17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਜ਼ਿਲ੍ਹਾ ਪੁਲਿਸ ਗੁਰਦਾਸਪੁਰ ਵੀ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਕਾਰਜਾਂ 'ਚ ਜੁੱਟੀ <br/>

ਰਾਵੀ ਦਰਿਆ ਦੀ ਮਾਰ ਹੇਠ ਆਏ ਖੇਤਰ ਦਾ ਜਾਇਜ਼ਾ ਲੈਣ ਮੌਕੇ ਲੋਕਾਂ ਦਾ ਗੱਲਬਾਤ ਕਰਦੇ ਹੋਏ ਐਸ.ਐਸ.ਪੀ. ਆਦਿੱਤਯ ਤੇ ਉਨ੍ਹਾਂ ਦੀ ਟੀਮ | ਤਸਵੀਰ : ਚੱਕਰਾਜਾ <br/> 03-09-2025
ਗੁਰਦਾਸਪੁਰ, 2 ਸਤੰਬਰ (ਚੱਕਰਾਜਾ)-ਬੀਤੀ 25 ਅਗਸਤ ਤੋਂ ਰਾਵੀ ਤੇ ਉਝ ਦਰਿਆ 'ਚ ਲਗਾਤਾਰ ਛੱਡੇ ਪਾਣੀ ਕਾਰਨ ਗੁਰਦਾਸਪੁਰ ਦੇ ਹਲਕਾ ਦੀਨਾਨਗਰ ਦੇ ਬਹੁਤ ਸਾਰੇ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਗਏ ਹਨ, ਜਿਨ੍ਹਾਂ 'ਚੋਂ ਲੋਕਾਂ ਨੰੂ ਰੈਸਕਿਊ ਕਰਨ ਤੇ ਉਨ੍ਹਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਦਾ ਕੰਮ ਆਮ ਲੋਕਾਂ, ਪ੍ਰਸ਼ਾਸਨ, ਅਰਧ ਸੈਨਿਕ ਬਲਾਂ ਤੇ ਪੁਲਿਸ ਪ੍ਰਸ਼ਾਸਨ ਵਲੋਂ ਲਗਾਤਾਰ ਕੀਤਾ ਜਾ ਰਿਹਾ ਹੈ | ਇਸੇ ਦੇ ਚੱਲਦਿਆਂ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਵਲੋਂ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ | ਪਹਿਲੇ ਦਿਨ ਪਾਣੀ ਵਧਣ ਤੋਂ ਬਾਅਦ ਲੋਕਾਂ ਨੰੂ ਬਾਹਰ ਕੱਢਣ ਤੋਂ ਲੈ ਕੇ ਹੁਣ ਲੋਕਾਂ ਤੱਕ ਰਾਹਤ ਸਮਗਰੀ ਪਹੁੰਚਾਉਣ ਤੱਕ ਪੁਲਿਸ ਲਗਾਤਾਰ ਇਨ੍ਹਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਵਿਚਰਦੀ ਹੋਈ ਦਿਖਾਈ ਦੇ ਰਹੀ ਹੈ | ਇਨ੍ਹਾਂ ਹੜ੍ਹ ਪ੍ਰਭਾਵਿਤ ਖੇਤਰਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਦੀ ਐਸ.ਐਸ.ਪੀ ਆਦਿੱਤਯ ਵਲੋਂ ਖ਼ੁਦ ਜ਼ਿੰਮੇਵਾਰੀ ਸੰਭਾਲੀ ਗਈ ਹੈ ਤੇ ਬੀਤੇ ਕਈ ਦਿਨਾਂ ਤੋਂ ਉਹ ਲੋਕਾਂ ਵਿਚ ਲਗਾਤਾਰ ਵਿਚਰਦੇ ਹੋਏ ਦਿਖਾਈ ਦੇ ਰਹੇ ਹਨ | ਅੱਜ ਵੀ ਐਸ.ਐਸ.ਪੀ ਆਦਿੱਤਯ ਤੇ ਉਨ੍ਹਾਂ ਦੀ ਟੀਮ ਵਲੋਂ ਮਕੌੜਾ, ਝਬਕਰਾ, ਟਾਂਡਾ ਤੇ ਚੱਕਰਾਮ ਸਹਾਏ ਆਦਿ ਪਿੰਡਾਂ ਵਿਚ 200 ਦੇ ਕਰੀਬ ਚੌਕਰ ਅਤੇ ਹੋਰ ਖਾਣ ਪੀਣ ਵਾਲੀ ਸਮਗਰੀ ਪਹੁੰਚਾਈ ਗਈ | ਇਸ ਮੌਕੇ ਐਸ.ਐਸ.ਪੀ ਅਤੇ ਉਨ੍ਹਾਂ ਦੀ ਟੀਮ ਵਲੋਂ ਰਾਵੀ ਦਰਿਆ ਦੀ ਮਾਰ ਹੇਠ ਆਏ ਖੇਤਰ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਦੱਸਿਆ ਕਿ ਸੀਮਤ ਸਾਧਨ ਹੋਣ ਦੇ ਬਾਵਜੂਦ ਜ਼ਿਲ੍ਹਾ ਪੁਲਿਸ ਲੋਕਾਂ ਦੀ ਸੇਵਾ ਵਿਚ ਲਗਾਤਾਰ ਹਾਜ਼ਰ ਹੈ ਅਤੇ ਆਉਣ ਵਾਲੇ ਦਿਨਾਂ 'ਚ ਵੀ ਇਹ ਸੇਵਾ ਲਗਾਤਾਰ ਜਾਰੀ ਰਹੇਗੀ |

ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਡੇਹਰੀਵਾਲ ਦਰੋਗਾ ਤੋਂ ਸਮੱਗਰੀ ਰਵਾਨਾ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਜ਼ੋਨ ਤੇਜਾ ਸਿੰਘ ਸੁਤੰਤਰ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।