17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਮਸ਼ੀਨ ਟੂਲਜ਼ ਟੈਕਨਾਲੋਜੀ ਦੇ ਸਰਕਾਰੀ ਮੁਲਾਜ਼ਮਾਂ ਵਲੋਂ ਹੜਤਾਲ <br/>

ਅਜੀਤ ਡੈਸਕ 03-09-2025
ਬਟਾਲਾ, 2 ਸਤੰਬਰ (ਸਤਿੰਦਰ ਸਿੰਘ)-ਇੰਸਟੀਚਿਊਟ ਫਾਰ ਮਸ਼ੀਨ ਟੂਲਜ ਟੈਕਨਾਲੋਜੀ ਬਟਾਲਾ ਦੇ ਸਰਕਾਰੀ ਮੁਲਾਜ਼ਮਾਂ ਵਲੋਂ ਸਥਾਨਕ ਫ਼ੋਕਲ ਪੁਆਇੰਟ ਵਿਖੇ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ | ਜੇ.ਟੀ.ਓ. ਨਵਨੀਤ ਕੁਮਾਰ ਨੇ ਦੱਸਿਆ ਕਿ ਉਹ ਪਿਛਲੇ 30 ਸਾਲਾਂ ਤੋਂ ਬਟਾਲਾ ਉਦਯੋਗ ਤੇ ਇਸ ਦੇ ਆਸ-ਪਾਸ ਦੇ ਖੇਤਰਾਂ ਨੂੰ ਸੇਵਾਵਾਂ ਪ੍ਰਦਾਨ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਾਨੂੰ 2 ਸਾਲਾਂ ਤੋਂ ਤਨਖਾਹਾਂ, ਪੀ.ਐੱਫ. ਤੇ ਗਰੈਜੂਟੀ ਆਦਿ ਨਹੀਂ ਮਿਲ ਰਹੀ, ਜਿਸ ਕਾਰਨ ਮੁਲਾਜ਼ਮਾਂ ਨੂੰ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਅਸੀਂ ਕਈ ਵਾਰ ਸਬੰਧਤ ਲੋਕਲ ਅਧਿਕਾਰੀਆਂ ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਚੁੱਕੇ ਹਾਂ, ਪਰ ਅਜੇ ਤੱਕ ਸਾਡੀ ਕੋਈ ਸੁਣਵਾਈ ਨਹੀਂ ਹੋਈ | ਉਨ੍ਹਾਂ ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਾਡੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣ | ਇਸ ਮੌਕੇ ਗੁਰਦੀਪ ਸਿੰਘ, ਰੂਪ ਕੁਮਾਰ, ਜਗਦੀਸ਼ ਸਿੰਘ, ਅਮਿਤਪਾਲ ਸਿੰਘ, ਸਤੀਸ਼, ਲਵਜੀਤ ਸਿੰਘ, ਰੁਪਿੰਦਰ ਸਿੰਘ, ਸਰਬਜੀਤ ਸਿੰਘ, ਚਮਨਦੀਪ ਸਿੰਘ, ਬਲਬੀਰ ਸਿੰਘ, ਨਿਤਿਸ਼ ਕੁਮਾਰ, ਮਨਪ੍ਰੀਤ ਕੌਰ, ਹਰਜੀਤ ਸਿੰਘ, ਰਮਨਜੋਤ ਕੌਰ, ਰੁਪਿੰਦਰ ਕੌਰ, ਹਰਜੀਤ ਸਿੰਘ, ਰਘਬੀਰ ਸਿੰਘ, ਰਣਜੋਧ ਸਿੰਘ ਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੀੜੀ ਅਫਗਾਨਾ ਦਾ ਢਾਇਆ ਟੁੱਟਣ ਕਾਰਨ ਨਹਿਰ ਹੋਈ ਬੰਦ <br/> ਅਗਲੀ ਖ਼ਬਰ ਹੜ੍ਹਾਂ ਦੌਰਾਨ ਮਜ਼ਦੂਰ ਵਰਗ ਦੀ ਸਹਾਇਤਾ ਕਰਨ ਲਈ ਮੁੱਖ ਮੰਤਰੀ ਨੂੰ ਲਿਖਿਆ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।