24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸ੍ਰੀ ਦਸਮੇਸ਼ ਸਕੂਲ ਕਾਦੀਆਂ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ <br/>

ਸ੍ਰੀ ਦਸਮੇਸ਼ ਸਕੂਲ ਕਾਦੀਆਂ 'ਚ ਸ਼ਹੀਦੀ ਦਿਹਾੜੇ ਮੌਕੇ ਲਗਾਈ ਛਬੀਲ 'ਚ ਸੇਵਾ ਕਰਦੇ ਅਧਿਆਪਕ ਤੇ ਵਿਦਿਆਰਥੀ | ਅਜੀਤ ਤਸਵੀਰ <br/> 01-06-2025
ਬਟਾਲਾ, 31 ਮਈ (ਸਤਿੰਦਰ ਸਿੰਘ)-ਸ੍ਰੀ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਬੱਚਿਆਂ ਵਲੋਂ ਗੁਰੂ ਸਾਹਿਬ ਦੇ ਜੀਵਨ 'ਤੇ ਕਵਿਤਾ ਕਵੀਸ਼ਰੀ ਤੇ ਭਾਸ਼ਣ ਦਿੱਤੇ ਗਏ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪਰਮਜੀਤ ਕੌਰ ਸੰਧੂ ਅਤੇ ਪਿ੍ੰਸੀਪਲ ਸੁਰਿੰਦਰ ਸਿੰਘ ਭੰਗੂ ਨੇ ਬੱਚਿਆਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਗਏ ਸੱਚ ਤੇ ਸ਼ਾਂਤੀ ਦੇ ਉਪਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਨਾ ਕੀਤੀ | ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਇਸ ਮੌਕੇ ਠੰਡੇ ਮਿੱਠੇ ਜਲ ਦੀ ਛਬੀਲ ਦਾ ਪ੍ਰਬੰਧ ਵੀ ਕੀਤਾ ਗਿਆ | ਇਸ ਮੌਕੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਆਗਿਆਵੰਤੀ ਮਰਵਾਹਾ ਡੀ.ਏ.ਵੀ. ਸਕੂਲ ਨੇ ਜਿੱਤੇ 12 ਸੋਨ ਤੇ 6 ਚਾਂਦੀ ਦੇ ਤਗਮੇ <br/> ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਦਾਈ ਦਾ ਲਗਾਇਆ ਲੰਗਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।