29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਬਲਾਕ ਸੰਮਤੀ ਖੰਟ ਤੋਂ ਕਾਂਗਰਸ ਦੇ ਉਮੀਦਵਾਰ ਮਨਪ੍ਰੀਤ ਕੌਰ ਦਾ ਚੋਣ ਪ੍ਰਚਾਰ ਜ਼ੋਰਾਂ 'ਤੇ

ਅਜੀਤ ਡੈਸਕ 10-12-2025
ਸੰਘੋਲ, 9 ਦਸੰਬਰ (ਗੁਰਨਾਮ ਸਿੰਘ ਚੀਨਾ)-ਬਲਾਕ ਸੰਮਤੀ ਖੰਟ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਮਨਪ੍ਰੀਤ ਕੌਰ ਪਤਨੀ ਸਾਬਕਾ ਪੰਚ ਗੁਰਨਾਮ ਸਿੰਘ ਵਲੋਂ ਕੀਤੇ ਜਾ ਰਹੇ ਚੋਣ ਪ©ਚਾਰ ਨੂੰ ਲੋਕਾਂ ਵਲੋਂ ਭਾਰੀ ਸਮਰਥਨ ਮਿਲ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਨਾਮ ਸਿੰਘ ਸਾਬਕਾ ਪੰਚ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਡਾ. ਅਮਨਦੀਪ ਕੌਰ ਢੋਲੇਵਾਲ ਵਲੋਂ ਮਨਪ੍ਰੀਤ ਕੌਰ ਦੇ ਹੱਕ ਵਿਚ ਪਿੰਡਾਂ ਅੰਦਰ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਹੋਰ ਵੀ ਕਈ ਸੀਨੀਅਰ ਕਾਂਗਰਸੀ ਆਗੂ ਮਨਪ©ੀਤ ਕੌਰ ਦੀ ਚੋਣ ਮੁਹਿੰਮ ਨੂੰ ਭਖਾ ਰਹੇ ਹਨ ਅਤੇ ਉਹ ਲੋਕਾਂ ਨੂੰ ਕਾਂਗਰਸ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਖੰਟ, ਮਾਨਪੁਰ, ਪੰਜਕੋਹਾ, ਸ਼ਾਦੀਪੁਰ, ਭੱਟੀਆਂ, ਟੋਡਰਪੁਰ ਤੇ ਪਨੈਚਾਂ ਵਾਸੀਆਂ ਦੁਆਰਾ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ | ਇਸ ਮੌਕੇ ਹਰਜਿੰਦਰ ਸਿੰਘ ਸਰਪੰਚ ਟੋਡਰਪੁਰ, ਨੌ ਨਿਹਾਲ ਸਿੰਘ ਟੋਡਰਪੁਰ, ਸਵਰਨ ਸਿੰਘ, ਬਲਵੀਰ ਸਿੰਘ, ਸੁੱਖਾ ਸਿੰਘ, ਅਮਰਦੀਪ ਸਿੰਘ ਸੁੱਖਾ, ਗੁਰਜੀਤ ਸਿੰਘ, ਦਵਿੰਦਰ ਸਿੰਘ ਗੋਲਾ, ਸੋਨੂੰ ਪ੍ਰਧਾਨ, ਨਵੂ ਖੰਟ ਤੇ ਮਨਪ੍ਰੀਤ ਸਿੰਘ ਪੰਚ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੋਕਾਂ 'ਚ ਉਤਸ਼ਾਹ- ਵਿਰਕ ਅਗਲੀ ਖ਼ਬਰ ਪ੍ਰੋ. ਚੰਦੂਮਾਜਰਾ ਨੇ ਇਸ ਵਾਰ ਆਜ਼ਾਦ ਉਮੀਦਵਾਰਾਂ ਨੂੰ ਵੋਟ ਪਾਉਣ ਦਾ ਦਿੱਤਾ ਹੋਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।