29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸਾਰੀਆਂ ਸੀਟਾਂ ਜਿੱਤ ਕੇ ਕਾਂਗਰਸ ਦੀ ਝੋਲੀ 'ਚ ਪਾਵਾਂਗੇ- ਬਲਿਹਾਰ ਚੁੰਨ੍ਹੀ

ਅਜੀਤ ਡੈਸਕ 10-12-2025
ਫ਼ਤਹਿਗੜ੍ਹ ਸਾਹਿਬ, 9 ਦਸੰਬਰ (ਪੱਤਰ ਪ੍ਰੇਰਕ)-ਜ਼ਿਲ੍ਹਾ ਪ੍ਰੀਸ਼ਦ ਜੋਨ ਨੰ. 6 ਦੀ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਿਹਾਰ ਸਿੰਘ ਚੁੰਨ੍ਹੀ ਨੇ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ | ਉਨ੍ਹਾਂ ਵੱਖ-ਵੱਖ ਥਾਵਾਂ 'ਤੇ ਨੁੱਕੜ ਮੀਟਿੰਗਾਂ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿਚ ਹਰ ਵਰਗ ਦੁਖੀ ਹੈ | ਭਾਵੇਂ ਉਹ ਕਿਸਾਨ ਹੋਵੇ, ਮੁਲਾਜ਼ਮ ਵਰਗ ਜਾਂ ਆਮ ਨਾਗਰਿਕ, ਸਾਰੇ ਵਰਗ ਆਪਣੇ ਹੱਕਾਂ ਲਈ ਸੜਕਾਂ 'ਤੇ ਧਰਨੇ ਲਾ ਰਹੇ ਹਨ | ਫਿਰ ਵੀ ਉਨ੍ਹਾਂ ਦੀ ਕਿਤੇ ਸੁਣਵਾਈ ਨਹੀਂ ਹੋ ਰਹੀ | ਉਨ੍ਹਾਂ ਕਿਹਾ ਕਿ ਲਿੰਕ ਸੜਕਾਂ ਦਾ ਬੁਰਾ ਹਾਲ ਹੈ ਤੇ ਵਿਕਾਸ ਕਾਰਜ ਠੱਪ ਪਏ ਹਨ | ਚੁੰਨ੍ਹੀ ਨੇ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ, ਕਿਉਂਕਿ ਕਾਂਗਰਸ ਪਾਰਟੀ ਹੀ ਹਲਕੇ ਦਾ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰ ਸਕਦੀ ਹੈ | ਉਨ੍ਹਾਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਭਾਰੀ ਬਹੁਮਤ ਨਾਲ ਜਿੱਤ ਕੇ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਦਾਅਵਾ ਵੀ ਕੀਤਾ | ਉਨ੍ਹਾਂ ਸਮੂਹ ਵੋਟਰਾਂ ਨੂੰ ਆਉਣ ਵਾਲੀ 14 ਦਸੰਬਰ ਨੂੰ ਕਾਂਗਰਸ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਮੌਜੂਦ ਵਰਕਰਾਂ ਤੇ ਆਮ ਲੋਕਾਂ ਨੇ ਕਾਂਗਰਸ ਪਾਰਟੀ ਦੇ ਹੱਕ ਵਿਚ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਹਿਤਾਂ ਦੀ ਦੀ ਅਸਲ ਪਹਿਰੇਦਾਰ- ਗੁਰੂ, ਕਲੌੜ, ਕਾਲੇਮਾਜਰਾ ਅਗਲੀ ਖ਼ਬਰ 'ਆਪ' ਸਰਕਾਰ ਦੀ ਕਾਰਗੁਜ਼ਾਰੀ ਤੋਂ ਸੂਬੇ ਦੇ ਲੋਕ ਖ਼ੁਸ਼ ਨਹੀਂ ਹਨ- ਰਣਦੀਪ ਨਾਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।