20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਗ੍ਰਾਮ ਪੰਚਾਇਤ ਨੈਣੇਕੋਟ ਵਲੋਂ ਪਿੰਡ ਦੇ ਚੌਗਿਰਦੇ ਦੀ ਸਫ਼ਾਈ ਆਰੰਭੀ <br/>

ਅਜੀਤ ਡੈਸਕ 02-06-2025
ਕਾਦੀਆਂ, 1 ਜੂਨ (ਹਰਦੀਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਆਉਂਦੇ ਪਿੰਡ ਨੈਣੇਕੋਟ ਦੀ ਪੰਚਾਇਤ ਵਲੋਂ ਪਿੰਡ ਦੇ ਚੌਗਿਰਦੇ ਦੀ ਸਫ਼ਾਈ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਰਪੰਚ ਮਲਕੀਤ ਸਿੰਘ ਬਿੱਲਾ ਨੇ ਦੱਸਿਆ ਕਿ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਉੱਤੇ ਹੱਲ ਕੀਤਾ ਜਾ ਰਿਹਾ ਹੈ, ਪਿੰਡ ਵਿਚ ਵਿਕਾਸ ਕੰਮਾਂ ਨੂੰ ਵੀ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਚਾਇਤੀ ਵਿਭਾਗ ਦੇ ਸਹਿਯੋਗ ਨਾਲ ਪਿੰਡ ਵਿਚ ਵਿਕਾਸ ਕਾਰਜ ਸ਼ੁਰੂ ਕਰਵਾ ਕੇ ਨੇਪਰੇ ਚਾੜੇ੍ਹ ਜਾ ਰਹੇ ਹਨ | ਇਸ ਮੁਹਿੰਮ ਵਿਚ ਪਿੰਡ ਵਾਸੀਆਂ, ਪੰਚਾਇਤ ਮੈਂਬਰਾਂ, ਨੌਜਵਾਨਾਂ ਤੇ ਮੁਹਤਬਰਾਂ ਵਲੋਂ ਵੀ ਉਨ੍ਹਾਂ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ | ਇਸ ਮੌਕੇ ਪੰਚ ਸਤਨਾਮ ਸਿੰਘ ਚੰਚਲ ਸਿੰਘ, ਮਨਜੀਤ ਸਿੰਘ, ਸੁਲੱਖਣ ਸਿੰਘ, ਗਗਨਦੀਪ ਸਿੰਘ, ਹਰਦੀਪ ਸਿੰਘ, ਲਾਡੀ ਸਿੰਘ, ਕੁਲਵੰਤ ਸਿੰਘ, ਤਰਸੇਮ ਸਿੰਘ ਸੋਨੂੰ, ਜਰਨੈਲ ਸਿੰਘ ਸਾਬਕਾ ਮੈਂਬਰ ਪੰਚਾਇਤ, ਨੰਬਰਦਾਰ ਦਿਲਦਾਰ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਹਿੰਦੂ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ-ਰਵਿੰਦਰ ਖੰਨਾ ਜ਼ਿਲ੍ਹਾ ਕਨਵੀਨਰ ਨਿਯੁਕਤ ਅਗਲੀ ਖ਼ਬਰ ਲਕਸ਼ਮੀ ਦੇਵੀ ਸਾਹਨੀ ਸਕੂਲ 'ਚ ਦੇਵੀ ਅਹਿੱਲਿਆ ਬਾਈ ਦੇ ਜੀਵਨ ਬਾਰੇ ਜਾਣੂ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।