ਫ਼ਤਹਿਗੜ੍ਹ ਸਾਹਿਬ, 9 ਦਸੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਵਾਰਸ ਪੰਜਾਬ ਦੇ ਸਾਂਝੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਖੇੜਾ ਤੋਂ ਉਮੀਦਵਾਰ ਜਸਪਾਲ ਸਿੰਘ ਦਾਦੂਮਾਜਰਾ ਦੇ ਹੱਕ ਵਿਚ ਪਿੰਡ ਸਲੇਮਪੁਰ ਵਿਚ ਚੋਣ ਪ੍ਰਚਾਰ ਮੁਹਿੰਮ ਤਹਿਤ ਇਕ ਵੱਡਾ ਚੋਣ ਜਲਸਾ ਕੀਤਾ ਗਿਆ, ਜਿਸ ਦੌਰਾਨ ਸਾਬਕਾ ਸਾਂਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਵਰਕਿੰਗ ਕਮੇਟੀ ਮੈਂਬਰ ਰਣਬੀਰ ਸਿੰਘ ਪੂਨੀਆਂ, ਅਮਰਿੰਦਰ ਸਿੰਘ ਲਿਬੜਾ ਅਤੇ ਜ਼ਿਲਾ ਪ੍ਰਧਾਨ ਮਨਦੀਪ ਸਿੰਘ ਤਰਖਾਣਮਾਜਰਾ ਨੇ ਲੋਕਾਂ ਨੂੰ ਅਗਾਮੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਇਸ ਵਾਰ ਅਜ਼ਾਦ ਉਮੀਦਵਾਰਾਂ ਦੇ ਹੱਕ ਵਿਚ ਫ਼ੈਸਲਾ ਦੇਣ ਦੀ ਅਪੀਲ ਕੀਤੀ | ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਤਾਨਾਸ਼ਾਹੀ ਪੱਖੀ ਨੀਤੀਆਂ ਖ਼ਿਲਾਫ਼ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਸਹੀ ਉਮੀਦਵਾਰਾਂ ਦੀ ਚੋਣ ਕਰਨੀ ਚਾਹੀਦੀ ਹੈ | ਇਕੱਠ ਦੌਰਾਨ ਪ੍ਰੋ. ਚੰਦੂਮਾਜਰਾ ਨੇ ਉਮੀਦਵਾਰ ਜਸਪਾਲ ਸਿੰਘ ਨੂੰ ਜਿਤਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਸ ਚੋਣ ਵਿਚ ਲੋਕ ਆਪਣੇ ਹੱਕ ਲਈ ਖ਼ੁਦ ਫ਼ੈਸਲਾ ਕਰਨ ਅਤੇ ਅਜ਼ਾਦ ਉਮੀਦਵਾਰਾਂ ਦੇ ਹੱਕ ਵਿਚ ਵੋਟ ਪਾ ਕੇ ਤਬਦੀਲੀ ਦੀ ਨੀਂਹ ਰੱਖਣ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ, ਗੁਰਦੇਵ ਸਿੰਘ ਹੈਪੀ ਵਿਰਕ, ਸੂਬਾ ਸੀਨੀਅਰ ਮੀਤ ਪ੍ਰਧਾਨ ਸਰਪੰਚ ਹਰਵੇਲ ਸਿੰਘ ਮਾਧੋਪੁਰ, ਹਰਮੇਸ਼ ਸਿੰਘ ਰੰਘੇੜਾ, ਗੁਰਮੇਲ ਸਿੰਘ ਭਗੜਾਣਾ, ਗੁਰਧਰਮ ਸਿੰਘ ਦਾਦੂਮਾਜਰਾ, ਪਰਮਿੰਦਰ ਸਿੰਘ ਭੁੱਟਾ, ਕੁਲਵਿੰਦਰ ਸਿੰਘ, ਗੁਰਜੰਟ ਸਿੰਘ, ਬਲਵਿੰਦਰ ਸਿੰਘ, ਹਰਨੇਕ ਸਿੰਘ, ਨੇਤਰ ਸਿੰਘ, ਗਿਆਨ ਸਿੰਘ, ਹਰਵਿੰਦਰ ਸਿੰਘ, ਗੁਰਬਿਕਰਮ ਸਿੰਘ ਨਾਗਰਾ, ਅਮਰੀਕ ਸਿੰਘ, ਮੋਹਨ ਲਾਲ ਤੇ ਗੁਰਦੀਪ ਸਿੰਘ ਆਦਿ ਹਾਜ਼ਰ ਸਨ |