30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਬਲਿਹਾਰ ਚੁੰੰਨ੍ਹੀ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਕੀਤਾ ਭੇਟ

ਅਜੀਤ ਡੈਸਕ 30-12-2025
ਫ਼ਤਹਿਗੜ੍ਹ ਸਾਹਿਬ, 29 ਦਸੰਬਰ (ਬਲਜਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਿਹਾਰ ਸਿੰਘ ਚੁੰਨ੍ਹੀ ਨੇ ਆਪਣੇ ਸਾਥੀਆਂ ਸਮੇਤ ਅੱਜ ਦਫ਼ਤਰ ਵਿਖੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ | ਇਸ ਮੌਕੇ ਬਲਿਹਾਰ ਸਿੰਘ ਚੁੰਨ੍ਹੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਨੂੰ ਉਸ ਵੇਲੇ ਦੀ ਹਕੂਮਤ ਵਲੋਂ ਨੀਂਹਾਂ ਵਿਚ ਚਿਣਵਾ ਦੇ ਕੇ ਸ਼ਹੀਦ ਕਰ ਦਿੱਤਾ ਗਿਆ ਸੀ, ਜੋ ਮਨੁੱਖਤਾ ਤੇ ਸਭ ਤੋਂ ਵੱਡਾ ਜ਼ੁਲਮ ਸੀ, ਉਨ੍ਹਾਂ ਦੀ ਅਡੋਲ ਸ਼ਹੀਦੀ ਨੇ ਜ਼ਾਲਮ ਸ਼ਾਸਕਾਂ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਸਨ | ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਚਾਰੇ ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ ਸਿਰਫ਼ ਸਿੱਖ ਕੌਮ ਲਈ ਹੀ ਨਹੀਂ, ਸਗੋਂ ਸਮੂਹ ਮਾਨਵਤਾ ਲਈ ਸੱਚ, ਧਰਮ ਤੇ ਇਨਸਾਫ਼ ਦੀ ਅਮਰ ਮਿਸਾਲ ਹਨ |
ਚੁੰਨ੍ਹੀ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਨੂੰ ਗੁਰੂ ਸਾਹਿਬ ਅਤੇ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸੱਚ ਦੇ ਰਾਹ 'ਤੇ ਤੁਰਨਾ ਚਾਹੀਦਾ ਹੈ, ਕਿਉਂਕਿ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਾਨੂੰ ਸਿਖਾਉਂਦੀ ਹੈ ਕਿ ਧਰਮ ਅਤੇ ਅਸੂਲਾਂ ਦੀ ਰੱਖਿਆ ਲਈ ਕੁਰਬਾਨੀ ਦੇਣ ਤੋਂ ਕਦੇ ਵੀ ਹਿਚਕਚਾਉਣਾ ਨਹੀਂ | ਇਸ ਮੌਕੇ ਗਗਨਦੀਪ ਸਿੰਘ ਰਾਮਪੁਰ, ਮਨਜੀਤ ਸਿੰਘ ਸਰ ਕੱਪੜਾ, ਰਣਧੀਰ ਸਿੰਘ ਝਾਂਮਪੁਰ, ਡਾ. ਟੋਨੀ ਸਰ ਕੱਪੜਾ ਤੇ ਸੁਖਵੰਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲੀ ਆਗੂ ਬਲਜੀਤ ਸਿੰਘ ਭੁੱਟਾ ਨੇ ਸ਼ਹਿਰ ਦੀ ਨਵੀਂ ਵਾਰਡਬੰਦੀ 'ਤੇ ਚੁੱਕੇ ਸਵਾਲ ਅਗਲੀ ਖ਼ਬਰ ਪਟਿਆਲਾ 'ਚ ਸਿੰਗਲ-ਯੂਜ਼ ਪਲਾਸਟਿਕ 'ਤੇ ਸਖ਼ਤੀ, ਨਿਗਮ ਟੀਮ ਨੇ 9 ਚਾਲਾਨ ਕੱਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।