23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਆਰੀਆ ਮਹਿਲਾ ਕਾਲਜ ਦੇ ਪੋਸਟ ਗ੍ਰੈਜੂਏਟ ਡਿਪਲੋਮਾ ਇਨ ਕਾਸਮੈਟੋਲੋਜੀ ਦਾ ਨਤੀਜਾ ਸ਼ਾਨਦਾਰ ਰਿਹਾ <br/>

ਆਰੀਆ ਮਹਿਲਾ ਕਾਲਜ ਪਠਾਨਕੋਟ ਦੇ ਪਿ੍ੰਸੀਪਲ ਡਾ: ਗੁਰਮੀਤ ਕੌਰ ਤੇ ਹੋਰ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ | ਤਸਵੀਰ: ਸੰਧੂ <br/> 01-06-2025
ਪਠਾਨਕੋਟ, 31 ਮਈ (ਸੰਧੂ)-ਆਰੀਆ ਮਹਿਲਾ ਕਾਲਜ ਦੇ ਪੋਸਟ ਗ੍ਰੈਜੂਏਟ ਡਿਪਲੋਮਾ ਇਨ ਕਾਸਮੈਟੋਲੋਜੀ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਦੱਸਿਆ ਕਿ ਵਿਦਿਆਰਥਣ ਸੋਨਿਕਾ ਸ਼ਰਮਾ ਨੇ 9.00 ਸੀ.ਜੀ.ਪੀ.ਏ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ 'ਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ ਸੋਨਾਲੀ, ਸੁਨੀਤਾ, ਨਿਕਿਤਾ, ਦੀਪਤੀ ਤੇ ਛਾਇਆ ਨੇ 8.33 ਸੀ.ਜੀ.ਪੀ.ਏ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ ਤੇ ਕਵਿਤਾ ਨੇ 8.00 ਸੀ.ਜੀ.ਪੀ.ਏ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ ਜੋ ਕਿ ਕਾਲਜ ਲਈ ਖੁਸ਼ੀ ਦੀ ਗੱਲ ਹੈ | ਇਸ ਮੌਕੇ ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਸਾਰਿਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਵਿਦਿਆਰਥੀਆਂ ਅਤੇ ਵਿਭਾਗ ਮੁਖੀ ਪ੍ਰੋ: ਨੇਹਾ ਰਾਣੀ ਤੇ ਲੈਕਚਰਾਰਾਂ ਵਲੋਂ ਕੀਤੀ ਸਖ਼ਤ ਮਿਹਨਤ ਬਹੁਤ ਸ਼ਲਾਘਾਯੋਗ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੇ ਨਤੀਜੇ ਆਉਂਦੇ ਰਹਿਣਗੇ | ਇਸ ਮੌਕੇ ਮੈਡਮ ਪਾਇਲ ਵੀ ਮੌਜੂਦ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸੁਮਨ ਚੈਰੀਟੇਬਲ ਨਰ ਸੇਵਾ ਨਰਾਇਣ ਸੇਵਾ ਨੇ ਡਾਇਲਸਿਸ ਮਰੀਜ਼ਾਂ ਲਈ ਮੁਫ਼ਤ ਐਂਬੂਲੈਂਸ ਸੇਵਾ ਸ਼ੁਰੂ ਕੀਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।