28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਪਾਈਨ ਗਰੋਵ ਪਬਲਿਕ ਸਕੂਲ ਦਾ ਸਾਲਾਨਾ ਸਮਾਰੋਹ ਕਰਵਾਇਆ

ਅਜੀਤ ਡੈਸਕ 10-12-2025
ਬਸੀ ਪਠਾਣਾਂ, 9 ਦਸੰਬਰ (ਪੱਤਰ ਪ੍ਰੇਰਕ)-ਪਾਈਨ ਗਰੋਵ ਪਬਲਿਕ ਸਕੂਲ ਬਸੀ ਪਠਾਣਾਂ ਵਿਚ ਸਾਲਾਨਾ ਸਮਾਰੋਹ 'ਨਵਰੰਗ ਪ੍ਰਤਿਭਾਵਾਂ-2025 ਉਤਸ਼ਾਹ ਅਤੇ ਭਵਿੱਖ ਨਿਰਮਾਣ ਨੂੰ ਸਮਰਪਿਤ ਢੰਗ ਨਾਲ ਮਨਾਇਆ ਗਿਆ | ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਆਪਣੀਆਂ ਬਿਹਤਰੀਨ ਪ੍ਰਤਿਭਾਵਾਂ ਦਾ ਪ੍ਰਦਰਸ਼ਨ ਕਰਕੇ ਦਰਸ਼ਕਾਂ ਦਾ ਦਿਲ ਜਿੱਤਿਆ | ਇਸ ਸਮਾਗਮ ਵਿਚ ਸਾਂਸਦ ਮੈਂਬਰ ਡਾ. ਅਮਰ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ, ਜਿਸ ਦੌਰਾਨ ਸਕੂਲ ਦੇ ਪ੍ਰਧਾਨ ਵਿਜੈ ਕੌਸ਼ਲ, ਚੇਅਰਮੈਨ ਵੀਨਾ ਕੌਸ਼ਲ, ਡਾਇਰੈਕਟਰ ਵਿਕਾਸ ਕੌਸ਼ਲ, ਯੂ.ਪੀ.ਆਈ ਡਾਇਰੈਕਟਰ ਸੰਗੀਤਾ ਕੌਸ਼ਲ ਅਤੇ ਪਿੰ੍ਰਸੀਪਲ ਨੀਤੂ ਕੁਮਾਰ ਨੇ ਮੁੱਖ ਮਹਿਮਾਨ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ | ਸਮਾਰੋਹ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਾਂਤਮਈ ਪ੍ਰਾਰਥਨਾ ਨਾਲ ਕੀਤੀ ਗਈ | ਇਸ ਮੌਕੇ ਨਰਸਰੀ ਜਮਾਤ ਦੇ ਬੱਚਿਆਂ ਨੇ ਵੈੱਲਕਮ ਡਾਂਸ ਪੇਸ਼ ਕੀਤਾ, ਉਪਰੰਤ ਗਣੇਸ਼ ਵੰਦਨਾ ਕੀਤੀ ਗਈ | ਸ਼ਿਵ ਤਾਂਡਵ, 'ਅਪਰੇਸ਼ਨ ਸਿੰਦੂਰ', ਤਾਲ ਸੇ ਤਾਲ, ਰੈਟ੍ਰੋ ਡਾਂਸ, ਗਰੁੱਪ ਡਾਂਸ, ਗਰਬਾ, ਡਾਂਡੀਆ ਅਤੇ ਕੱਵਾਲੀ ਦੀਆਂ ਪੇਸ਼ਕਾਰੀਆਂ ਦਰਸ਼ਕਾਂ ਨੇ ਖ਼ੂਬ ਪਸੰਦ ਕੀਤੀਆਂ | ਸਕੂਲ ਦੇ ਛੋਟੇ ਬੱਚਿਆਂ ਨੇ ਵੀ ਆਪਣੀਆਂ ਪੇਸ਼ਕਾਰੀਆਂ ਨਾਲ ਸਭ ਦਾ ਮਨ ਮੋਹ ਲਿਆ | ਐਲ.ਕੇ.ਜੀ ਦੇ ਬੱਚਿਆਂ ਵਲੋਂ 'ਦਾਦਾ-ਦਾਦੀ' ਥੀਮ ਉੱਪਰ ਸੁੰਦਰ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਬੱਚਿਆਂ ਨੇ ਸਿਹਤਮੰਦ ਭੋਜਨ, ਮਾਡਲਿੰਗ ਸ਼ੋਅ, ਭੰਗੜਾ ਅਤੇ ਗਿੱਧਾ ਪੇਸ਼ ਕਰਕੇ ਪ੍ਰੋਗ੍ਰਾਮ ਨੂੰ ਚਾਰ ਚੰਨ ਲਾਏ | ਮੁੱਖ ਮਹਿਮਾਨ ਡਾ. ਅਮਰ ਸਿੰਘ ਨੇ ਕਿਹਾ ਕਿ ਪਾਈਨ ਗਰੋਵ ਪਬਲਿਕ ਸਕੂਲ ਵਿਦਿਆਰਥੀਆਂ ਨੂੰ ਚੌਕਸ ਵਿਅਕਤੀਤਵ ਵਾਲੇ ਨਾਗਰਿਕ ਬਣਾਉਣ ਲਈ ਸੱਭਿਆਚਾਰਕ ਅਤੇ ਨੈਤਿਕ ਮੁੱਲਾਂ ਦੀ ਮਜ਼ਬੂਤ ਨੀਂਹ ਰੱਖ ਰਿਹਾ ਹੈ | ਸਕੂਲ ਦੀ ਪਿ੍ੰਸੀਪਲ ਨੀਤੂ ਕੁਮਾਰ ਨੇ ਕਿਹਾ ਕਿ ਇਸ ਸਮਾਰੋਹ ਦਾ ਮੁੱਖ ਉਦੇਸ਼ ਵਿਦਿਆਰਥੀਆਂ 'ਚ ਪ੍ਰਤਿਭਾ ਪ੍ਰਦਰਸ਼ਨ ਦੇ ਨਾਲ-ਨਾਲ ਆਤਮ-ਵਿਸ਼ਵਾਸ ਅਤੇ ਲੀਡਰਸ਼ਿਪ ਦੀਆਂ ਯੋਗਤਾਵਾਂ ਵਿਕਸਤ ਕਰਨਾ ਹੈ | ਉਨ੍ਹਾਂ ਨੇ ਮਾਪਿਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਨਾਲ ਬੱਚੇ ਹਰ ਖੇਤਰ ਵਿਚ ਅੱਗੇ ਵਧ ਰਹੇ ਹਨ | ਇਸ ਪ੍ਰੋਗ੍ਰਾਮ ਦਾ ਸਮਾਪਨ ਰਾਸ਼ਟਰੀ ਗੀਤ ਨਾਲ ਹੋਇਆ |
ਪਿਛਲੀ ਖ਼ਬਰ ਪਿ੍ੰਸੀਪਲ ਡਾ. ਨੀਰੂ ਅਰੋੜਾ ਐੱਫ. ਏ. ਪੀ. ਨੈਸ਼ਨਲ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸਫ਼ਾਈ ਕਰਮਚਾਰੀਆਂ ਨੂੰ ਕੂੜੇ ਨੂੰ ਅੱਗ ਨਾ ਲਗਾਉਣ ਦੇ ਦਿੱਤੇ ਨਿਰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।