30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਗ੍ਰੀਨ ਫ਼ੀਲਡਜ਼ ਸਕੂਲ ਵਿਖੇ ਵੀਰ ਬਾਲ ਦਿਵਸ ਮਨਾਇਆ

ਅਜੀਤ ਡੈਸਕ 30-12-2025
ਫ਼ਤਹਿਗੜ੍ਹ ਸਾਹਿਬ, 29 ਦਸੰਬਰ (ਮਨਪ੍ਰੀਤ ਸਿੰਘ)-ਗ੍ਰੀਨ ਫੀਲਡਜ਼ ਸਕੂਲ ਸਰਹਿੰਦ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਮਨ ਕਰਦੇ ਹੋਏ ਵੀਰ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਬੜੇ ਅਦਬ ਸਤਿਕਾਰ ਨਾਲ ਸਕੂਲ ਵਿਚ ਲਿਆਂਦਾ ਗਿਆ, ਜਿੱਥੇ ਸਟਾਫ਼ ਨੇ ਮੱਥਾ ਟੇਕਿਆ | ਇਸ ਧਾਰਮਿਕ ਸਮਾਗਮ ਵਿਚ ਸਕੂਲ ਦੇ ਚੇਅਰਮੈਨ ਦੀਦਾਰ ਸਿੰਘ ਭੱਟੀ, ਜਸ਼ਨਦੀਪ ਸਿੰਘ ਭੱਟੀ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਏ | ਇਸ ਮੌਕੇ ਸਕੂਲ ਸਟਾਫ਼ ਤੇ ਬੱਚਿਆਂ ਵਲੋਂ ਸੁਖਮਨੀ ਸਾਹਿਬ ਜੀ ਦਾ ਪਾਠ ਕਰਕੇ ਸ਼ਬਦ ਗਾਇਣ ਵੀ ਕੀਤੇ ਗਏ ਤੇ ਗਤਕੇ ਦੇ ਜੌਹਰ ਵੀ ਦਿਖਾਏ ਗਏ |
ਇਸ ਮੌਕੇ ਸਕੂਲ ਪਿ੍ੰਸੀਪਲ ਸ਼ਾਲੂ ਰੰਧਾਵਾ ਨੇ ਦੱਸਿਆ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਨਾਮ 'ਚ ਹੀ ਇਤਿਹਾਸ ਲੁਕਿਆ ਹੋਇਆ ਹੈ ਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੀਆਂ 'ਨਿੱਕੀਆਂ ਜਿੰਦਾਂ ਵੱਡੇ ਸਾਕੇ' ਦੇ ਮਹਾਨ ਸ਼ਹਾਦਤਾਂ ਦਾ ਜ਼ਿਕਰ ਹੁੰਦਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਇਤਿਹਾਸਿਕ ਧਰਤੀ, ਜੋ ਕਿ ਜਿੱਥੇ ਸੰਸਾਰ ਵਿਚ ਲਾਸਾਨੀ ਸ਼ਹਾਦਤ ਵਜੋਂ ਜਾਣੀ ਜਾਂਦੀ ਹੈ, ਉੱਥੇ ਹੀ ਇਹ ਧਰਤੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਸੰਸਾਰ ਦੀ ਸਭ ਤੋਂ ਮਹਿੰਗੀ ਧਰਤੀ ਹੈ | ਇੱਥੇ ਬਾਬਾ ਜ਼ੋਰਾਵਰ ਸਿੰਘ (9 ਸਾਲ) ਅਤੇ ਬਾਬਾ ਫ਼ਤਹਿ ਸਿੰਘ ਜੀ (7 ਸਾਲ) ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ 'ਚ ਹਰ ਸਾਲ ਤਿੰਨ ਦਿਨਾਂ ਦਾ ਸ਼ਹੀਦੀ ਜੋੜ ਮੇਲ ਭਰਦਾ ਹੈ | ਜਿੱਥੇ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੁੰਦੇ ਹਨ | ਇਸ ਮੌਕੇ ਸਕੂਲ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ 'ਚ ਮਾਪੇ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੈਕਰਡ ਹਾਰਟ ਸਕੂਲ ਵਿਖੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਪੁਰਬ ਮਨਾਇਆ ਅਗਲੀ ਖ਼ਬਰ ਗੋਬਿੰਦਗੜ੍ਹ ਸਕੂਲ 'ਚ 'ਸਾਇੰਸ ਓ ਫਨ' ਨਾਮਕ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।