17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਨਿਊਜ਼ੀਲੈਂਡ 'ਚੋਂ ਕੱਢੇ ਗਏ ਨਗਰ ਕੀਰਤਨ ਦਾ ਵਿਰੋਧ ਕਰਨਾ ਨਿੰਦਣਯੋਗ-ਹੈਪੀ <br/>

ਅਜੀਤ ਡੈਸਕ 22-12-2025
ਬਸੀ ਪਠਾਣਾਂ, 21 ਦਸੰਬਰ (ਐਚ.ਐਸ. ਗੌਤਮ)-ਸ਼੍ਰੋਮਣੀ ਅਕਾਲੀ ਦਲ ਵਾਰਡ ਨੰ-13 ਦੇ ਕੌਂਸਲਰ ਮਨਪ੍ਰੀਤ ਸਿੰਘ ਹੈਪੀ ਨੇ ਕਿਹਾ ਕਿ ਨਿਊਜ਼ੀਲੈਂਡ ਵਿਚ ਹੋਏ ਸਿੱਖਾਂ ਵਲੋਂ ਕੱਢੇ ਨਗਰ ਕੀਰਤਨ ਦਾ ਕੁਝ ਸਥਾਨਕ ਲੋਕਾਂ ਵਲੋਂ ਵਿਰੋਧ ਕਰਨਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ | ਉਨ੍ਹਾਂ ਕਿਹਾ ਕਿ ਨਗਰ ਕੀਰਤਨ ਸਿੱਖ ਧਰਮ ਦੀ ਇਕ ਪਵਿੱਤਰ ਧਾਰਮਿਕ ਪਰੰਪਰਾ ਹੈ, ਜੋ ਸਮਾਜ ਵਿਚ ਆਪਸੀ ਸਾਂਝ, ਪਿਆਰ ਅਤੇ ਏਕਤਾ ਦਾ ਸੰਦੇਸ਼ ਦਿੰਦੀ ਹੈ | ਅਜਿਹੇ ਧਾਰਮਿਕ ਸਮਾਗਮਾਂ ਦਾ ਵਿਰੋਧ ਕਰਨਾ ਗੁਰੂ ਸਾਹਿਬਾਨ ਦੇ ਸਰਬ-ਸਾਂਝੇ ਸੰਦੇਸ਼ 'ਤੇ ਸਿੱਧੀ ਸੱਟ ਹੈ | ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਸਦਾ ਤੋਂ ਹੀ ਵਿਸ਼ਵ ਭਾਈਚਾਰੇ ਦੀ ਭਲਾਈ, ਸ਼ਾਂਤੀ, ਸਹਿਣਸ਼ੀਲਤਾ ਅਤੇ ਤਰੱਕੀ ਲਈ ਆਪਣਾ ਮਿਸਾਲੀ ਯੋਗਦਾਨ ਪਾਉਂਦਾ ਆ ਰਿਹਾ ਹੈ, ਪਰ ਇਸ ਦੇ ਬਾਵਜੂਦ ਸਿੱਖਾਂ ਦੀਆਂ ਧਾਰਮਿਕ ਰਵਾਇਤਾਂ ਨੂੰ ਨਫ਼ਰਤੀ ਨਜ਼ਰੀਏ ਨਾਲ ਦੇਖਿਆ ਜਾਣਾ ਅਤਿ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਸਮੇਂ ਸਿੱਖ ਭਾਈਚਾਰਾ ਹੀ ਵਿਸ਼ਵ ਪੱਧਰ 'ਤੇ ਲੋਕ ਭਲਾਈ ਦੇ ਕੰਮ ਕਰਦਾ ਆ ਰਿਹਾ ਹੈ ਅਤੇ ਕਰਦਾ ਰਹੇਗਾ | ਉਨ੍ਹਾਂ ਸਿੱਖ ਨਿਊਜ਼ੀਲੈਂਡ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਗੰਭੀਰਤਾ ਨਾਲ ਨੋਟਿਸ ਲੈਣ ਅਤੇ ਸਿੱਖ ਭਾਈਚਾਰੇ ਨੂੰ ਆਪਣੇ ਧਾਰਮਿਕ ਅਧਿਕਾਰਾਂ ਦੇ ਅਨੁਸਾਰ ਸਮਾਗਮ ਕਰਨ ਲਈ ਸੁਰੱਖਿਅਤ ਅਤੇ ਸਹਿਯੋਗੀ ਮਾਹੌਲ ਮੁਹੱਈਆ

ਪਿਛਲੀ ਖ਼ਬਰ ਸ਼ਹੀਦੀ ਸਭਾ ਦੇ ਮੱਦੇਨਜ਼ਰ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਸਫ਼ਾਈ ਅਭਿਆਨ ਸ਼ੁਰੂ <br/> ਅਗਲੀ ਖ਼ਬਰ ਗੁਰਦੁਆਰਾ ਭਾਈ ਜੀਵਨ ਸਿੰਘ ਬਾੜਾ ਸਰਹਿੰਦ ਤੋਂ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।