29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

'ਆਪ' ਦੇ ਉਮੀਦਵਾਰ ਪੋਲਾ ਨੇ ਪਿੰਡ ਮੁਹੰਮਦੀਪੁਰ ਵਿਖੇ ਕੀਤਾ ਚੋਣ ਪ੍ਰਚਾਰ

ਅਜੀਤ ਡੈਸਕ 10-12-2025
ਜਖਵਾਲੀ, 9 ਦਸੰਬਰ (ਨਿਰਭੈ ਸਿੰਘ)-ਆਮ ਆਦਮੀ ਪਾਰਟੀ ਵਲੋਂ ਬਲਾਕ ਸੰਮਤੀ ਜ਼ੋਨ ਪੋਲਾ ਦੇ ਉਮੀਦਵਾਰ ਬਲਾਕ ਪ੍ਰਧਾਨ ਮਨਦੀਪ ਸਿੰਘ ਪੋਲਾ ਨੇ ਪਿੰਡ ਮੁਹੰਮਦੀਪੁਰ ਵਿਖੇ ਚੋਣ ਪ੍ਰਚਾਰ ਕੀਤਾ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮਨਦੀਪ ਸਿੰਘ ਪੋਲਾ ਨੇ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਜੰਗੀ ਪੱਧਰ 'ਤੇ ਲੈ ਕੇ ਜਾਣ ਲਈ 'ਆਪ' ਦੇ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾ ਕੇ ਸੰਮਤੀਆਂ ਲਈ ਚੁਣਿਆ ਜਾਵੇ ਤਾਂ ਜੋ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਸਕਣ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੀਤ ਸਿੰਘ, ਬਲਜੀਤ ਸਿੰਘ, ਸੁਰਜੀਤ ਸਿੰਘ ਫ਼ੌਜੀ, ਜਸਬੀਰ ਸਿੰਘ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਹਰਨਾਮ ਸਿੰਘ, ਗੁਰਨਾਮ ਸਿੰਘ, ਪ੍ਰੇਮ ਸਿੰਘ ਤੇ ਹਰੀ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਜਪਾ ਉਮੀਦਵਾਰਾਂ ਦੇ ਹੱਕ 'ਚ ਕੀਤੀ ਚੋਣ ਮੀਟਿੰਗ ਅਗਲੀ ਖ਼ਬਰ ਪੰਜਾਬ ਦੀ ਮੌਜੂਦਾ ਸਰਕਾਰ ਹਰ ਮੋਰਚੇ 'ਤੇ ਫ਼ੇਲ੍ਹ- ਨਾਗਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।