29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸਿੱਖਿਆ, ਸਿਹਤ ਤੇ ਰੁਜ਼ਗਾਰ ਦੇ ਖੇਤਰ 'ਚ 'ਮਾਨ ਸਰਕਾਰ' ਦੇ ਵੱਡੇ ਕਾਰਜ- ਬੜਿੰਗ

ਅਜੀਤ ਡੈਸਕ 10-12-2025
ਅਮਲੋਹ, 9 ਦਸੰਬਰ (ਹਰਪ੍ਰੀਤ ਸਿੰਘ ਗਿੱਲ)-ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੌਂਟੀ ਦੇ ਇਕ ਦਰਜਨ ਤੋਂ ਵੱਧ ਪਿੰਡਾਂ ਦੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਉਮੀਦਵਾਰਾਂ ਲਈ ਵੋਟਾਂ ਦੀ ਮੰਗ ਕੀਤੀ ਅਤੇ ਮਾਨ ਸਰਕਾਰ ਦੇ ਵੱਡੇ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੇ ਸੂਬੇ ਦੇ ਹਰ ਵਰਗ ਦੇ ਸੁਧਾਰ ਲਈ ਇਨਕਲਾਬੀ ਕਦਮ ਚੁੱਕੇ ਹਨ | ਬੜਿੰਗ ਨੇ ਇਸ ਮੌਕੇ 'ਤੇ ਪਾਰਟੀ ਉਮੀਦਵਾਰ ਸਿਮਰਨਪ੍ਰੀਤ ਕੌਰ ਬਲਾਕ ਸੰਮਤੀ ਜੋਨ ਬੈਣੀ ਅਤੇ ਅਮਨਦੀਪ ਕੌਰ ਗਰੇਵਾਲ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੌਂਟੀ ਲਈ ਵੋਟ ਦੇਣ ਦੀ ਅਪੀਲ ਕੀਤੀ | ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਦੱਸਿਆ ਕਿ ਸਿੱਖਿਆ ਖੇਤਰ ਵਿਚ ਸਰਕਾਰੀ ਸਕੂਲ ਅਮਲੋਹ ਨੂੰ 'ਸਕੂਲ ਆਫ਼ ਐਮੀਨੈਂਸ' ਵਜੋਂ ਅਪਗ੍ਰੇਡ ਕਰਨ 'ਤੇ ਪੌਣੇ ਚਾਰ ਕਰੋੜ ਰੁਪਏ ਖਰਚੇ ਗਏ ਹਨ | ਨਾਲ ਹੀ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਦੇਣ ਲਈ ਵਿਦੇਸ਼ਾਂ ਵਿਚ ਭੇਜਿਆ ਗਿਆ ਹੈ | ਉਨ੍ਹਾਂ ਸੜਕ ਸੁਰੱਖਿਆ ਯੋਜਨਾ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਹੁਣ ਹਾਦਸੇ ਵਾਲੀ ਥਾਂ 'ਤੇ ਸਰਕਾਰੀ ਗੱਡੀ ਬਾਰਾਂ ਮਿੰਟਾਂ ਵਿਚ ਪਹੁੰਚਦੀ ਹੈ | ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਵਿਚ ਛੇ ਨਸ਼ਾ ਤਸਕਰਾਂ ਦੇ ਮਕਾਨ ਢਾਹੇ ਜਾ ਚੁੱਕੇ ਹਨ ਅਤੇ ਸੱਤਵੇਂ ਨਸ਼ਾ ਤਸਕਰ ਵਿਰੁੱਧ ਕਾਰਵਾਈ ਕਰਨ ਦੀ ਤਿਆਰੀ ਹੈ | ਉਨ੍ਹਾਂ ਮੰਨਿਆ ਕਿ ਨਸ਼ਾ ਤਸਕਰਾਂ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹਨ, ਜਿਨ੍ਹਾਂ ਨੂੰ ਬਿਲਕੁਲ ਖ਼ਤਮ ਕਰਨ ਲਈ ਸਰਕਾਰ ਨਿਰੰਤਰ ਕੰਮ ਕਰ ਰਹੀ ਹੈ | ਅੰਤ ਵਿਚ ਉਨ੍ਹਾਂ ਕਿਹਾ ਕਿ ਚਾਰ ਸਾਲਾਂ ਵਿਚ ਸਰਕਾਰ ਨੇ ਅੱਠ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ ਤੇ ਨੌਵੀਂ ਗਾਰੰਟੀ ਜਲਦ ਪੂਰੀ ਕਰਕੇ ਇਸਤਰੀਆਂ ਨੂੰ ਮਾਣ-ਭੱਤਾ ਸ਼ੁਰੂ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਪੁਲਿਸ ਵਲੋਂ ਗੋਆ ਕਲੱਬ ਦੇ ਮਾਲਕਾਂ ਵਿਰੱਧ ਲੁਕ ਆਊਟ ਸਰਕੂਲਰ ਜਾਰੀ <br/> ਅਗਲੀ ਖ਼ਬਰ ਹਲਕਾ ਅਮਲੋਹ ਦੇ ਲੋਕ 'ਆਪ' ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਉਤਾਵਲੇ- ਬੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।