23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

40 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਗਿ੍ਫ਼ਤਾਰ <br/>

ਅਜੀਤ ਡੈਸਕ 01-06-2025
ਧਾਰੀਵਾਲ, 31 ਮਈ (ਸਵਰਨ ਸਿੰਘ)-ਥਾਣਾ ਧਾਰੀਵਾਲ ਦੇ ਐੱਸ. ਐੱਚ. ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਯੂਸਫ ਮਸੀਹ ਸਮੇਤ ਪੁਲਿਸ ਕਰਮਚਾਰੀ ਡਡਵਾਂ ਰੋਡ ਕੰਗ ਪੈਟਰੋਲ ਪੰਪ ਤੋਂ ਅੱਗੇ ਭੱਠੇ ਨੇੜੇ ਮੌਜ਼ੂਦ ਸੀ ਕਿ ਧਾਰੀਵਾਲ ਵਾਲੇ ਪਾਸੇ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕਿ ਇਕਦਮ ਘਬਰਾ ਕੇ ਪਿੱਛੇ ਮੁੜਨ ਲੱਗਾ ਤੇ ਆਪਣੀ ਪੈਂਟ ਦੀ ਜੇਬ ਵਿਚੋਂ ਇਕ ਮੋਮੀ ਲਿਫ਼ਾਫ਼ਾ ਰੰਗ ਕਾਲਾ ਸੁੱਟਣ ਲੱਗੇ ਨੂੰ ਪੁਲਿਸ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰ ਲਿਆ | ਉਸ ਨੂੰ ਪੁੱਛਣ 'ਤੇ ਉਸ ਨੇ ਆਪਣਾ ਨਾਂਅ ਰਕੇਸ਼ ਮਸੀਹ ਪੁੱਤਰ ਰੂਪਾ ਮਸੀਹ ਵਾਸੀ ਪਿੰਡ ਕੋਟ ਸੰਤੋਖ ਰਾਏ ਦੱਸਿਆ | ਉਸ ਕੋਲੋਂ ਬਰਾਮਦ ਲਿਫ਼ਾਫ਼ੇ ਨੂੰ ਚੈੱਕ ਕਰਨ 'ਤੇ ਉਸ ਚੋਂ 40 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਮਾਮਲਾ ਦਰਜ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ |

ਪਿਛਲੀ ਖ਼ਬਰ ਗੁਰਦਾਸਪੁਰ ਅੰਦਰ ਆਪ੍ਰੇਸ਼ਨ ਸ਼ੀਲਡ ਤਹਿਤ ਬਲੈਕ ਆਊਟ ਦਾ ਜ਼ਿਆਦਾਤਰ ਦਿਖਿਆ ਅਸਰ <br/> ਅਗਲੀ ਖ਼ਬਰ ਮਿਡ-ਡੇ-ਮੀਲ ਕੁੱਕ ਅਤੇ ਦਰਜਾ ਚਾਰ ਕਰਮਚਾਰੀ ਯੂਨੀਅਨ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।