29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਦਕਸ਼ ਗੋਇਲ ਨੇ ਸੋਨ ਤਗਮਾ ਜਿੱਤ ਕੇ ਜੀ. ਪੀ. ਐੱਸ. ਦਾ ਨਾਂਅ ਕੀਤਾ ਰੌਸ਼ਨ

ਅਜੀਤ ਡੈਸਕ 30-12-2025
ਮੰਡੀ ਗੋਬਿੰਦਗੜ੍ਹ, 29 ਦਸੰਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਦੇ ਹੋਣਹਾਰ ਕਰਾਟੇ ਖਿਡਾਰੀ ਦਕਸ਼ ਗੋਇਲ ਚੌਥੀ ਜਮਾਤ ਦੇ ਵਿਦਿਆਰਥੀ ਨੇ ਬਠਿੰਡਾ ਵਿਚ ਆਯੋਜਿਤ ਕਰਾਟੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮਾ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਮਾਣ ਵਧਾਇਆ | ਇਸ ਸ਼ਾਨਦਾਰ ਕਾਮਯਾਬੀ 'ਤੇ ਸਕੂਲ ਪਿ੍ੰਸੀਪਲ ਡਾ. ਨੀਰੂ ਅਰੋੜਾ ਵਲੋਂ ਦਕਸ਼ ਗੋਇਲ ਨੂੰ ਸਨਮਾਨਿਤ ਕਰਦੇ ਹੋਏ ਵਧਾਈ ਦਿੱਤੀ ਗਈ | ਉਨ੍ਹਾਂ ਕਿਹਾ ਕਿ ਇਹ ਸਫਲਤਾ ਵਿਦਿਆਰਥੀ ਦੀ ਅਥਾਹ ਮਿਹਨਤ, ਅਨੁਸ਼ਾਸਨ ਅਤੇ ਲਗਨ ਦਾ ਨਤੀਜਾ ਹੈ, ਨਾਲ ਹੀ ਉਨ੍ਹਾਂ ਨੇ ਕੋਚਾਂ ਦੇ ਯੋਗ ਮਾਰਗ ਦਰਸ਼ਨ ਅਤੇ ਮਾਪਿਆਂ ਦੇ ਪੂਰੇ ਸਹਿਯੋਗ ਦੀ ਵੀ ਪ੍ਰਸੰਸਾ ਕੀਤੀ | ਪਿ੍ੰਸੀਪਲ ਨੇ ਦੱਸਿਆ ਕਿ ਸਕੂਲ ਦਾ ਸਰੀਰਕ ਸਿੱਖਿਆ ਵਿਭਾਗ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧਾਉਣ ਲਈ ਸਦਾ ਯਤਨਸ਼ੀਲ ਰਹਿੰਦਾ ਹੈ | ਵਿਭਾਗ ਵਲੋਂ ਵਿਦਿਆਰਥੀਆਂ ਨੂੰ ਕਰਾਟੇ ਦੀ ਨਿਯਮਿਤ ਸਿਖਲਾਈ ਦਿੱਤੀ ਜਾਂਦੀ ਹੈ |
ਪਿਛਲੀ ਖ਼ਬਰ 'ਪਿਨਾਕਾ' ਲੰਬੀ ਦੂਰੀ ਦੇ ਗਾਈਡਡ ਰਾਕੇਟ ਦਾ ਪਹਿਲਾ ਉਡਾਣ ਪ੍ਰੀਖਣ ਸਫਲ <br/> ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਯਾਦ 'ਚ ਚਾਹ ਬੈੱ੍ਰਡ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।