17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਗੁਰਦਾਸ ਨੰਗਲ ਵਿਖੇ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗੀ

ਗੁਰਦਾਸ ਨੰਗਲ ਵਿਖੇ ਗਰੀਬ ਪਰਿਵਾਰ ਦੇ ਘਰ ਦੀ ਡਿੱਗੀ ਛੱਤ ਦਾ ਦਿ੍ਸ਼ | ਤਸਵੀਰ : ਜੇਮਸ ਨਾਹਰ <br/> 03-09-2025
ਧਾਰੀਵਾਲ, 2 ਸਤੰਬਰ (ਜੇਮਸ ਨਾਹਰ)-ਲਗਾਤਾਰ ਪੈ ਰਹੀਆਂ ਬਰਸਾਤਾਂ ਦੇ ਚੱਲਦਿਆਂ ਜਿੱਥੇ ਹੜ੍ਹਾਂ ਦੀ ਮਾਰ ਨਾਲ ਲੋਕ ਪ੍ਰਭਾਵਿਤ ਹਨ, ਉਥੇ ਹੀ ਗਰੀਬ ਪਰਿਵਾਰਾਂ ਦੇ ਘਰਾਂ ਦੀਆਂ ਛੱਤਾਂ ਡਿੱਗਣੀਆਂ ਸ਼ੁਰੂ ਹੋ ਗਈਆਂ ਹਨ, ਜਿਸ ਦੇ ਚਲਦਿਆਂ ਅੱਜ ਪਿੰਡ ਗੁਰਦਾਸ ਨੰਗਲ ਦੇ ਵਾਸੀ ਕੀਮਤ ਲਾਲ ਪੁੱਤਰ ਧਰਮ ਚੰਦ ਨੇ ਦੱਸਿਆ ਕਿ ਰਾਤ ਸਮੇਂ ਭਾਰੀ ਬਰਸਾਤ ਪੈਣ ਕਾਰਨ ਉਨ੍ਹਾਂ ਦੇ ਘਰ ਦੀ ਛੱਤ ਡਿੱਗ ਪਈ, ਜਿਸ ਨਾਲ ਉਨ੍ਹਾਂ ਦਾ ਘਰ ਮੀਂਹ ਦੇ ਪਾਣੀ ਨਾਲ ਭਰ ਗਿਆ | ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਘਰ ਦੇ ਪਰਿਵਾਰਕ ਮੈਂਬਰਾਂ ਦਾ ਤਾਂ ਬਚਾਅ ਹੈ, ਪਰ ਘਰ ਦਾ ਸਾਰਾ ਸਾਮਾਨ ਛੱਤ ਦੇ ਮਲਬੇ ਹੇਠ ਆ ਜਾਣ 'ਤੇ ਕਾਫ਼ੀ ਨੁਕਸਾਨਿਆ ਗਿਆ ਹੈ | ਉਨ੍ਹਾਂ ਨੇ ਡੀ.ਸੀ. ਗੁਰਦਾਸਪੁਰ ਤੋਂ ਮੰਗ ਕੀਤੀ ਕਿ ਸਾਨੂੰ ਘਰ ਦੀ ਛੱਤ ਪਾਉਣ ਲਈ ਸਾਡੀ ਮਦਦ ਕੀਤੀ ਜਾਏ ਤਾਂ ਜੋ ਸਾਨੂੰ ਭਾਰੀ ਬਰਸਾਤ ਦੇ ਚਲਦਿਆਂ ਰਾਹਤ ਮਿਲ ਸਕੇ | ਉਨ੍ਹਾਂ ਕਿਹਾ ਕਿ ਘਰ ਦੀ ਛੱਤ ਡਿੱਗ ਜਾਣ ਨਾਲ ਉਹ ਵਿਹੜੇ 'ਚ ਤੰਬੂ ਲਾ ਕੇ ਸੌਣ ਲਈ ਮਜਬੂਰ ਹਨ |

ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਜ਼ੋਨ ਤੇਜਾ ਸਿੰਘ ਸੁਤੰਤਰ ਦੀ ਮੀਟਿੰਗ <br/> ਅਗਲੀ ਖ਼ਬਰ ਸਰਕਾਰ ਹਰ ਪੀੜਤ ਕਿਸਾਨਾਂ ਨੂੰ 70 ਹਜ਼ਾਰ ਪ੍ਰਤੀ ਏਕੜ ਦਾ ਮੁਆਵਜ਼ਾ ਦੇਵੇ-ਬਖ਼ਤਪੁਰਾ, ਭਾਗੋਕਾਵਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।