28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਪਿ੍ੰਸੀਪਲ ਡਾ. ਨੀਰੂ ਅਰੋੜਾ ਐੱਫ. ਏ. ਪੀ. ਨੈਸ਼ਨਲ ਐਵਾਰਡ ਨਾਲ ਸਨਮਾਨਿਤ

ਅਜੀਤ ਡੈਸਕ 10-12-2025
ਮੰਡੀ ਗੋਬਿੰਦਗੜ੍ਹ, 9 ਦਸੰਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਦੇ ਪਿ੍ੰਸੀਪਲ ਡਾ. ਨੀਰੂ ਅਰੋੜਾ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐੱਫ. ਏ. ਪੀ. ਵਲੋਂ ਪ੍ਰਾਈਡ ਆਫ਼ ਸਕੂਲ ਐਵਾਰਡ ਪਿ੍ੰਸੀਪਲ ਲਈ ਚੁਣਿਆ ਗਿਆ | ਇਹ ਸਨਮਾਨ ਉਨ੍ਹਾਂ ਨੂੰ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਚ ਰਾਸ਼ਟਰੀ ਐਵਾਰਡ ਸਮਾਰੋਹ ਦੌਰਾਨ ਪ੍ਰਦਾਨ ਕੀਤਾ ਗਿਆ | ਉਨ੍ਹਾਂ ਨੂੰ ਇਹ ਸਨਮਾਨ ਸਕੂਲ ਦੀ ਸ਼ਾਨਦਾਰ ਅਕਾਦਮਿਕ ਲੀਡਰਸ਼ਿਪ, ਗੁਣਵੱਤਾ ਪੂਰਨ ਪ੍ਰਬੰਧਨ ਤੇ ਵਿਦਿਆਰਥੀਆਂ ਦੇ ਪੂਰਨ ਵਿਕਾਸ ਲਈ ਕੀਤੀ ਮਿਹਨਤ ਦੀ ਪ੍ਰਸੰਸਾ ਦੇ ਤੌਰ 'ਤੇ ਦਿੱਤਾ ਗਿਆ | ਸਕੂਲ ਪ੍ਰਬੰਧਕੀ ਕਮੇਟੀ ਨੇ ਇਸ ਮਹੱਤਵਪੂਰਨ ਪ੍ਰਾਪਤੀ 'ਤੇ ਡਾ. ਨੀਰੂ ਅਰੋੜਾ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਦੂਰਦਰਸ਼ੀ ਸੋਚ ਅਤੇ ਸਮਰਪਣ ਨੇ ਸਕੂਲ ਨੂੰ ਹਮੇਸ਼ਾ ਨਵੇਂ ਆਕਾਸ਼ ਛੂਹਣ ਲਈ ਪ੍ਰੇਰਿਤ ਕੀਤਾ ਹੈ | ਇਸ ਰਾਸ਼ਟਰੀ ਪੱਧਰ ਦੇ ਸਨਮਾਨ ਨਾਲ ਗੋਬਿੰਦਗੜ੍ਹ ਪਬਲਿਕ ਸਕੂਲ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉੱਚ ਗੁਣਵੱਤਾ ਵਾਲੀ ਸਿੱਖਿਆ ਅਤੇ ਆਦਰਸ਼ ਪ੍ਰਬੰਧਨ ਹੀ ਸਫਲਤਾ ਦੀ ਕੁੰਜੀ ਹੈ |
ਪਿਛਲੀ ਖ਼ਬਰ ਪ੍ਰੋ. ਚੰਦੂਮਾਜਰਾ ਨੇ ਇਸ ਵਾਰ ਆਜ਼ਾਦ ਉਮੀਦਵਾਰਾਂ ਨੂੰ ਵੋਟ ਪਾਉਣ ਦਾ ਦਿੱਤਾ ਹੋਕਾ ਅਗਲੀ ਖ਼ਬਰ ਪਾਈਨ ਗਰੋਵ ਪਬਲਿਕ ਸਕੂਲ ਦਾ ਸਾਲਾਨਾ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।