16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਬਾਬਾ ਸ੍ਰੀ ਚੰਦ ਜੀ ਵੈਲਫੇਅਰ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ <br/>

ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਨ ਨੂੰ ਸਮਰਪਿਤ ਕੈਂਪ 'ਚ ਖ਼ੂਨਦਾਨ ਕਰਦੇ ਹੋਏ ਲੋਕ | ਤਸਵੀਰ: ਸੰਧੂ <br/> 03-09-2025
ਪਠਾਨਕੋਟ, 2 ਸਤੰਬਰ (ਸੰਧੂ)-ਬਾਬਾ ਸ੍ਰੀ ਚੰਦ ਜੀ ਵੈਲਫੇਅਰ ਸੁਸਾਇਟੀ ਵਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਨ ਨੂੰ ਸਮਰਪਿਤ ਖ਼ੂਨਦਾਨ ਕੈਂਪ ਸੁਸਾਇਟੀ ਦੇ ਚੇਅਰਮੈਨ ਸੁਰਿੰਦਰ ਸਿੰਘ ਕੰਵਰ ਮਿੰਟੂ ਤੇ ਪ੍ਰਧਾਨ ਹਰਪ੍ਰੀਤ ਸਿੰਘ ਰਾਜਾ ਦੀ ਪ੍ਰਧਾਨਗੀ ਹੇਠ ਲਗਾਇਆ ਗਿਆ | ਕੈਂਪ 'ਚ ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਕੈਂਪ 'ਚ ਸ਼ਰਧਾਲੂਆਂ ਵਿੱਚ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਉਨ੍ਹਾਂ ਨੇ ਵੱਡੀ ਗਿਣਤੀ ਵਿੱਚ ਖ਼ੂਨਦਾਨ ਕੀਤਾ | ਇਸ ਮੌਕੇ 90 ਯੂਨਿਟ ਖ਼ੂਨ ਇਕੱਠਾ ਕੀਤਾ ਗਿਆ | ਸੁਸਾਇਟੀ ਦੇ ਚੇਅਰਮੈਨ ਸੁਰਿੰਦਰ ਸਿੰਘ ਕੰਵਰ ਮਿੰਟੂ ਅਤੇ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਕਿਹਾ ਕਿ ਖ਼ੂਨਦਾਨ ਇੱਕ ਮਹਾਨ ਦਾਨ ਹੈ ਅਤੇ ਇਸ ਤੋਂ ਵੱਡਾ ਕੋਈ ਦਾਨ ਨਹੀਂ ਹੈ | ਇਸ ਤੋਂ ਇਲਾਵਾ ਉਨ੍ਹਾਂ ਨੂੰ ਰਾਹਤ ਸਮੱਗਰੀ ਵੀ ਦਿੱਤੀ ਜਾਵੇਗੀ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਨਵਜੋਤ ਨਈਅਰ, ਪਰਮਪ੍ਰੀਤ ਸਿੰਘ ਮਿੱਕੀ, ਗੁਰਪ੍ਰੀਤ ਸਿੰਘ ਗੁਰੂ, ਸੰਦੀਪ ਸ਼ਿੰਗਾਰੀ, ਜਗਮੋਹਨ ਸਿੰਘ ਘੁੰਮਣ, ਸਕੱਤਰ ਪ੍ਰਸ਼ਾਂਤ ਲਾਂਬਾ, ਕਰਨਵੀਰ ਸਿੰਘ ਸ਼ੈਰੀ, ਨਵਜੋਤ ਸਿੰਘ, ਪਰਮਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰੀ ਸਕੂਲ ਦਤਿਆਲ ਨੇ ਹੜ੍ਹ ਪੀੜਤ ਲੋਕਾਂ ਦੀ ਕੀਤੀ 50 ਹਜ਼ਾਰ ਦੀ ਮਦਦ <br/> ਅਗਲੀ ਖ਼ਬਰ ਮੀਂਹ ਕਾਰਨ ਗਰੀਬ ਪਰਿਵਾਰ ਦੀ ਕਮਰੇ ਦੀ ਕੰਧ ਡਿੱਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।