28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸਫ਼ਾਈ ਕਰਮਚਾਰੀਆਂ ਨੂੰ ਕੂੜੇ ਨੂੰ ਅੱਗ ਨਾ ਲਗਾਉਣ ਦੇ ਦਿੱਤੇ ਨਿਰਦੇਸ਼

ਅਜੀਤ ਡੈਸਕ 10-12-2025
ਫ਼ਤਹਿਗੜ੍ਹ ਸਾਹਿਬ, 9 ਦਸੰਬਰ (ਬਲਜਿੰਦਰ ਸਿੰਘ)-ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਕਾਰਜ ਸਾਧਕ ਅਫ਼ਸਰ ਮਨਵੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੱਚਤ ਭਵਨ ਵਿਖੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਕੌਂਸਲ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਹੋਈ | ਮੀਟਿੰਗ ਦੌਰਾਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੇ ਨਗਰ ਕੌਂਸਲ ਵਿਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਨੂੰ ਸ਼ਹਿਰ 'ਚੋਂ ਇਕੱਠੇ ਹੋਣ ਵਾਲੇ ਕੂੜੇ ਕਰਕਟ ਨੂੰ ਕਿਵੇਂ ਨਸ਼ਟ ਕੀਤਾ ਜਾਵੇ, ਉਸ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਸਫ਼ਾਈ ਕਰਮਚਾਰੀਆਂ ਨੂੰ ਕੂੜੇ ਨੂੰ ਅੱਗ ਨਾ ਲਗਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਤੇ ਜ਼ਹਿਰੀਲੇ ਧੂੰਏਾ ਕਾਰਨ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਵੀ ਬਣਿਆ ਰਹਿੰਦਾ ਹੈ | ਇਸ ਲਈ ਕੂੜੇ ਕਰਕਟ ਨੂੰ ਅੱਗ ਨਾ ਲਗਾਈ ਜਾਵੇ | ਮੀਟਿੰਗ ਦੌਰਾਨ ਵਿਭਾਗ ਦੇ ਅਧਿਕਾਰੀਆਂ ਨੇ ਸਫ਼ਾਈ ਕਰਮਚਾਰੀਆਂ ਨੂੰ ਵਾਤਾਵਰਨ ਸਾਫ਼ ਸੁਥਰਾ ਰੱਖਣ ਦੀ ਸਹੁੰ ਵੀ ਚੁਕਾਈ | ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਅੰਕਾਂਸ਼ਾ ਬਾਂਸਲ ਅਸਿਸਟੈਂਟ ਵਾਤਾਵਰਨ ਇੰਜੀਨੀਅਰ, ਦੇਸ਼ਵੀਰ ਸਿੰਘ ਜੇ. ਈ., ਮੋਟੀਵੇਸ਼ਨਲ ਸਪੀਕਰ ਪਰਮਜੀਤ ਸਿੰਘ, ਗੁਰਸ਼ਗਨ ਕੌਰ, ਕੌਂਸਲ ਸੁਪਰਡੈਂਟ ਸੈਨੀਟੇਸ਼ਨ ਅਮਰਪ੍ਰੀਤ ਸਿੰਘ, ਸੈਨੇਟਰੀ ਇੰਸਪੈਕਟਰ ਰਘਵੀਰ ਸਿੰਘ, ਕੁਲਦੀਪ ਕੌਰ ਕਲਰਕ ਤੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪਾਈਨ ਗਰੋਵ ਪਬਲਿਕ ਸਕੂਲ ਦਾ ਸਾਲਾਨਾ ਸਮਾਰੋਹ ਕਰਵਾਇਆ ਅਗਲੀ ਖ਼ਬਰ ਯੂਨੀਵਰਸਿਟੀ ਦੀ ਖੋਜ-ਪੱਤਰਿਕਾ 'ਦ ਜਰਨਲ ਆਫ਼ ਰਿਲੀਜਨ ਐਂਡ ਸਿੱਖ ਸਟੱਡੀਜ਼' ਨੇ ਵਿਸ਼ਵ ਅਕਾਦਮਿਕ ਜਗਤ 'ਚ ਬਣਾਈ ਵਿਲੱਖਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।