30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸ਼ਹੀਦੀ ਸਭਾ ਦੌਰਾਨ ਆਪੋ-ਆਪਣੀ ਜ਼ਿੰਮੇਵਾਰੀ ਨਿਭਾਉਣ ਵਾਲੇ ਹਰ ਵਿਅਕਤੀ ਦਾ ਧੰਨਵਾਦ- ਵਿਧਾਇਕ ਰਾਏ, ਡੇਰਾ, ਜੱਲ੍ਹਾ

ਹਲਕਾ ਵਿਧਾਇਕ ਲਖਵੀਰ ਸਿੰਘ ਰਾਏ, 'ਆਪ' ਆਗੂ ਕੁਲਵਿੰਦਰ ਸਿੰਘ ਡੇਰਾ ਤੇ ਪ੍ਰਧਾਨ ਗੁਰਵੀਰ ਸਿੰਘ ਜੱਲ੍ਹਾ <br/> 30-12-2025
ਫ਼ਤਹਿਗੜ੍ਹ ਸਾਹਿਬ, 29 ਦਸੰਬਰ (ਮਨਪ੍ਰੀਤ ਸਿੰਘ)-ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਬਹੁਤ ਹੀ ਸਤਿਕਾਰ ਦੇ ਨਾਲ ਅਤੇ ਸੁਖਦ ਮਾਹੌਲ ਵਿਚ ਸੰਪੰਨ ਹੋਈ | ਇਸ ਦੌਰਾਨ ਜਿਹੜੇ ਵੀ ਵਿਅਕਤੀਆਂ ਵਲੋਂ ਆਪਣੀ ਜ਼ਿੰਮੇਵਾਰੀ ਤਨਦੇਹੀ ਤੇ ਇਮਾਨਦਾਰੀ ਦੇ ਨਾਲ ਨਿਭਾਈ ਗਈ, ਅਸੀਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦੇ ਹਾਂ | ਇਹ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, 'ਆਪ' ਆਗੂ ਕੁਲਵਿੰਦਰ ਸਿੰਘ ਡੇਰਾ ਤੇ ਸੁਸਾਇਟੀ ਪ੍ਰਧਾਨ ਗੁਰਵੀਰ ਸਿੰਘ ਜੱਲ੍ਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵਲੋਂ ਵੱਡੇ ਪੱਧਰ 'ਤੇ ਸੇਵਾਵਾਂ ਅਦਾ ਕੀਤੀਆਂ ਗਈਆਂ, ਉਨ੍ਹਾਂ ਦੇ ਸਹਿਯੋਗ ਨਾਲ ਹਰ ਕੰਮ ਨੂੰ ਸਫਲਤਾਪੂਰਵਕ ਪੂਰਾ ਕੀਤਾ ਗਿਆ, ਜਿੱਥੇ ਦੂਰ ਦੁਰਾਡਿਓਾ ਆਉਣ ਵਾਲੀਆਂ ਸੰਗਤਾਂ ਲਈ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ, ਉੱਥੇ ਹੀ ਸੰਗਤ ਦੀ ਸੁਰੱਖਿਆ ਲਈ ਵੀ ਹਰ ਤਰ੍ਹਾਂ ਦੇ ਇੰਤਜ਼ਾਮ ਕੀਤੇ ਗਏ | ਇਸ ਮੌਕੇ ਹਲਕਾ ਵਿਧਾਇਕ ਰਾਏ ਨੇ ਦੱਸਿਆ ਕਿ ਉਨ੍ਹਾਂ ਵਲੋਂ ਅਪੀਲ ਕੀਤੀ ਗਈ ਸੀ ਕਿ ਸ਼ਹੀਦੀ ਜੋੜ ਮੇਲ 'ਤੇ ਆਉਣ ਵਾਲੀ ਨੌਜਵਾਨ ਪੀੜ੍ਹੀ ਹੁੱਲੜਬਾਜ਼ੀ ਤੋਂ ਗੁਰੇਜ਼ ਕਰੇ | ਉਸ ਵਿਚ ਵੀ ਉਹ 80 ਫ਼ੀਸਦੀ ਕਾਮਯਾਬ ਰਹੇ, ਉਨ੍ਹਾਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਆਉਣ ਵਾਲੇ ਸਮੇਂ ਦੇ ਵਿਚ ਹੋਰ ਸੁਧਾਰ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ, ਜ਼ਿਲ੍ਹਾ ਪੁਲਿਸ ਮੁਖੀ ਵਲੋਂ ਨਿਭਾਈਆਂ ਗਈਆਂ ਸੇਵਾਵਾਂ ਬਾਕਮਾਲ ਹਨ | ਪੰਜਾਬ ਸਰਕਾਰ ਨੇ ਜਿਸ ਤਰ੍ਹਾਂ ਦੇ ਪ੍ਰਬੰਧਾਂ ਦੀ ਉਮੀਦ ਕੀਤੀ ਸੀ, ਉਸ ਤਰ੍ਹਾਂ ਦੇ ਪ੍ਰਬੰਧ ਕਰਨ ਵਿਚ ਕਾਮਯਾਬ ਹੋਏ ਹਾਂ | ਉਕਤ ਪ੍ਰਬੰਧਾਂ ਦੇ ਲਈ ਜਿਹੜੇ ਵੀ ਵਿਅਕਤੀਆਂ ਵਲੋਂ ਯੋਗਦਾਨ ਪਾਇਆ ਗਿਆ ਹੈ, ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦੇ ਹਾਂ |
ਪਿਛਲੀ ਖ਼ਬਰ ਸਰਕਾਰਾਂ ਵਲੋਂ ਸਿੱਖ ਧਰਮ ਤੇ ਸਿੱਖ ਸੰਸਥਾਵਾਂ 'ਚ ਦਿੱਤਾ ਜਾ ਰਿਹਾ ਦਖ਼ਲ ਬਰਦਾਸ਼ਤ ਨਹੀਂ- ਪੰਜੋਲੀ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਵਲੋਂ ਬਣਾਈ ਵਾਰਡਬੰਦੀ ਨੂੰ ਲੈ ਕੇ ਕਾਂਗਰਸੀਆਂ ਵਲੋਂ ਇਤਰਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।