ਜਖਵਾਲੀ, 9 ਦਸੰਬਰ (ਨਿਰਭੈ ਸਿੰਘ)-ਕਾਂਗਰਸ ਪਾਰਟੀ ਵਲੋਂ ਬਲਾਕ ਸੰਮਤੀ ਜ਼ੋਨ ਮੂਲੇਪੁਰ ਦੇ ਉਮੀਦਵਾਰ ਧਰਮਿੰਦਰ ਸਿੰਘ ਗੋਰਖਾ ਨੇ ਆਪਣੇ ਗ੍ਰਹਿ ਪਿੰਡ ਜਖਵਾਲੀ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਉਣ ਉਪਰੰਤ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਲੋਕਾਂ ਦੇ ਹੱਕਾਂ ਦੀ ਗੱਲ ਕੀਤੀ ਹੈ ਅਤੇ ਪਾਰਟੀ ਨੇ ਆਪਣੇ ਕਾਰਜਕਾਲ ਦੌਰਾਨ ਪਿੰਡਾਂ ਵਿਚ ਵੱਡੀ ਗਿਣਤੀ ਵਿਚ ਵਿਕਾਸ ਕਾਰਜਾਂ ਦੇ ਕੰਮ ਕੀਤੇ ਸਨ, ਜਿਸ ਕਰਕੇ ਹੀ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਲੋਕ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਕਾਮਯਾਬ ਕਰਨ ਲਈ ਪੱਬਾਂ ਭਾਰ ਹੋਏ ਪਏ ਹਨ | ਇਸ ਮੌਕੇ ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ, ਸਾਬਕਾ ਸਰਪੰਚ ਹਰਿੰਦਰ ਸਿੰਘ ਮੂਲੇਪੁਰ, ਲਖਵਿੰਦਰ ਸਿੰਘ ਲੱਖੀ, ਕਰਨ ਛੰਨਾਂ, ਗੁਰਸੇਵਕ ਸਿੰਘ ਸੋਨੀ, ਸਵਰਨਜੀਤ ਸਿੰਘ ਟਿਵਾਣਾ, ਪਰਮਵੀਰ ਸਿੰਘ ਟਿਵਾਣਾ, ਪਰਮਿੰਦਰ ਸਿੰਘ ਗੋਲੂ ਛੰਨਾਂ, ਅਵਤਾਰ ਸਿੰਘ ਅਮਰਗੜ੍ਹ, ਨੰਬਰਦਾਰ ਕੁਲਵਿੰਦਰ ਸਿੰਘ ਬਾਗੜੀਆਂ, ਨਰਿੰਦਰ ਸਿੰਘ ਸੈਫਲਪੁਰ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਸੇਖੂਪੁਰ ਆਦਿ ਹਾਜ਼ਰ ਸਨ |