17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨਾਲ ਚੱਟਾਨ ਵਾਂਗ ਖੜ੍ਹੇ-ਰਾਜਨ ਕੋਟਲਾ ਚਾਹਲ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੇ ਗੁਰਸੇਵਕ ਸਿੰਘ ਰਾਜਨ ਕੋਟਲਾ ਚਾਹਲ <br/> 03-09-2025
ਨਿੱਕੇ ਘੁੰਮਣ, 2 ਸਤੰਬਰ (ਸਤਬੀਰ ਸਿੰਘ ਘੁੰਮਣ)-ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਦੂਰ-ਅੰਦੇਸ਼ੀ ਰੱਖਣ ਵਾਲੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਬਦੌਲਤ ਸਮੂਹ ਹਲਕੇ ਦੇ ਪਿੰਡਾਂ ਅੰਦਰ ਇਤਿਹਾਸਕ ਵਿਕਾਸ ਕਾਰਜ ਬਿਨ੍ਹਾਂ ਕਿਸੇ ਭੇਦਭਾਵ ਤੋਂ ਚੱਲ ਰਹੇ ਹਨ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜੁਝਾਰੂ ਨੌਜਵਾਨ ਗੁਰਸੇਵਕ ਸਿੰਘ ਰਾਜਨ ਕੋਟਲਾ ਚਾਹਲ ਨੇ ਕੀਤਾ | ਉਨ੍ਹਾਂ ਕਿਹਾ ਕਿ ਸ: ਗੁਰਦੀਪ ਸਿੰਘ ਰੰਧਾਵਾ ਵਲੋਂ ਹਲਕਾ ਡੇਰਾ ਬਾਬਾ ਨਾਨਕ ਹੜ੍ਹ ਪੀੜਤਾਂ ਦੀ ਮਦਦ ਲਈ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ, ਜਿਸ ਨਾਲ ਹੜ੍ਹ ਪੀੜਤਾਂ ਨੂੰ ਭਾਰੀ ਰਾਹਤ ਮਹਿਸੂਸ ਹੋ ਰਹੀ ਹੈ | ਰਾਜਨ ਕੋਟਲਾ ਚਾਹਲ ਨੇ ਕਿਹਾ ਕਿ ਗੁਰਦੀਪ ਸਿੰਘ ਰੰਧਾਵਾ ਵਲੋਂ ਸਮੁੱਚੇ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਸਾਂਝਾ ਕਰਨ ਨਾਲ ਹਲਕੇ ਦੇ ਲੋਕਾਂ ਅੰਦਰ ਗੁਰਦੀਪ ਸਿੰਘ ਰੰਧਾਵਾ ਪ੍ਰਤੀ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਤੇ ਮੇਰੇ ਪਿੰਡ ਸਮੇਤ ਹਲਕੇ ਦੇ ਸਮੂਹ ਪਾਰਟੀ ਵਰਕਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲੋੜਵੰਦਾਂ ਤੱਕ ਪਹੁੰਚਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਾਂ |

ਪਿਛਲੀ ਖ਼ਬਰ ਸੜਕ ਹਾਦਸੇ 'ਚ ਨੌਜਵਾਨ ਜ਼ਖ਼ਮੀ ਅਗਲੀ ਖ਼ਬਰ ਸੁਜਾਨਪੁਰ ਪੁਲਿਸ ਨੇ ਵਿਅਕਤੀ ਨੂੰ 8 ਕਿੱਲੋ 920 ਗ੍ਰਾਮ ਭੁੱਕੀ ਸਮੇਤ ਫੜਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।