29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸਰਕਾਰਾਂ ਵਲੋਂ ਸਿੱਖ ਧਰਮ ਤੇ ਸਿੱਖ ਸੰਸਥਾਵਾਂ 'ਚ ਦਿੱਤਾ ਜਾ ਰਿਹਾ ਦਖ਼ਲ ਬਰਦਾਸ਼ਤ ਨਹੀਂ- ਪੰਜੋਲੀ

ਅਜੀਤ ਡੈਸਕ 30-12-2025
ਫ਼ਤਹਿਗੜ੍ਹ ਸਾਹਿਬ, 29 ਦਸੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਸਰਕਾਰਾਂ ਵਲੋਂ ਸਿੱਖ ਧਰਮ ਤੇ ਸਿੱਖ ਸੰਸਥਾਵਾਂ 'ਚ ਕੀਤੀ ਜਾ ਰਹੀ ਦਖ਼ਲ ਅੰਦਾਜ਼ੀ ਅਤੇ ਪੰਥਕ ਸਿਧਾਂਤਾਂ ਤੋਂ ਉਲਟ ਕੀਤੇ ਜਾ ਰਹੇ ਕਾਰਜਾਂ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਖ਼ਾਲਸਾ ਪੰਥ ਕਦੇ ਵੀ ਆਪਣੇ ਧਾਰਮਿਕ ਮਾਮਲਿਆਂ 'ਚ ਸਰਕਾਰਾਂ ਦੀ ਦਖ਼ਲ ਅੰਦਾਜ਼ੀ ਬਰਦਾਸ਼ਤ ਨਹੀਂ ਕਰੇਗਾ | ਪੈੱ੍ਰਸ ਦੇ ਨਾਂਅ ਜਾਰੀ ਬਿਆਨ ਵਿਚ ਜਥੇਦਾਰ ਪੰਜੋਲੀ ਨੇ ਕਿਹਾ ਕਿ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਅਕਾਲ ਚਲਾਣੇ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਇੰਨੇ ਕਮਜ਼ੋਰ ਪੈ ਗਏ ਹਨ ਕਿ ਕੋਈ ਵੀ ਵਿਅਕਤੀ ਸਿੱਖ ਧਰਮ ਵਿਚ ਆਪਣਾ ਦਖ਼ਲ ਦੇਣਾ ਸ਼ੁਰੂ ਕਰ ਦਿੰਦਾ ਹੈ ਅਤੇ ਪੰਥਕ ਸਿਧਾਂਤਾਂ 'ਤੇ ਵੀ ਹਮਲੇ ਕਰਦਾ ਹੈ |
ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ 328 ਸਰੂਪਾਂ ਦੇ ਮਾਮਲੇ 'ਤੇ ਸੀ. ਏ ਕੋਹਲੀ ਸਮੇਤ ਸੰਬੰਧਿਤ ਅਧਿਕਾਰੀਆਂ ਵਿਰੁੱਧ ਸਮੇਂ ਸਿਰ ਯੋਗ ਕਾਰਵਾਈ ਕਰਦੀ ਤਾਂ ਅੱਜ ਸਰਕਾਰ ਦੀ ਹਿੰਮਤ ਨਾ ਪੈਂਦੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕਰਵਾਈ ਗਈ ਪੜਤਾਲ ਦੇ ਬਾਵਜੂਦ ਪਰਚਾ ਦਰਜ ਕਰਦੀ, ਕਿਉਂਕਿ ਜਿਨ੍ਹਾਂ ਸੰਗਤਾਂ ਨੇ 328 ਸਰੂਪਾਂ ਦੇ ਮਾਮਲੇ ਵਿਚ ਧਰਨੇ, ਮੁਜ਼ਾਹਰੇ ਤੇ ਸ਼੍ਰੋਮਣੀ ਕਮੇਟੀ ਨੂੰ ਮੈਮੋਰੰਡਮ ਦਿੱਤੇ, ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਦਾ ਅਪਮਾਨ ਕੀਤਾ ਪਰ ਇਸ ਸਭ ਕੁਝ ਦੇ ਬਾਵਜੂਦ ਸਰਕਾਰਾਂ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖ਼ਲ ਨਹੀਂ ਦੇਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ | ਖ਼ਾਲਸਾ ਪੰਥ ਨੂੰ ਖ਼ੁਦ ਇਨ੍ਹਾਂ ਮਾਮਲਿਆਂ ਨੂੰ ਸਿੱਖ ਭਾਵਨਾਵਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਸਾਹਿਬ ਜੀ ਦੀ ਹਜ਼ੂਰੀ ਵਿਚ ਬੈਠ ਕੇ ਹੱਲ ਕਰਨਾ ਚਾਹੀਦਾ ਹੈ |
ਪਿਛਲੀ ਖ਼ਬਰ ਨਵੇਂ ਸਾਲ 'ਤੇ ਮੰਡੀ ਗੋਬਿੰਦਗੜ੍ਹ 'ਚ ਹੋਵੇਗਾ ਰਾਮ ਨਾਮ ਕੀਰਤਨ- ਗਰਗ ਅਗਲੀ ਖ਼ਬਰ ਸ਼ਹੀਦੀ ਸਭਾ ਦੌਰਾਨ ਆਪੋ-ਆਪਣੀ ਜ਼ਿੰਮੇਵਾਰੀ ਨਿਭਾਉਣ ਵਾਲੇ ਹਰ ਵਿਅਕਤੀ ਦਾ ਧੰਨਵਾਦ- ਵਿਧਾਇਕ ਰਾਏ, ਡੇਰਾ, ਜੱਲ੍ਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।