17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸਰਕਾਰ ਹਰ ਪੀੜਤ ਕਿਸਾਨਾਂ ਨੂੰ 70 ਹਜ਼ਾਰ ਪ੍ਰਤੀ ਏਕੜ ਦਾ ਮੁਆਵਜ਼ਾ ਦੇਵੇ-ਬਖ਼ਤਪੁਰਾ, ਭਾਗੋਕਾਵਾਂ <br/>

ਡੇਰਾ ਬਾਬਾ ਨਾਨਕ ਵਿਖੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂ | ਤਸਵੀਰ : ਹੀਰਾ ਸਿੰਘ ਮਾਂਗਟ <br/> 03-09-2025
ਡੇਰਾ ਬਾਬਾ ਨਾਨਕ, 2 ਸਤੰਬਰ (ਹੀਰਾ ਸਿੰਘ ਮਾਂਗਟ)-ਅੱਜ ਸੀਪੀਆਈਐਮਐਲ ਲਿਬਰੇਸ਼ਨ ਤੇ ਪੰਜਾਬ ਕਿਸਾਨ ਯੂਨੀਅਨ ਦੀ ਸਾਂਝੀ ਟੀਮ ਵਲੋਂ ਕਾਮਰੇਡ ਗੁਰਮੀਤ ਸਿੰਘ ਬਖ਼ਤਪੁਰਾ ਤੇ ਸੁਖਦੇਵ ਸਿੰਘ ਭਾਗੋਕਾਵਾਂ ਦੀ ਅਗਵਾਈ ਵਿਚ ਵੱਡੇ ਪੱਧਰ 'ਤੇ ਹੜ੍ਹਾਂ ਨਾਲ ਪ੍ਰਭਾਵਿਤ ਡੇਰਾ ਬਾਬਾ ਨਾਨਕ ਦੇ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ | ਇਸ ਸਬੰਧੀ ਲਿਬਰੇਸ਼ਨ ਤੇ ਪੰਜਾਬ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਜਿੰਨੇ ਵੱਡੇ ਪੱਧਰ 'ਤੇ ਲੋਕਾਂ ਦੀਆਂ ਫ਼ਸਲਾਂ, ਘਰਾਂ, ਪਸ਼ੂਆਂ ਤੇ ਖੇਤੀ ਨਾਲ ਸਬੰਧਤ ਕਿਤੇ ਮੱਛੀ ਪਾਲਣ ਤੇ ਮੁਰਗੀ ਪਾਲਣ ਦਾ ਨੁਕਸਾਨ ਹੋ ਚੁੱਕਾ ਹੈ, ਉਸ ਬਾਬਤ ਮੋਦੀ ਸਰਕਾਰ ਦਾ ਅਜੇ ਤੱਕ ਕੋਈ ਬਿਆਨ ਨਾ ਆਉਣਾ ਤੇ ਪੰਜਾਬ ਸਰਕਾਰ ਵਲੋਂ ਮੁਆਵਜੇ ਦੀ ਰਕਮ ਦਾ ਕੋਈ ਐਲਾਨ ਨਾ ਕਰਨਾ ਪੀੜਤ ਪਰਿਵਾਰਾਂ ਵਿਚ ਨਿਰਾਸ਼ਾ ਤੇ ਗੁੱਸਾ ਪੈਦਾ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਤਹਿਸੀਲ ਵਿਚ ਗੋਭੀ ਦੀ ਫ਼ਸਲ ਵੀ ਵੱਡੇ ਪੱਧਰ 'ਤੇ ਹੁੰਦੀ ਹੈ, ਜੋ ਗੋਭੀ ਦੀ ਫ਼ਸਲ ਪਹਿਲੇ ਹਲੇ ਹੀ ਬਰਬਾਦ ਹੋ ਗਈ ਸੀ | ਇਸ ਦੌਰੇ ਦੌਰਾਨ ਟੀਮ ਦਾ ਕਹਿਣਾ ਹੈ ਕਿ ਘੱਟੋ-ਘੱਟ 70 ਹਜ਼ਾਰ ਰੁਪਏ ਪ੍ਰਤੀ ਏਕੜ ਝੋਨੇ ਦੀ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ | ਪਸ਼ੂਆਂ, ਘਰਾਂ, ਮੱਛੀ ਅਤੇ ਪੋਲਟਰੀ ਫਾਰਮਾਂ ਨਾਲ ਸੰਬੰਧਿਤ ਪਰਿਵਾਰਾਂ ਦੇ ਨੁਕਸਾਨ ਦਾ ਵੀ ਸਰਕਾਰ ਨੂੰ ਫੌਰੀ ਜਾਇਜ਼ਾ ਲੈਣਾ ਚਾਹੀਦਾ ਹੈ | ਆਗੂਆਂ ਮੰਗ ਕੀਤੀ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਕੇਂਦਰ ਸਰਕਾਰ ਨੂੰ ਫੌਰੀ ਆਰਥਿਕ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ | ਇਸ ਮੌਕੇ ਅਸ਼ਵਨੀ ਕੁਮਾਰ ਲੱਖਣ ਕਲਾਂ, ਗੁਰਿੰਦਰ ਸਿੰਘ ਖੱਦਰ, ਬਲਬੀਰ ਸਿੰਘ ਉੱਚਾ ਧਕਾਲਾ, ਸੁਰਜੀਤ ਸਿੰਘ ਬਾਜਵਾ, ਬਲਵਿੰਦਰ ਸਿੰਘ, ਸਤਨਾਮ ਸਿੰਘ ਅਤੇ ਦਲਬੀਰ ਭੋਲਾ ਸ਼ਾਮਲ ਸਨ |

ਪਿਛਲੀ ਖ਼ਬਰ ਗੁਰਦਾਸ ਨੰਗਲ ਵਿਖੇ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗੀ ਅਗਲੀ ਖ਼ਬਰ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਰਾਜ ਦੇ ਹੜ੍ਹਾਂ ਨੂੰ ਕੁਦਰਤੀ ਆਫ਼ਤ ਐਲਾਨਣ ਦੀ ਅਪੀਲ ਕੀਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।