਅਧਿਆਪਕਾਂ ਦਾ ਟੀਚਰ ਫੈਸਟ ਸ਼ੁਰੂ

ਅਜੀਤ ਡੈਸਕ 10-12-2025
ਫ਼ਤਹਿਗੜ੍ਹ ਸਾਹਿਬ, 9 ਦਸੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਫ਼ਤਹਿਗੜ੍ਹ ਸਾਹਿਬ ਦੇ ਵਿਹੜੇ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਰਵਿੰਦਰ ਕੌਰ ਅਤੇ ਪਿ੍ੰਸੀਪਲ ਡਾਇਟ ਡਾ. ਆਨੰਦ ਗੁਪਤਾ ਦੇ ਨਿਰਦੇਸ਼ ਅਨੁਸਾਰ ਕੰਵਲਦੀਪ ਸਿੰਘ ਸੋਹੀ ਦੀ ਅਗਵਾਈ ਵਿਚ ਕਰਵਾਏ ਗਏ ਟੀਚਰ ਫੈਸਟ ਦੇ ਪਹਿਲੇ ਦਿਨ ਅਧਿਆਪਕਾਂ ਦੇ ਹੁਨਰ ਦਾ ਭਰਵਾਂ ਪ੍ਰਦਰਸ਼ਨ ਹੋਇਆ¢ ਪਹਿਲੇ ਦਿਨ ਪੰਜ ਵੰਨਗੀਆਂ ਦੇ ਮੁਕਾਬਲੇ ਹੋਏ, ਜਿਨ੍ਹਾਂ ਵਿਚ ਟੀਚਿੰਗ ਏਡਜ਼, ਵੀਡੀਓ ਗੇਮਜ਼, ਲਰਨਿੰਗ ਐਪਸ, ਸਪੈਸਲਾਈਜ਼ਡ ਕਿਟਸ ਅਤੇ ਵਨ ਐਕਟ ਪਲੇਅ ਦੇ ਮੁਕਾਬਲੇ ਸ਼ਾਮਿਲ ਸਨ¢ ਇਨ੍ਹਾਂ ਮੁਕਾਬਲਿਆਂ ਦੇ ਜੱਜਮੈਂਟ ਪੈਨਲ ਵਿਚ ਉੱਘੇ ਨਾਟਕਕਾਰ ਡਾ. ਕੁਲਦੀਪ ਸਿੰਘ ਦੀਪ, ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਤੇਜਿੰਦਰ ਸਿੰਘ, ਪਿ੍ੰਸੀਪਲ ਮੀਨਾ ਗੁਪਤਾ, ਲੈਕਚਰਾਰ ਵੰਦਨਾ ਚੋਪੜਾ, ਪਰਮਿੰਦਰ ਕੌਰ, ਪੁਨੀਤ ਕੌਰ ਤੇ ਲੈਕਚਰਾਰ ਵਿਕਾਸ ਬਾਂਸਲ ਸ਼ਾਮਿਲ ਹੋਏ¢ ਇਨ੍ਹਾਂ ਮੁਕਾਬਲਿਆਂ ਦੇ ਇਨਾਮ ਵੰਡ ਸਮਾਰੋਹ ਵਿਚ ਡਾਇਟ ਦੇ ਸੀਨੀਅਰ ਲੈਕਚਰਾਰ ਕੰਵਲਦੀਪ ਸਿੰਘ ਸੋਹੀ ਨੇ ਸਾਰੇ ਜ਼ਿਲੇ੍ਹ ਦੇ ਹੁਨਰਮੰਦ ਅਧਿਆਪਕਾਂ ਦਾ ਭਰਵਾਂ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਫੈਸਟ ਅਧਿਆਪਕ ਦੀ ਜ਼ਿੰਦਗੀ ਵਿਚ ਨਵੇਂ ਰੰਗ ਭਰੇਗਾ¢ ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਰਵਿੰਦਰ ਕੌਰ ਨੇ ਟੀਚਰ ਫੈਸਟ ਵਿਚ ਭਾਗ ਲੈਣ ਵਾਲੇ ਅਧਿਆਪਕਾਂ ਦੀ ਭਰਪੂਰ ਪ੍ਰਸੰਸਾ ਕੀਤੀ¢ ਨਤੀਜਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਡੀ.ਆਰ. ਸੀ. ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਅਧਿਆਪਕਾ ਜਗਜੀਤ ਕੌਰ, ਕਮਲਪ੍ਰੀਤ ਕੌਰ, ਅਮਨਦੀਪ ਕੌਰ, ਰਿੰਪੀ ਸ਼ਿਵਾਟੀਆਂ, ਹਿਮਾਨੀ ਸ਼ਰਮਾ, ਗੁਰਜੰਟ ਸਿੰਘ, ਮਨਿੰਦਰ ਸਿੰਘ, ਪੂਜਾ ਗੋਇਲ, ਬਲਜਿੰਦਰ ਘਈ, ਗੁਰਵਿੰਦਰ ਸਿੰਘ, ਵਰਿੰਦਰ ਸਿੰਘ ਨੇ ਪੁਜੀਸ਼ਨਾਂ ਹਾਸਿਲ ਕੀਤੀਆਂ | ਇਸ ਟੀਚਰ ਫੈਸਟ ਦੀ ਭਰਪੂਰ ਸਫਲਤਾ ਵਿਚ ਕੁਲਜੀਤ ਸਿੰਘ, ਜਸਪ੍ਰੀਤ ਸਿੰਘ, ਰਾਣਾ ਸਿੰਘ, ਅਵੀ ਛਾਬੜਾ, ਪਰਵਿੰਦਰ ਸਿੰਘ, ਨੀਟੂ ਅਤੇ ਜਸਵੀਰ ਸਿੰਘ ਨੇ ਵਧੀਆ ਭੂਮਿਕਾ ਨਿਭਾਈ |
ਪਿਛਲੀ ਖ਼ਬਰ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨੇ ਕਾਂਗਰਸ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਬਾਬੂ ਕਬੀਰ ਦਾਸ ਤੇ ਜੋਗਾ ਸਿੰਘ ਸਿੱਧੂ ਵਲੋਂ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।